ਕਿਸਾਨ ਜਥੇਬੰਦੀਆਂ ਦੇ ਐਲਾਨ 'ਤੇ 'ਚੱਕਾ ਜਾਮ', ਪੰਜਾਬ ਤੋਂ ਰਾਜਸਥਾਨ ਤੱਕ ਰੋਕੇ ਰਸਤੇ

Saturday, Feb 06, 2021 - 12:54 PM (IST)

ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 73 ਦਿਨਾਂ ਤੋਂ ਜਾਰੀ ਹੈ। ਇਸ ਵਿਚ ਅੱਜ ਕਿਸਾਨਾਂ ਵਲੋਂ ਕੀਤਾ ਜਾ ਰਿਹਾ ਚੱਕਾ ਜਾਮ ਸ਼ੁਰੂ ਹੋ ਗਿਆ ਹੈ। ਇਹ ਚੱਕਾ ਜਾਮ 3 ਘੰਟੇ ਤੱਕ ਚੱਲੇਗਾ। ਕਾਂਗਰਸ ਸਮੇਤ ਲਗਭਗ ਸਾਰੀਆਂ ਵਿਰੋਧੀ ਪਾਰਟੀਆਂ ਨੇ ਇਸ ਨੂੰ ਆਪਣਾ ਸਮਰਥਨ ਦਿੱਤਾ ਹੈ। ਇਸ ਦੇ ਮੱਦੇਨਜ਼ਰ ਦਿੱਲੀ 'ਚ 50 ਹਜ਼ਾਰ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ 'ਚ ਚੱਕਾ ਜਾਮ ਨਹੀਂ ਹੋਵੇਗਾ। ਕਿਸ਼ਾਨ ਸ਼ਾਂਤੀਪੂਰਨ ਤਰੀਕੇ ਨਾਲ ਦੇਸ਼ ਦੇ ਹੋਰ ਹਿੱਸਿਆਂ 'ਚ ਰਾਸ਼ਟਰੀ ਅਤੇ ਰਾਜ ਰਾਜਮਾਰਗਾਂ ਨੂੰ ਰੋਕਣਗੇ। 

PunjabKesariਜੰਮੂ 'ਚ ਕਿਸਾਨਾਂ ਨੇ ਜੰਮੂ ਪਠਾਨਕੋਟ ਹਾਈਵੇਅ ਜਾਮ ਕਰ ਦਿੱਤਾ ਹੈ ਅਤੇ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ। ਇਕ ਪ੍ਰਦਰਸ਼ਨਕਾਰੀ ਨੇ ਕਿਹਾ,''ਅਸੀਂ ਸਰਕਾਰ ਤੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕਰਦੇ ਹਾਂ। ਅਸੀਂ ਦਿੱਲੀ ਦੀਆਂ ਸਰਹੱਦਾਂ 'ਤੇ ਵਿਰੋਧ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਦੇ ਹਾਂ।'' ਉੱਥੇ ਹੀ ਪੰਜਾਬ ਦੇ ਕਰਨਾਲ 'ਚ ਕਿਸਾਨਾਂ ਨੇ 12 ਵਜਦੇ ਹੀ ਨੈਸ਼ਨਲ ਹਾਈਵੇਅ ਬਸਤਾੜਾ ਟੋਲ ਨੂੰ ਜਾਮ ਕਰ ਦਿੱਤਾ। ਹਰਿਆਣਾ ਦੇ ਫਤਿਹਾਬਾਦ 'ਚ ਐੱਨ.ਐੱਚ-9 ਜਾਮ ਕਰ ਦਿੱਤਾ ਗਿਆ ਹੈ। ਪਿੰਡ ਬੜੋਪਲ 'ਚ ਡਬਵਾਲੀ-ਦਿੱਲੀ ਨੈਸ਼ਨਲ ਹਾਈਵੇਅ 9 'ਤੇ ਕਿਸਾਨਾਂ ਨੇ ਦਰੀ ਵਿਛਾ ਕੇ ਜਾਮ ਲਗਾਇਆ ਹੈ। ਇੱਥੇ ਸੈਂਕੜੇ ਦੀ ਗਿਣਤੀ 'ਚ ਕਿਸਾਨਾਂ ਨੇ ਸੜਕ 'ਤੇ ਜਾਮ ਲਗਾਇਆ ਹੈ। ਅੰਮ੍ਰਿਤਸਰ ਅਤੇ ਮੋਹਾਲੀ 'ਚ ਵੀ ਪ੍ਰਦਰਸ਼ਨਕਾਰੀਆਂ ਨੇ ਸੜਕਾਂ ਨੂੰ ਜਾਮ ਕਰ ਦਿੱਤਾ। ਸ਼ਾਹਜਹਾਂਪੁਰ ਸਰਹੱਦ (ਰਾਜਸਥਾਨ-ਹਰਿਆਣਾ) ਕੋਲ ਰਾਸ਼ਟਰੀ ਰਾਜਮਾਰਗ ਨੂੰ ਪ੍ਰਦਰਸ਼ਨਕਾਰੀਆਂ ਨੇ ਰੋਕ ਦਿੱਤਾ। 

PunjabKesari

PunjabKesari


DIsha

Content Editor

Related News