ਦੇਸ਼ ਭਰ ਦੇ ਲੱਖਾਂ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ, ਹਜ਼ਾਰਾਂ ਦੀ ਗਿਣਤੀ ''ਚ ਪੁਲਸ ਮੁਲਾਜ਼ਮ ਤਾਇਨਾਤ

Monday, Mar 20, 2023 - 05:36 AM (IST)

ਦੇਸ਼ ਭਰ ਦੇ ਲੱਖਾਂ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ, ਹਜ਼ਾਰਾਂ ਦੀ ਗਿਣਤੀ ''ਚ ਪੁਲਸ ਮੁਲਾਜ਼ਮ ਤਾਇਨਾਤ

ਨਵੀਂ ਦਿੱਲੀ (ਭਾਸ਼ਾ): ਸੰਯੁਕਤ ਕਿਸਾਨ ਮੋਰਚਾ ਨੇ ਐਤਵਾਰ ਨੂੰ ਕਿਹਾ ਕਿ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ 20 ਮਾਰਚ ਨੂੰ ਹੋਣ ਵਾਲੀ 'ਕਿਸਾਨ ਮਹਾਪੰਚਾਇਤ' ਵਿਚ ਹਿੱਸਾ ਲੈਣ ਲਈ ਪੂਰੇ ਦੇਸ਼ ਦੇ ਲੱਖਾਂ ਕਿਸਾਨਾਂ ਨੇ ਕੌਮੀ ਰਾਜਧਾਨੀ ਵੱਲ ਕੂਚ ਕੀਤਾ ਹੈ। ਵੱਖ-ਵੱਖ ਕਿਸਾਨ ਸੰਗਠਨਾਂ ਦੇ ਸਾਂਝੇ ਮੰਚ ਐੱਸ.ਕੇ.ਐੱਮ. ਨੇ ਪਿਛਲੇ ਮਹੀਨੇ ਦੱਸਿਆ ਸੀ ਕਿ 'ਕਿਸਾਨ ਮਹਾਪੰਚਾਇਤ' ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਰੰਟੀ ਨੂੰ ਲੈ ਕੇ ਦਬਾਅ ਬਣਾਉਣ ਲਈ ਬੁਲਾਈ ਗਈ ਹੈ। ਐੱਸ.ਕੇ.ਐੱਮ. ਨੇ ਇਕ ਬਿਆਨ ਵਿਚ ਕਿਹਾ ਕਿ ਵੱਖ-ਵੱਖ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਲੱਖਾਂ ਕਿਸਾਨ 20 ਮਾਰਚ ਨੂੰ ਦਿੱਲੀ ਵਿਚ ਹੋਣ ਵਾਲੀ ਇਸ ਮਹਾਪੰਚਾਇਤ ਵਿਚ ਹਿੱਸਾ ਲੈਣ ਆ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ - ਦਿੱਲੀ ਏਅਰਪੋਰਟ ਤੋਂ 2 ਭਾਰਤੀ ਗ੍ਰਿਫ਼ਤਾਰ, ਕਰੋੜ ਰੁਪਏ ਦਾ ਸੋਨਾ ਬਰਾਮਦ

ਇੱਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਐੱਸ.ਕੇ.ਐੱਮ. ਦਰਸ਼ਨ ਪਾਲ ਨੇ ਕਿਹਾ, "ਕੇਂਦਰ ਸਰਕਾਰ ਨੂੰ 9 ਦਿਸੰਬਰ 2021 ਨੂੰ ਸਾਨੂੰ ਲਿਖਤੀ ਵਿਚ ਦਿੱਤੇ ਗਏ ਭਰੋਸੇ ਨੂੰ ਪੂਰਾ ਕਰਨਾ ਚਾਹੀਦਾ ਹੈ ਤੇ ਨਾਲ ਹੀ ਕਿਸਾਨਾਂ ਸਾਹਮਣੇ ਵੱਧਦੇ ਸੰਕਟ ਨੂੰ ਦੂਰ ਕਰਨ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ।" ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਮ ਮੋਰਚਾ ਨੇ ਹੁਣ ਵਾਪਸ ਹੋ ਚੁੱਕੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਤਕਰੀਬਨ ਇਕ ਸਾਲ ਤਕ ਹੋਏ ਕਿਸਾਨ ਅੰਦੋਲਨ ਦੀ ਅਗਵਾਈ ਕੀਤੀ ਸੀ। ਇਹ ਅੰਦੋਲਨ ਦਿਸੰਬਰ 2021 ਵਿਚ ਪ੍ਰਦਰਸ਼ਨ ਦੌਰਾਨ ਕਿਸਾਨਾਂ 'ਤੇ ਦਰਜ ਮੁਕੱਦਮਿਆਂ ਨੂੰ ਵਾਪਸ ਲੈਣ, ਐੱਮ.ਐੱਸ.ਪੀ. ਦੀ ਗਰੰਟੀ ਤੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਖ਼ਤਮ ਕਰ ਦਿੱਤਾ ਗਿਆ ਸੀ। 

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜਾਰੀ ਕਾਰਵਾਈ ਵਿਚਾਲੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਦਾ ਅਹਿਮ ਬਿਆਨ

ਤਾਇਨਾਤ ਹੋਣਗੇ 2 ਹਜ਼ਾਰ ਪੁਲਸ ਮੁਲਾਜ਼ਮ, ਟ੍ਰੈਫਿਕ ਐਡਵਾਈਜ਼ਰੀ ਜਾਰੀ

ਦਿੱਲੀ ਪੁਲਸ ਸੋਮਵਾਰ ਨੂੰ ਰਾਮਲੀਲਾ ਮੈਦਾਨ ਵਿਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਦੇ ਲਈ ਤਕਰੀਬਨ 2 ਹਜ਼ਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕਰੇਗੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਐਤਵਾਰ ਨੂੰ ਦੱਸਿਆ ਕਿ ਪ੍ਰੋਗਰਾਮ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਵਿਸਥਾਰਿਤ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਮੁਲਾਜ਼ਮ ਭੀੜ ਪ੍ਰਬੰਧਨ ਲਈ ਤਾਇਨਾਤ ਕੀਤੇ ਜਾਣਗੇ ਤੇ ਯਕੀਨੀ ਬਣਾਉਣਗੇ ਕਿ ਕੋਈ ਅਣਅਧਿਕਾਰਤ ਵਿਅਕਤੀ ਦਾਖ਼ਲ ਨਾ ਹੋਵੇ ਜਿਸ ਨਾਲ ਕਾਨੂੰਨ ਵਿਵਸਥਾ ਦੀ ਸਥਿਤੀ ਪੈਦਾ ਹੋਵੇ। ਦਿੱਲੀ ਟ੍ਰੈਫ਼ਿਕ ਪੁਲਸ ਮੁਤਾਬਕ ਇਸ ਮਹਾਪੰਚਾਇਤ ਵਿਚ ਸ਼ਾਮਲ ਹੋਣ ਲਈ ਲੋਕ ਐਤਵਾਰ ਰਾਤ ਤੋਂ ਹੀ ਰਾਮਲੀਲਾ ਮੈਦਾਨ ਵਿਚ ਪਹੁੰਚਣਾ ਸ਼ੁਰੂ ਹੋ ਸਕਦੇ ਹਨ। ਟ੍ਰੈਫ਼ਿਕ ਪੁਲਸ ਨੇ ਵਾਹਨ ਚਾਲਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਰਾਮਲੀਲਾ ਮੈਦਾਨ ਦੇ ਨੇੜੇ-ਤੇੜੇ ਖ਼ਾਸ ਤੌਰ 'ਤੇ ਦਿੱਲੀ ਗੇਟ ਤੋਂ ਅਜਮੇਰੀ ਗੇਟ ਚੌਕ ਵਿਚ ਜੇ.ਐੱਲ.ਐੱਨ. ਮਾਰਗ 'ਤੇ ਜਾਣ ਤੋਂ ਬਚਣ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News