ਜੈਕਾਰਿਆਂ ਦੀ ਗੂੰਜ ਨਾਲ ਕਿਸਾਨਾਂ ਦਾ ਕਾਫ਼ਲਾ ਦਿੱਲੀ ਵੱਲ ਰਵਾਨਾ, ਬਾਰਡਰਾਂ 'ਤੇ ਪੁਲਸ ਦਾ ਸਖ਼ਤ ਪਹਿਰਾ

Monday, Feb 12, 2024 - 01:09 PM (IST)

ਅੰਬਾਲਾ- ਕਿਸਾਨਾਂ ਵਲੋਂ 'ਦਿੱਲੀ ਚੱਲੋ' ਮਾਰਚ ਅੱਜ ਦਿੱਲੀ ਵੱਲ ਰਵਾਨਾ ਹੋ ਗਿਆ ਹੈ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਕਈ ਸੂਬਿਆਂ ਤੋਂ ਕਿਸਾਨ ਦਿੱਲੀ ਰਵਾਨਾ ਹੋ ਗਏ ਹਨ। ਹਾਲਾਂਕਿ ਇਸ ਅੰਦੋਲਨ ਵਿਚ ਸੰਯੁਕਤ ਕਿਸਾਨ ਮੋਰਚਾ ਸ਼ਾਮਲ ਨਹੀਂ ਹੈ। ਇਹ ਕੁਝ ਕਿਸਾਨ ਜੱਥੇਬੰਦੀਆਂ ਦਾ ਪ੍ਰਦਰਸ਼ਨ ਹੈ। ਕਿਸਾਨਾਂ ਦੀ ਤਿਆਰੀ ਨੂੰ ਵੇਖਦੇ ਹੋਏ ਪੁਲਸ ਪ੍ਰਸ਼ਾਸਨ ਨੇ ਸਖ਼ਤ ਪਹਿਰੇਦਾਰੀ ਕੀਤੀ ਹੈ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਉਹ 13 ਫਰਵਰੀ ਨੂੰ ਬਿਆਸ ਤੋਂ ਵਿਰੋਧ ਪ੍ਰਦਰਸ਼ਨ ਕਰਨਗੇ ਅਤੇ ਫਤਿਹਗੜ੍ਹ ਸਾਹਿਬ ਵਿਖੇ ਠਹਿਣਗੇ। ਕਿਸਾਨਾਂ ਦੀ ਇਕ ਮੰਗ 60 ਸਾਲ ਦੇ ਹੋਣ 'ਤੇ 10,000 ਰੁਪਏ ਮਹੀਨਾ ਪੈਨਸ਼ਨ ਹੈ।
ਇਹ ਵੀ ਪੜ੍ਹੋ- ਕਿਸਾਨਾਂ ਦਾ ਦਿੱਲੀ ਕੂਚ; ਸ਼ੰਭੂ ਬਾਰਡਰ ਸੀਲ, ਪ੍ਰਸ਼ਾਸਨ ਨੇ ਲਾ ਦਿੱਤੇ ਸੀਮੈਂਟ ਦੇ ਵੱਡੇ ਬੈਰੀਕੇਡਜ਼

ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਦਿੱਲੀ ਦੇ ਨਾਲ ਲੱਗਦੇ ਹਰਿਆਣਾ, ਪੰਜਾਬ ਅਤੇ ਯੂਪੀ ਦੀਆਂ ਸਰਹੱਦਾਂ 'ਤੇ ਚੌਕਸੀ ਵਧਾ ਦਿੱਤੀ ਗਈ ਹੈ। ਸਰਹੱਦ ਨੂੰ ਕੰਡਿਆਲੀ ਤਾਰ ਅਤੇ ਸੀਮੈਂਟ ਦੇ ਬੈਰੀਕੇਡਾਂ ਨਾਲ ਢੱਕਿਆ ਜਾ ਰਿਹਾ ਹੈ। ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਉੱਤਰ-ਪੂਰਬੀ ਦਿੱਲੀ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਬਾਰਡਰ 'ਤੇ ਹੀ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀਆਂ ਤਿਆਰੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਦੇ ਕਿਸਾਨ ਵੀ ਦਿੱਲੀ ਪਹੁੰਚ ਸਕਦੇ ਹਨ। ਇਸ ਦੌਰਾਨ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਮੀਟਿੰਗ ਕਰਕੇ ਕਿਸਾਨਾਂ ਦੇ ਮਸਲਿਆਂ ਦਾ ਹੱਲ ਕੱਢਣ ਲਈ ਕਿਹਾ ਹੈ।

ਇਹ ਵੀ ਪੜ੍ਹੋ- ਕਿਸਾਨ ਪ੍ਰਦਰਸ਼ਨ;  ਦਿੱਲੀ ਦੇ ਕਈ ਇਲਾਕਿਆਂ ਅਤੇ ਸਰਹੱਦਾਂ 'ਤੇ ਧਾਰਾ-144 ਲਾਗੂ

ਦੂਜੇ ਪਾਸੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਧਿਆਨ ’ਚ ਰੱਖਦਿਆਂ ਹਰਿਆਣਾ ਸਰਕਾਰ ਨੇ ਸੂਬੇ ਦੇ 7 ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਐਤਵਾਰ ਸਵੇਰ ਤੋਂ 3 ਦਿਨਾਂ ਲਈ ਇੰਟਰਨੈੱਟ ਅਤੇ ਐੱਸ. ਐੱਮ. ਐੱਸ. ’ਤੇ ਪੂਰਨ ਪਾਬੰਦੀ ਰਹੇਗੀ। ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਿਰਸਾ, ਹਿਸਾਰ, ਅੰਬਾਲਾ, ਜੀਂਦ, ਕੈਥਲ, ਕੁਰੂਕਸ਼ੇਤਰ ਅਤੇ ਫਤਿਹਾਬਾਦ ਵਿੱਚ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ 13 ਫਰਵਰੀ ਦੀ ਦਰਮਿਆਨੀ ਰਾਤ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਹਰਿਆਣਾ ਨੂੰ ਕੇਂਦਰ ਸਰਕਾਰ ਵੱਲੋਂ ਅਰਧ ਸੈਨਿਕ ਬਲਾਂ ਦੀਆਂ 64 ਬਟਾਲੀਅਨਾਂ ਮਿਲੀਆਂ ਹਨ, ਜਿਨ੍ਹਾਂ ’ਚੋਂ 14 ਅੱਜ ਭੇਜੀਆਂ ਗਈਆਂ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Tanu

Content Editor

Related News