ਬੈਠਕ ਸ਼ੁਰੂ ਹੁੰਦੇ ਹੀ ਮ੍ਰਿਤਕ ਕਿਸਾਨਾਂ ਨੂੰ 2 ਮਿੰਟ ਦਾ ਮੌਨ ਰੱਖ ਦਿੱਤੀ ਗਈ ਸ਼ਰਧਾਂਜਲੀ

Monday, Jan 04, 2021 - 03:23 PM (IST)

ਬੈਠਕ ਸ਼ੁਰੂ ਹੁੰਦੇ ਹੀ ਮ੍ਰਿਤਕ ਕਿਸਾਨਾਂ ਨੂੰ 2 ਮਿੰਟ ਦਾ ਮੌਨ ਰੱਖ ਦਿੱਤੀ ਗਈ ਸ਼ਰਧਾਂਜਲੀ

ਨਵੀਂ ਦਿੱਲੀ- ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਸੋਮਵਾਰ ਯਾਨੀ 4 ਜਨਵਰੀ ਨੂੰ 7ਵੇਂ ਦੌਰ ਦੀ ਗੱਲਬਾਤ ਹੋ ਰਹੀ ਹੈ। ਇਸ ਦੌਰਾਨ ਬੈਠਕ ਸ਼ੁਰੂ ਹੁੰਦੇ ਹੀ ਕਿਸਾਨਾਂ ਨੇ ਮੰਗ ਕੀਤੀ ਗਈ ਮ੍ਰਿਤਕ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇ। ਇਸ ਮੰਗ 'ਤੇ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ, ਪੀਊਸ਼ ਗੋਇਲ ਅਤੇ ਸੋਮ ਪ੍ਰਕਾਸ਼ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ ਅਤੇ ਕਿਸਾਨਾਂ ਦੇ ਪ੍ਰਤੀਨਿਧੀਆਂ ਨੇ ਜਾਰੀ ਵਿਰੋਧ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਲਈ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ।

ਇਹ ਵੀ ਪੜ੍ਹੋ : ਮੀਂਹ ਅਤੇ ਠੰਡ ਵਿਚਾਲੇ ਵੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ, ਸੌਂਣ ਲਈ ਬਣਾਏ ਗਏ ਟੈਂਟ ਤੇ ਕੱਪੜੇ ਹੋਏ ਗਿੱਲੇ

PunjabKesari
ਦੱਸ ਦੇਈਏ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਦਾ ਅੰਦੋਲਨ ਅੱਜ 40ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ ਅਤੇ ਮੀਂਹ ਦੇ ਬਾਵਜੂਦ ਕਿਸਾਨ ਸੜਕਾਂ ’ਤੇ ਡਟੇ ਹੋਏ ਹਨ। ਓਧਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਉਹ ਅੱਜ ਦੀ ਬੈਠਕ ਨੂੰ ਲੈ ਕੈ ਆਸਵੰਦ ਹਨ, ਉਮੀਦ ਹੈ ਕਿ ਸਕਾਰਾਤਮਕ ਨਤੀਜੇ ਆਉਣਗੇ। ਉਨ੍ਹਾਂ ਕਿਹਾ ਕਿ ਜੋ ਵੀ ਫ਼ੈਸਲਾ ਹੋਵੇਗਾ, ਉਹ ਦੇਸ਼ ਅਤੇ ਕਿਸਾਨਾਂ ਦੇ ਹਿੱਤ ’ਚ ਹੋਵੇਗਾ। 

ਨੋਟ : ਕੀ ਅੱਜ ਦੀ ਬੈਠਕ 'ਚ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

DIsha

Content Editor

Related News