ਕਿਸਾਨ ਅੰਦੋਲਨ 2.0: ਸ਼ੰਭੂ ਬਾਰਡਰ ''ਤੇ ਮਾਹੌਲ ਤਣਾਅਪੂਰਨ, ਕਿਸਾਨਾਂ ਨੇ ਤੋੜੇ ਬੈਰੀਕੇਡਜ਼

Tuesday, Feb 13, 2024 - 07:03 PM (IST)

ਕਿਸਾਨ ਅੰਦੋਲਨ 2.0: ਸ਼ੰਭੂ ਬਾਰਡਰ ''ਤੇ ਮਾਹੌਲ ਤਣਾਅਪੂਰਨ, ਕਿਸਾਨਾਂ ਨੇ ਤੋੜੇ ਬੈਰੀਕੇਡਜ਼

ਨੈਸ਼ਨਲ ਡੈਸਕ- ਕਿਸਾਨਾਂ ਵਲੋਂ ਟਰੈਕਟਰਾ-ਟਰਾਲੀਆਂ ਨਾਲ ਦਿੱਲੀ ਕੂਚ ਕਰ ਦਿੱਤਾ ਗਿਆ ਹੈ। ਅੰਬਾਲਾ ਦੇ ਨੇੜੇ ਸ਼ੰਭੂ ਬਾਰਡਰ 'ਤੇ ਪੁਲਸ ਦੀ ਭਾਰੀ ਫੋਰਸ ਤਾਇਨਾਤ ਹੈ। ਹਰਿਆਣਾ ਪੁਲਸ ਨੇ ਸ਼ੰਭੂ ਬਾਰਡਰ 'ਤੇ ਸ਼ਾਂਤੀਪੂਰਨ ਇਕੱਠੇ ਹੋਏ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲ ਛੱਡੇ ਹਨ। ਜਿਸ ਤੋਂ ਬਾਅਦ ਕਿਸਾਨਾਂ ਨੇ ਸੇਫਟੀ ਬੈਰੀਕੇਡਜ਼ ਤੋੜ ਦਿੱਤਾ। ਪੁਲਸ ਵਲੋਂ ਕਿਸਾਨਾਂ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ।

ਇਹ ਵੀ ਪੜ੍ਹੋ- ਕਿਸਾਨ ਅੰਦੋਲਨ 2.0: ਸ਼ੰਭੂ ਬਾਰਡਰ 'ਤੇ ਆਇਆ ਕਿਸਾਨਾਂ ਦਾ ਹੜ੍ਹ (ਵੀਡੀਓ)

ਦੱਸ ਦੇਈਏ ਕਿ ਹੰਝੂ ਗੈਸ ਦੇ ਗੋਲੇ ਦਾਗਣ ਮਗਰੋਂ ਸ਼ੰਭੂ ਬਾਰਡਰ 'ਤੇ ਸਥਿਤੀ ਤਣਾਅਪੂਰਨ ਹੋ ਗਈ ਹੈ। ਕਿਸਾਨਾਂ ਨੇ ਹਰਿਆਣਾ-ਪੰਜਾਬ ਸ਼ੰਭੂ ਬਾਰਡਰ 'ਤੇ ਫਲਾਈਓਵਰ ਦੇ ਸੇਫਟੀ ਬੈਰੀਕੇਡਜ਼ ਨੂੰ ਤੋੜ ਦਿੱਤਾ ਹੈ। ਇਸ ਦੌਰਾਨ ਵੀ ਪੁਲਸ ਨੇ ਭੀੜ ਨੂੰ ਤਿਤਰ-ਬਿਤਰ ਕਰਨ ਲਈ ਹੰਝੂ ਗੈਸ ਦੇ ਗੋਲੇ ਛੱਡੇ। ਪੁਲਸ ਕਿਸਾਨਾਂ ਨੂੰ ਪਿੱਛੇ ਹਟਣ ਲਈ ਆਖ਼ ਰਹੀ ਹੈ, ਜਦਕਿ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਿੱਛੇ ਮੁੜਨ ਵਾਲੇ ਨਹੀਂ ਹਨ। ਕਿਸਾਨ MSP ਸਮੇਤ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। 

ਇਹ ਵੀ ਪੜ੍ਹੋ- ਬਜ਼ੁਰਗ ਬਾਬੇ ਦੀ ਹਰਿਆਣਾ ਪੁਲਸ ਨੂੰ ਲਲਕਾਰ- ਹੁਣ ਪਿੱਛੇ ਨਹੀਂ ਜਾਂਦੇ ਮਾਰ ਗੋਲੀ, ਇਕ ਮਾਰੋਗੇ ਬਹੁਤ ਜੰਮਣਗੇ

ਇਹ ਵੀ ਪੜ੍ਹੋ- ਕਿਸਾਨ ਅੰਦੋਲਨ 2.0: ਹਜ਼ਾਰਾਂ ਟਰੈਕਟਰਾਂ ਨਾਲ ਕਿਸਾਨਾਂ ਨੇ ਦਿੱਲੀ ਨੂੰ ਪਾਏ ਚਾਲੇ

ਦੱਸਣਯੋਗ ਹੈ ਕਿ ਕੱਲ ਕਿਸਾਨ ਆਗੂਆਂ ਨਾਲ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ, ਜਿਸ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਕੂਚ ਕਰ ਦਿੱਤਾ ਹੈ। ਕਿਸਾਨਾਂ ਵਲੋਂ ਦਿੱਲੀ ਕੂਚ ਕਰਨ ਦਾ ਮਕਸਦ ਆਪਣੀਆਂ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ੇ ਮੁਆਫ਼ ਕਰਨ, ਪੁਲਸ ਵੱਲੋਂ ਦਰਜ ਕੀਤੇ ਕੇਸ ਵਾਪਸ ਲੈਣ, ਲਖੀਮਪੁਰੀ ਦੇ ਪੀੜਤਾਂ ਨੂੰ ਰਾਹਤ ਦੇਣ ਆਦਿ ਸ਼ਾਮਲ ਹਨ। ਕਿਸਾਨ 'ਨਿਆਂ', ਭੂਮੀ ਗ੍ਰਹਿਣ ਕਾਨੂੰਨ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News