ਪਹਿਲਵਾਨਾਂ ਦੇ ਸਮਰਥਨ ''ਚ ਜੰਤਰ-ਮੰਤਰ ਆ ਰਹੇ ਕਿਸਾਨਾਂ ਨੂੰ ਪੁਲਸ ਨੇ ਸਿੰਘੂ ਬਾਰਡਰ ''ਤੇ ਰੋਕਿਆ

Thursday, May 04, 2023 - 06:07 PM (IST)

ਪਹਿਲਵਾਨਾਂ ਦੇ ਸਮਰਥਨ ''ਚ ਜੰਤਰ-ਮੰਤਰ ਆ ਰਹੇ ਕਿਸਾਨਾਂ ਨੂੰ ਪੁਲਸ ਨੇ ਸਿੰਘੂ ਬਾਰਡਰ ''ਤੇ ਰੋਕਿਆ

ਨਵੀਂ ਦਿੱਲੀ- ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਪ੍ਰਤੀ ਇਕਜੁਟਤਾ ਪ੍ਰਗਟ ਕਰਨ ਲਈ ਆ ਰਹੇ ਕਿਸਾਨਾਂ ਦੇ ਸਮੂਹਾਂ ਨੂੰ ਸਿੰਘੂ ਬਾਰਡਰ 'ਤੇ ਰੋਕ ਕੇ ਪੁਲਸ ਨੇ 24 ਕਿਸਾਨਾਂ ਨੂੰ ਹਿਰਾਸਤ 'ਚ ਲਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕਿਸਾਨ ਧਰਨੇ ’ਤੇ ਬੈਠੇ ਪਹਿਲਵਾਨਾਂ ਨੂੰ ਮਿਲਣ ਲਈ ਧਰਨੇ ਵਾਲੀ ਥਾਂ ’ਤੇ ਆ ਰਹੇ ਸਨ। ਪਹਿਲਵਾਨਾਂ ਨੇ ਬੁੱਧਵਾਰ ਰਾਤ ਨੂੰ ਦੋਸ਼ ਲਗਾਇਆ ਸੀ ਕਿ ਦਿੱਲੀ ਪੁਲਸ ਦੇ ਮੁਲਾਜ਼ਮਾਂ ਨੇ ਜੰਤਰ-ਮੰਤਰ 'ਤੇ ਉਨ੍ਹਾਂ ਨਾਲ ਹੱਥੋਪਾਈ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਉਨ੍ਹਾਂ ਦੇ ਸਮਰਥਨ ਵਿਚ ਆਉਣ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ- ਪਹਿਲਵਾਨਾਂ ਦਾ ਧਰਨਾ ਪ੍ਰਦਰਸ਼ਨ; ਜੰਤਰ-ਮੰਤਰ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਕਰਮੀ ਤਾਇਨਾਤ, ਬੈਰੀਕੇਡਜ਼ ਲਾਏ

ਜੰਤਰ-ਮੰਤਰ 'ਤੇ ਹੰਗਾਮੇ ਤੋਂ ਬਾਅਦ ਦਿੱਲੀ ਪੁਲਸ ਨੇ ਗਸ਼ਤ ਅਤੇ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਹੈ ਅਤੇ ਸਰਹੱਦੀ ਖੇਤਰਾਂ 'ਚ ਵੱਡੀ ਗਿਣਤੀ 'ਚ ਬੈਰੀਕੇਡਜ਼ ਲਗਾ ਦਿੱਤੇ ਹਨ। ਪੁਲਸ ਨੇ ਦੱਸਿਆ ਕਿ ਸਰਹੱਦਾਂ ਨੂੰ ਹਾਲੇ ਬੰਦ ਨਹੀਂ ਕੀਤਾ ਗਿਆ ਹੈ ਪਰ ਕਿਸਾਨਾਂ ਦੀ ਆਵਾਜਾਈ ’ਤੇ ਨਜ਼ਰ ਰੱਖਣ ਲਈ ਸਖ਼ਤ ਚੌਕਸੀ ਵਰਤੀ ਜਾ ਰਹੀ ਹੈ। ਇਕ ਪੁਲਸ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਦੇ ਟਰੈਕਟਰਾਂ 'ਤੇ ਸਵਾਰ ਹੋ ਕੇ ਦਿੱਲੀ ਆਉਣ ਦੀ ਸੂਚਨਾ ਮਿਲੀ ਹੈ।

ਇਹ ਵੀ ਪੜ੍ਹੋ- ਬੇਅੰਤ ਸਿੰਘ ਕਤਲ ਮਾਮਲਾ: ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਲੈ ਕੇ SC ਦਾ ਵੱਡਾ ਫ਼ੈਸਲਾ

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਅਸੀਂ ਸਿੰਘੂ ਬਾਰਡਰ 'ਤੇ 24 ਕਿਸਾਨਾਂ ਨੂੰ ਹਿਰਾਸਤ 'ਚ ਲਿਆ ਹੈ। ਉਹ ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਆਏ ਸਨ। ਉਨ੍ਹਾਂ ਦੀਆਂ ਗੱਡੀਆਂ ਥਾਣਿਆਂ ਵਿਚ ਰੱਖੀਆਂ ਗਈਆਂ ਹਨ। ਇਸ ਦੌਰਾਨ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੋਸ਼ ਲਾਇਆ ਕਿ ਪੁਲਸ ਨੇ ਉਨ੍ਹਾਂ ਨੂੰ ਸਿੰਘੂ ਬਾਰਡਰ ’ਤੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਦਿੱਲੀ ਪੁਲਸ ਨੇ ਸਾਨੂੰ ਸਿੰਘੂ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਬਜ਼ੁਰਗ ਕਿਸਾਨਾਂ ਦੀ ਕੁੱਟਮਾਰ ਕੀਤੀ ਹੈ। ਹੁਣ ਸਾਨੂੰ ਬਵਾਨਾ ਸੈਕਟਰ-1 ਥਾਣੇ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਮੀਰ ਵਾਲੇ ਲੋਕੋ, ਹੁਣ ਭੈਣਾਂ, ਧੀਆਂ ਦੀ ਇੱਜ਼ਤ ਲਈ ਘਰੋਂ ਨਿਕਲੋ।

ਇਹ ਵੀ ਪੜ੍ਹੋ- ਜੰਤਰ-ਮੰਤਰ 'ਤੇ ਬੈਠੇ ਪਹਿਲਵਾਨਾਂ ਨੂੰ ਮਿਲਿਆ ਕਿਸਾਨਾਂ ਦਾ ਸਾਥ, ਧਰਨੇ 'ਚ ਪਹੁੰਚੇ ਰਾਕੇਸ਼ ਟਿਕੈਤ


author

Tanu

Content Editor

Related News