ਮੋਰਚਾ ਫਤਿਹ ਕਰਨ ਮਗਰੋਂ ਕਿਸਾਨਾਂ ’ਚ ਘਰ ਵਾਪਸੀ ਦੀ ਖ਼ੁਸ਼ੀ, ਹੋ ਰਹੀ ਫੁੱਲਾਂ ਦੀ ਵਰਖਾ (ਵੀਡੀਓ)

12/11/2021 12:24:37 PM

ਨਵੀਂ ਦਿੱਲੀ— ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਨੂੰ ਆਖ਼ਰਕਾਰ ਇਕ ਸਾਲ ਤੋਂ ਵਧ ਸਮੇਂ ਬਾਅਦ ਜਿੱਤ ਹਾਸਲ ਹੋਈ। ਕਿਸਾਨ ਅੱਜ ਘਰਾਂ ਨੂੰ ਵਾਪਸੀ ਕਰ ਰਹੇ ਹਨ। ਟਰੈਕਟਰ-ਟਰਾਲੀਆਂ ਅਤੇ ਜੀਪਾਂ ’ਚ ਸਵਾਰ ਹੋ ਕੇ ਕਿਸਾਨ ਘਰਾਂ ਨੂੰ ਵਾਪਸੀ ਕਰ ਰਹੇ ਹਨ, ਜਿਸ ਦੌਰਾਨ ਕਿਸਾਨ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਕਿਸਾਨਾਂ ’ਚ ਜਿੱਤ ਦੀ ਖ਼ੁਸ਼ੀ ਸਾਫ਼ ਵੇਖੀ ਜਾ ਰਹੀ ਹੈ। ਤਸਵੀਰਾਂ ’ਚ ਤੁਸੀਂ ਵੇਖ ਸਕਦੇ ਹੋ ਕਿਸਾਨਾਂ ਵਲੋਂ ਫਤਿਹ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਦੌਰਾਨ ਕਿਸਾਨਾਂ ’ਤੇ ਫੁੱਲਾਂ ਦੀ ਵਰਖਾ ਹੋ ਰਹੀ ਹੈ। ਕਿਸਾਨਾਂ ਵਲੋਂ ‘ਬੋਲੇ ਸੋ ਨਿਹਾਲ’ ਦੇ ਜੈਕਾਰੇ ਲਾਏ ਜਾ ਰਹੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ: 11 ਦਸੰਬਰ ਨੂੰ ਕਿਸਾਨ ਦਿੱਲੀ ਬਾਰਡਰਾਂ ਤੋਂ ਕਰਨਗੇ ਘਰ ਵਾਪਸੀ

PunjabKesari

ਲੰਬੇ ਸੰਘਰਸ਼ ਮਗਰੋਂ ਕਿਸਾਨਾਂ ਨੂੰ ਜਿੱਤ ਨਸੀਬ ਹੋਈ। ਜਿੱਤ ਦਾ ਜਸ਼ਨ ਮਨਾਉਂਦੇ ਹੋਏ ਕਿਸਾਨ ਆਪਣੇ ਘਰਾਂ ਵੱਲ ਜਾ ਰਹੇ ਹਨ। ਇਸ ਫਤਿਹ ਮਾਰਚ ’ਚ ਕਿਸੇ ਤਰ੍ਹਾਂ ਦੀ ਅਣਹੋਣੀ ਨਾ ਹੋਵੇ, ਇਸ ਨੂੰ ਧਿਆਨ ’ਚ ਰੱਖਦੇ ਹੋਏ ਪੈਰਾ-ਮਿਲਟਰੀ ਅਤੇ ਸੀ. ਆਰ. ਪੀ. ਐੱਫ. ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਰੂਟ ਬਦਲ ਦਿੱਤੇ ਗਏ ਹਨ, ਤਾਂ ਕਿ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਕਿਸਾਨ ਜਵਾਨਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਰਹੇ ਹਨ। 

ਇਹ ਵੀ ਪੜ੍ਹੋ : ਸਾਲ ਭਰ ਦਾ ਲੰਬਾ ਸੰਘਰਸ਼, ਜਿੱਤ ਦੀ ਖ਼ੁਸ਼ੀ ਅਤੇ ਅੰਦੋਲਨ ਦੀਆਂ ਯਾਦਾਂ ਨਾਲ ਘਰਾਂ ਨੂੰ ਪਰਤਣ ਲੱਗਾ ‘ਅੰਨਦਾਤਾ’

 

PunjabKesari

ਦੱਸ ਦੇਈਏ ਕਿ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐੱਮ. ਐੱਸ. ਪੀ. ’ਤੇ ਕਾਨੂੰਨੀ ਗਰੰਟੀ ਲਈ ਇਕ ਕਮੇਟੀ ਗਠਿਤ ਕਰਨ ਸਮੇਤ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੇਂਦਰ ਦੇ ਲਿਖਤੀ ਭਰੋਸੇ ਦਾ ਜਸ਼ਨ ਮਨਾਉਣ ਲਈ ਅੱਜ ਕਿਸਾਨਾਂ ਵਲੋਂ ਫਤਿਹ ਮਾਰਚ ਕੱਢਿਆ ਜਾ ਰਿਹਾ ਹੈ ਅਤੇ ਘਰਾਂ ਨੂੰ ਰਵਾਨਗੀ ਹੋ ਰਹੀ ਹੈ। 

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ: ਜਾਣੋ ਸੰਘਰਸ਼ ਤੋਂ ਜਿੱਤ ਤੱਕ ਕੰਡਿਆਂ ਭਰੇ ਸਫਰ ਦੀ ਦਾਸਤਾਨ


Tanu

Content Editor

Related News