ਦਿੱਲੀ ਦੇ ਜੰਤਰ-ਮੰਤਰ ’ਤੇ ‘ਮਹਾਪੰਚਾਇਤ’, ਪੁਲਸ ਨੇ ਰੋਕੇ ਰਾਹ, ਕਿਸਾਨਾਂ ਨੇ ਸੁੱਟੇ ਬੈਰੀਕੇਡਜ਼

Monday, Aug 22, 2022 - 04:29 PM (IST)

ਦਿੱਲੀ ਦੇ ਜੰਤਰ-ਮੰਤਰ ’ਤੇ ‘ਮਹਾਪੰਚਾਇਤ’, ਪੁਲਸ ਨੇ ਰੋਕੇ ਰਾਹ, ਕਿਸਾਨਾਂ ਨੇ ਸੁੱਟੇ ਬੈਰੀਕੇਡਜ਼

ਨਵੀਂ ਦਿੱਲੀ- ਦਿੱਲੀ ਦੇ ਜੰਤਰ-ਮੰਤਰ ’ਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਮਹਾਪੰਚਾਇਤ ਕੀਤੀ ਗਈ। ਕਿਸਾਨਾਂ ਦੀ ਮਹਾਪੰਚਾਇਤ ਨੂੰ ਲੈ ਕੇ ਦਿੱਲੀ ਦੀਆਂ ਸਾਰੀਆਂ ਸਰਹੱਦਾਂ ’ਤੇ ਪੁਲਸ ਵੱਲੋਂ ਸੁਰੱਖਿਆ ਸਖ਼ਤ ਕੀਤੀ ਗਈ। ਵੱਡੀ ਗਿਣਤੀ ’ਚ ਕਿਸਾਨ ਇਸ ਮਹਾਪੰਚਾਇਤ ’ਚ ਸ਼ਾਮਲ ਹੋਏ। ਹਾਲਾਂਕਿ ਗਾਜ਼ੀਪੁਰ ਬਾਰਡਰ ’ਤੇ ਪੁਲਸ ਨੇ ਕੁਝ ਕਿਸਾਨਾਂ ਨੂੰ ਹਿਰਾਸਤ ’ਚ ਲਿਆ। ਜਿਸ ਤੋਂ ਬਾਅਦ ਕਿਸਾਨਾਂ ਨੇ ਜੰਤਰ-ਮੰਤਰ ’ਤੇ ਪੁਲਸ ਬੈਰੀਕੇਡਜ਼ ਸੁੱਟ ਦਿੱਤੇ। ਹਾਲਾਂਕਿ ਦਿੱਲੀ ਪੁਲਸ ਨੇ ਕਿਸਾਨਾਂ ਨੂੰ ਜੰਤਰ-ਮੰਤਰ ’ਤੇ ਮਹਾਪੰਚਾਇਤ ਕਰਨ ਦੀ ਆਗਿਆ ਨਹੀਂ ਦਿੱਤੀ ਸੀ।

ਇਹ ਵੀ ਪੜ੍ਹੋ- ਦਿੱਲੀ: ਜੰਤਰ-ਮੰਤਰ ’ਤੇ ਕਿਸਾਨਾਂ ਦੀ ‘ਮਹਾਪੰਚਾਇਤ’, ਪੁਲਸ ਨੇ ਸੁਰੱਖਿਆ ਕੀਤੀ ਸਖ਼ਤ

PunjabKesari

ਕਿਸਾਨ 9 ਸੂਤਰੀ ਮੰਗਾਂ ਨੂੰ ਲੈ ਕੇ ਕਿਸਾਨ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਅੱਜ ਸ਼ਾਮ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਮੰਗ ਪੱਤਰ ਸੌਂਪਣਗੇ। ਇਹ ਮੰਗ ਪੱਤਰ ਮੰਗਾਂ ਦੇ ਸਮਰਥਨ ’ਚ ਹੋਵੇਗਾ।

ਇਹ ਵੀ ਪੜ੍ਹੋ- MSP ’ਤੇ 22 ਅਗਸਤ ਨੂੰ ਹੋਵੇਗੀ ਕਮੇਟੀ ਦੀ ਪਹਿਲੀ ਬੈਠਕ, SKM ਨੇ ਕਿਹਾ- ਸਾਨੂੰ ਕੋਈ ਉਮੀਦ ਨਹੀਂ

PunjabKesari

ਇਹ ਕਿਸਾਨਾਂ ਦੀਆਂ ਮੁੱਖ ਮੰਗਾਂ ਹਨ

- ਲਖੀਮਪੁਰ ਖੀਰੀ ਕਤਲੇਆਮ ਦੇ ਕਿਸਾਨ ਪਰਿਵਾਰਾਂ ਨੂੰ ਇਨਸਾਫ਼, ਜੇਲ੍ਹ ’ਚ ਬੰਦ ਕਿਸਾਨਾਂ ਦੀ ਰਿਹਾਈ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੀ ਗ੍ਰਿਫ਼ਤਾਰੀ।
-ਸਵਾਮੀਨਾਥਨ ਕਮਿਸ਼ਨ ਦੇ C2+50 ਫ਼ੀਸਦੀ ਫਾਰਮੂਲੇ ਮੁਤਾਬਕ MSP ਦੀ ਗਰੰਟੀ ਦਾ ਕਾਨੂੰਨ।
ਦੇਸ਼ ਦੇ ਸਾਰੇ ਕਿਸਾਨਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ।
-ਬਿਜਲੀ ਦੇ ਬਿੱਲ 2022 ਨੂੰ ਰੱਦ ਕਰਨਾ।
-ਗੰਨੇ ਦੇ ਸਮਰਥਨ ਮੁੱਲ ’ਚ ਵਾਧਾ ਅਤੇ ਬਕਾਏ ਦੀ ਤੁਰੰਤ ਅਦਾਇਗੀ।
-ਵਿਸ਼ਵ ਵਪਾਰ ਸੰਗਠਨ ਤੋਂ ਬਾਹਰ ਆਓ ਅਤੇ ਸਾਰੇ ਮੁਕਤ ਵਪਾਰ ਸਮਝੌਤੇ ਰੱਦ ਕਰੋ।
-ਕਿਸਾਨ ਅੰਦੋਲਨ ਦੌਰਾਨ ਦਰਜ ਸਾਰੇ ਕੇਸ ਵਾਪਸ ਲਏ ਜਾਣ।
-ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਕਿਸਾਨਾਂ ਦੇ ਬਕਾਇਆ ਮੁਆਵਜ਼ੇ ਦਾ ਤੁਰੰਤ ਭੁਗਤਾਨ ਕੀਤਾ ਜਾਵੇ।
- ਅਗਨੀਪਥ ਸਕੀਮ ਦੀ ਵਾਪਸੀ।

ਇਹ ਵੀ ਪੜ੍ਹੋ- ਲਖੀਮਪੁਰ ਖੀਰੀ ’ਚ ਚੱਲ ਰਿਹਾ ਕਿਸਾਨਾਂ ਦਾ ਧਰਨਾ ਖ਼ਤਮ, ਇਸ ਤਾਰੀਖ਼ ਨੂੰ ਦਿੱਲੀ ’ਚ ਹੋਵੇਗੀ ਬੈਠਕ

PunjabKesari
 


author

Tanu

Content Editor

Related News