ਕਿਸਾਨ ਅੰਦੋਲਨ 2.0: ਸ਼ੰਭੂ ਬਾਰਡਰ 'ਤੇ ਆਇਆ ਕਿਸਾਨਾਂ ਦਾ ਹੜ੍ਹ (ਵੀਡੀਓ)
Tuesday, Feb 13, 2024 - 02:38 PM (IST)
ਨੈਸ਼ਨਲ ਡੈਸਕ- ਕਿਸਾਨਾਂ ਵਲੋਂ ਟਰੈਕਟਰਾਂ ਨਾਲ ਦਿੱਲੀ ਕੂਚ ਕਰ ਦਿੱਤਾ ਗਿਆ ਹੈ। ਸ਼ੰਭੂ ਬਾਰਡਰ 'ਤੇ ਪੁਲਸ ਦੀ ਭਾਰੀ ਫੋਰਸ ਤਾਇਨਾਤ ਹੈ। ਹਰਿਆਣਾ ਪੁਲਸ ਨੇ ਸ਼ੰਭੂ ਬਾਰਡਰ 'ਤੇ ਸ਼ਾਂਤੀਪੂਰਨ ਇਕੱਠੇ ਹੋਏ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲ ਛੱਡੇ। ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਹੜ੍ਹ ਆ ਗਿਆ ਹੈ। ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਸ ਵਲੋਂ ਹੰਝੂ ਗੈਸ ਦੇ ਗੋਲੇ ਦਾਗੇ ਗਏ ਹਨ। ਪੁਲਸ ਨੇ ਬਿਨਾਂ ਕਿਸੇ ਉਕਸਾਵੇ ਦੇ ਗੋਲੇ ਦਾਗੇ ਹਨ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਕਿਸਾਨਾਂ ਵਲੋਂ ਬੈਰੀਕੇਡ ਤੋੜਨ ਦੀ ਕੋਸ਼ਿਸ਼, ਪੁਲਸ ਵਲੋਂ ਹੰਝੂ ਗੈਸ ਛੱਡਣ ਨਾਲ ਮਚੀ ਭਾਜੜ
ਦੱਸ ਦੇਈਏ ਕਿ ਹੰਝੂ ਗੈਸ ਦੇ ਗੋਲੇ ਦਾਗਣ ਮਗਰੋਂ ਸ਼ੰਭੂ ਬਾਰਡਰ 'ਤੇ ਸਥਿਤੀ ਤਣਾਅਪੂਰਨ ਹੋ ਗਈ ਹੈ। ਹੰਝੂ ਗੈਸ ਗੋਲੇ ਦਾਗੇ ਜਾਣ ਮਗਰੋਂ ਬਾਰਡਰ 'ਤੇ ਮੌਜੂਦ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਗੋਲੇ ਦਾਗੇ ਜਾਣ ਮਗਰੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਕਾਫੀ ਹੱਦ ਤੱਕ ਪਿੱਛੇ ਹੱਟ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਸਾਡੇ ਕੋਲ ਕੁਝ ਨਹੀਂ ਹੈ, ਕਿਸਾਨ ਖਾਲੀ ਹੱਥ ਹਨ।
ਇਹ ਵੀ ਪੜ੍ਹੋ- ਬਜ਼ੁਰਗ ਬਾਬੇ ਦੀ ਹਰਿਆਣਾ ਪੁਲਸ ਨੂੰ ਲਲਕਾਰ- ਹੁਣ ਪਿੱਛੇ ਨਹੀਂ ਜਾਂਦੇ ਮਾਰ ਗੋਲੀ, ਇਕ ਮਾਰੋਗੇ ਬਹੁਤ ਜੰਮਣਗੇ
ਦੱਸ ਦੇਈਏ ਕਿ ਕਿਸਾਨ ਆਗੂਆਂ ਨਾਲ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ, ਜਿਸ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਕੂਚ ਕਰ ਦਿੱਤਾ ਹੈ। ਆਪਣੀ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਕਿਸਾਨਾਂ ਨੇ ਦਿੱਲੀ ਕੂਚ ਦਾ ਐਲਾਨ ਕੀਤੀ ਸੀ। ਕਿਸਾਨਾਂ ਵਲੋਂ ਦਿੱਲੀ ਕੂਚ ਕਰਨ ਦਾ ਮਕਸਦ ਆਪਣੀਆਂ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ੇ ਮੁਆਫ਼ ਕਰਨ, ਪੁਲਸ ਵੱਲੋਂ ਦਰਜ ਕੀਤੇ ਕੇਸ ਵਾਪਸ ਲੈਣ, ਲਖੀਮਪੁਰੀ ਦੇ ਪੀੜਤਾਂ ਨੂੰ ਰਾਹਤ ਦੇਣ ਆਦਿ ਸ਼ਾਮਲ ਹਨ। ਕਿਸਾਨ 'ਨਿਆਂ', ਭੂਮੀ ਗ੍ਰਹਿਣ ਕਾਨੂੰਨ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ- ਕਿਸਾਨ ਅੰਦੋਲਨ 2.0: ਹਜ਼ਾਰਾਂ ਟਰੈਕਟਰਾਂ ਨਾਲ ਕਿਸਾਨਾਂ ਨੇ ਦਿੱਲੀ ਨੂੰ ਪਾਏ ਚਾਲੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8