ਕਿਸਾਨਾਂ ਵੱਲੋਂ ਕੇਂਦਰ ਖ਼ਿਲਾਫ਼ ਮੁੜ ਸੰਘਰਸ਼ ਵਿੱਢਣ ਦੀ ਚਿਤਾਵਨੀ, 24 ਨਵੰਬਰ ਨੂੰ ਰੇਲਾਂ ਰੋਕਣ ਦਾ ਐਲਾਨ

Thursday, Nov 03, 2022 - 10:41 AM (IST)

ਹਰਿਆਣਾ- ਭਾਰਤੀ ਕਿਸਾਨ ਯੂਨੀਅਨ (ਚਢੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਕੇਂਦਰ ਸਰਕਾਰ 'ਤੇ ਕਿਸਾਨ ਅੰਦੋਲਨ ਸਮੇਂ ਮੰਨੀਆਂ ਮੰਗਾਂ ਪੂਰੀਆਂ ਨਾ ਕਰ ਕੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਇਆ ਹੈ। ਚੰਡੀਗੜ੍ਹ 'ਚ ਮੀਡੀਆ ਨੂੰ ਸੰਬੋਧਨ ਕਰਦਿਆਂ ਚਢੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਸਾਰੇ ਮੁਕੱਦਮੇ ਰੱਦ ਕਰਨ ਦਾ ਭਰੋਸਾ ਦਿੱਤਾ ਸੀ ਪਰ ਇਕ ਸਾਲ ਬੀਤਣ ਦੇ ਬਾਵਜੂਦ ਕਿਸਾਨਾਂ ਖ਼ਿਲਾਫ਼ ਮਾਮਲੇ ਰੱਦ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਹੋਰ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ। 

ਇਹ ਵੀ ਪੜ੍ਹੋ : ਚੋਣ ਕਮਿਸ਼ਨ ਅੱਜ ਕਰੇਗਾ ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ

ਚਢੂਨੀ ਨੇ ਐਲਾਨ ਕੀਤਾ ਕਿ ਕੇਂਦਰ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ 24 ਨਵੰਬਰ ਨੂੰ ਕਿਸਾਨ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਅੰਬਾਲਾ ਦੇ ਮੋਹੜਾ ਮੰਡੀ 'ਚ ਰੇਲਾਂ ਰੋਕੀਆਂ ਜਾਣਗੀਆਂ। ਇਸ ਦੇ ਬਾਵਜੂਦ ਜੇਕਰ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਨਾ ਕੀਤੇ ਗਏ ਤਾਂ ਇਹ ਅੰਦੋਲਨ ਅਣਮਿੱਥੇ ਸਮੇਂ ਲਈ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਕਾਨੂੰਨੀ ਗਾਰੰਟੀ ਦੇਣ ਲਈ ਕਮੇਟੀ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਉਸ 'ਤੇ ਸਹੀ ਢੰਗ ਨਾਲ ਕੰਮ ਨਹੀਂ ਹੋ ਰਿਹਾ ਹੈ। ਇਸ ਦੇ ਨਾਲ ਹੀ ਲਖੀਮਪੁਰ ਖੀਰੀ ਮਾਮਲਦੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਹੋ ਰਹੀ ਹੈ। ਦੂਜੇ ਪਾਸੇ ਹਰਿਆਣਾ ਸਰਕਾਰ ਕਿਸਾਨਾਂ ਖ਼ਿਲਾਫ਼ ਪਰਾਲੀ ਸਾੜਨ 'ਤੇ ਕੇਸ ਦਰਜ ਕਰਨ 'ਚ ਲੱਗੀ ਹੋਈ ਹੈ, ਜਦੋਂ ਕਿ ਪਰਾਲੀ ਦੇ ਹੱਲ ਲਈ ਪਹਿਲਾਂ ਪ੍ਰਬੰਧ ਕਰਨੇ ਚਾਹੀਦੇ ਸਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News