ਕਿਸਾਨਾਂ ਨੇ ਭਾਜਪਾ ਦੇ ਸਾਬਕਾ ਵਿਧਾਇਕ ਨਾਲ ਕੀਤੀ ਹੱਥੋਪਾਈ, ਪਾੜੇ ਕੱਪੜੇ

Monday, Jul 26, 2021 - 05:37 PM (IST)

ਜੈਪੁਰ (ਭਾਸ਼ਾ)— ਭਾਜਪਾ ਦੇ ਸਾਬਕਾ ਵਿਧਾਇਕ ਨਾਲ ਰਾਜਸਥਾਨ-ਹਰਿਆਣਾ ਸਰਹੱਦ ’ਤੇ ਸ਼ਾਹਜਹਾਂਪੁਰ ਵਿਚ ਹੱਥੋਪਾਈ ਕੀਤੀ ਗਈ ਅਤੇ ਉਨ੍ਹਾਂ ਦੇ ਵਾਹਨ ਨੂੰ ਨੁਕਸਾਨ ਪਹੁੰਚਾਇਆ ਗਿਆ। ਭਾਜਪਾ ਦੇ ਸਾਬਕਾ ਵਿਧਾਇਕ ਅਤੇ ਫ਼ੌਜੀ ਕਲਿਆਣ ਬੋਰਡ ਰਾਜਸਥਾਨ ਦੇ ਸਾਬਕਾ ਚੇਅਰਮੈਨ ਪ੍ਰੇਮ ਸਿੰਘ ਬਾਜੌਰ ਨਾਲ ਇਹ ਘਟਨਾ ਐਤਵਾਰ ਸ਼ਾਮ ਨੂੰ ਵਾਪਰੀ। ਬਾਜੌਰ ਦੇ ਸਮਰਥਕਾਂ ਨੇ ਇਸ ਘਟਨਾ ਨੂੰ ਲੈ ਕੇ ਸੋਮਵਾਰ ਨੂੰ ਸੀਕਰ ਵਿਚ ਪ੍ਰਦਰਸ਼ਨ ਕੀਤਾ ਅਤੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਨ ਦੀ ਮੰਗ ਕੀਤੀ। ਪੁਲਸ ਮੁਤਾਬਕ ਬਾਜੌਰ ਦਿੱਲੀ ਜਾ ਰਹੇ ਸਨ, ਤਾਂ ਅਲਵਰ ਜ਼ਿਲ੍ਹੇ ਵਿਚ ਸ਼ਾਹਜਹਾਂਪੁਰ ਸਰਹੱਦ ’ਤੇ ਅੰਦੋਲਨ ਕਰ ਰਹੇ ਕੁਝ ਕਿਸਾਨਾਂ ਨੇ ਉਨ੍ਹਾਂ ਨੂੰ ਪਹਿਚਾਣ ਲਿਆ ਅਤੇ ਉਨ੍ਹਾਂ ਦੇ ਵਾਹਨ ਨੂੰ ਰੋਕ ਲਿਆ।

PunjabKesari

ਬਾਜੌਰ ਦੀ ਅੰਦੋਲਨਕਾਰੀ ਕਿਸਾਨਾਂ ਨਾਲ ਬਹਿਸ ਹੋਈ ਅਤੇ ਉਨ੍ਹਾਂ ਨੇ ਉਨ੍ਹਾਂ ਨਾਲ ਹੱਥੋਪਾਈ ਕੀਤੀ, ਉਨ੍ਹਾਂ ਦੇ ਕੱਪੜੇ ਤੱਕ ਪਾੜ ਦਿੱਤੇ ਅਤੇ ਵਾਹਨ ਨੂੰ ਨੁਕਸਾਨ ਪਹੁੰਚਾਇਆ। ਸ਼ਾਹਜਹਾਂਪੁਰ ਪੁਲਸ ਥਾਣੇ ਦੇ ਮੁਖੀ ਵਿਕ੍ਰਮ ਸਿੰਘ ਨੇ ਦੱਸਿਆ ਕਿ ਅਜੇ ਤੱਕ ਇਸ ਮਾਮਲੇ ਵਿਚ ਕੋਈ ਐੱਫ. ਆਈ. ਆਰ. ਦਰਜ ਨਹੀਂ ਹੋਈ ਹੈ।


Tanu

Content Editor

Related News