ਸ਼ੰਭੂ ਬਾਰਡਰ 'ਤੇ ਕਿਸਾਨਾਂ ਵਲੋਂ ਬੈਰੀਕੇਡ ਤੋੜਨ ਦੀ ਕੋਸ਼ਿਸ਼, ਪੁਲਸ ਵਲੋਂ ਹੰਝੂ ਗੈਸ ਛੱਡਣ ਨਾਲ ਮਚੀ ਭਾਜੜ

02/13/2024 12:13:06 PM

ਨਵੀਂ ਦਿੱਲੀ- ਕੇਂਦਰ ਸਰਕਾਰ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਬੇਸਿੱਟਾ ਰਹੀ, ਜਿਸ ਤੋਂ ਬਾਅਦ ਕਿਸਾਨਾਂ ਨੇ ਅੱਜ ਦਿੱਲੀ ਕੂਚ ਕਰ ਦਿੱਤਾ ਹੈ। ਸ਼ੰਭੂ ਬਾਰਡਰ 'ਤੇ ਕਿਸਾਨਾਂ ਵਲੋਂ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਤੋਂ ਬਾਅਦ ਹਰਿਆਣਾ ਪੁਲਸ ਵਲੋਂ ਅੰਬਾਲਾ ਨੇੜੇ ਸ਼ੰਭੂ ਬਾਰਡਰ 'ਤੇ ਹੰਝੂ ਗੈਸ ਛੱਡੇ ਗਏ। ਇਸ ਤੋਂ ਬਾਅਦ ਉੱਥੇ ਭੱਜ-ਦੌੜ ਪੈ ਗਈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸ਼ੰਭੂ ਬਾਰਡਰ ਕੋਲ ਵੀ ਕੁਝ ਕਿਸਾਨਾਂ ਨੂੰ ਹਿਰਾਸਤ 'ਚ ਲਿਆ ਗਿਆ। ਕਈ ਕਿਸਾਨਾਂ ਨੇ ਆਪਣੇ ਟਰੈਕਟਰ ਟਰਾਲੀਆਂ ਨਾਲ ਸਵੇਰੇ ਕਰੀਬ 10 ਵਜੇ ਫਤਿਹਗੜ੍ਹ ਸਾਹਿਬ ਤੋਂ ਮਾਰਚ ਸ਼ੁਰੂ ਕੀਤਾ ਅਤੇ ਸ਼ੰਭੂ ਬਾਰਡਰ ਦੇ ਰਸਤੇ ਦਿੱਲੀ ਵੱਲ ਵੱਧ ਰਹੇ ਹਨ। ਫਤਿਹਗੜ੍ਹ ਸਾਹਿਬ ਅਤੇ ਸ਼ੰਭੂ ਸਰਹੱਦ ਵਿਚਾਲੇ ਦੂਰੀ ਲਗਭਗ 35-40 ਕਿਲੋਮੀਟਰ ਹੈ। ਕਿਸਾਨਾਂ ਦੇ ਟਰੈਕਟਰ ਟਰਾਲੀਆਂ ਦੇ ਕਾਫ਼ਲੇ ਨੂੰ ਰਾਸ਼ਟਰੀ ਰਾਜਮਾਰਗ 'ਤੇ ਸ਼ੰਭੂ ਬਾਰਡਰ ਵੱਲ ਜਾਂਦੇ ਦੇਖਿਆ ਜਾ ਸਕਦਾ ਹੈ। ਟਰੈਕਟਰ ਟਰਾਲੀਆਂ 'ਤੇ ਬਜ਼ੁਰਗ, ਨੌਜਵਾਨ ਅਤੇ ਔਰਤਾਂ ਬੈਠੀਆਂ ਨਜ਼ਰ ਆਈਆਂ। 

ਕਿਸਾਨਾਂ ਵਲੋਂ ਦਿੱਲੀ ਕੂਚ ਕਰਨ ਦਾ ਮਕਸਦ ਆਪਣੀਆਂ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ੇ ਮੁਆਫ਼ ਕਰਨ, ਪੁਲਸ ਵੱਲੋਂ ਦਰਜ ਕੀਤੇ ਕੇਸ ਵਾਪਸ ਲੈਣ, ਲਖੀਮਪੁਰੀ ਦੇ ਪੀੜਤਾਂ ਨੂੰ ਰਾਹਤ ਦੇਣ ਆਦਿ ਸ਼ਾਮਲ ਹਨ। ਕਿਸਾਨ 'ਨਿਆਂ', ਭੂਮੀ ਗ੍ਰਹਿਣ ਕਾਨੂੰਨ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News