ਕਿਸਾਨਾਂ ਦੇ ''ਦਿੱਲੀ ਕੂਚ'' ਨੂੰ ਰੋਕਣ ਲਈ ਸ਼ੰਭੂ ਬਾਰਡਰ ''ਤੇ ਪੁਲਸ ਨੇ ਛੱਡੇ ਹੰਝੂ ਗੈਸ ਦੇ ਗੋਲੇ (ਵੀਡੀਓ)

Monday, Feb 12, 2024 - 06:47 PM (IST)

ਕਿਸਾਨਾਂ ਦੇ ''ਦਿੱਲੀ ਕੂਚ'' ਨੂੰ ਰੋਕਣ ਲਈ ਸ਼ੰਭੂ ਬਾਰਡਰ ''ਤੇ ਪੁਲਸ ਨੇ ਛੱਡੇ ਹੰਝੂ ਗੈਸ ਦੇ ਗੋਲੇ (ਵੀਡੀਓ)

ਅੰਬਾਲਾ-  13 ਫਰਵਰੀ ਨੂੰ ਕਿਸਾਨਾਂ ਦੇ ਪ੍ਰਸਤਾਵਿਤ 'ਦਿੱਲੀ ਚਲੋ' ਮਾਰਚ ਦੀ ਮੁਕੰਮਲ ਤਿਆਰੀ ਹੈ। ਅਜਿਹੇ 'ਚ ਹਰਿਆਣਾ ਸਰਕਾਰ ਨੇ ਵੀ ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣ ਲਈ ਕਮਰ ਕੱਸ ਲਈ ਹੈ। ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਸੁਰੱਖਿਆ ਫੋਰਸ ਪੂਰੀ ਤਰ੍ਹਾਂ ਮੂਸਤੈਦ ਹੈ। ਉੱਥੇ ਹੀ ਸ਼ੰਭੂ ਬਾਰਡਰ 'ਤੇ ਪੁਲਸ ਨੇ ਹੰਝੂ ਗੈਸ ਦੇ ਗੋਲ ਛੱਡੇ ਹਨ। ਕਿਸਾਨ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨਗੇ ਪਰ ਹੁਣ ਤੋਂ ਹੀ ਤਣਾਅ ਵੱਧਦਾ ਹੋਇਆ ਵੇਖਿਆ ਜਾ ਸਕਦਾ ਹੈ। 

ਇਹ ਵੀ ਪੜ੍ਹੋ-  ਕਿਸਾਨਾਂ ਦਾ 'ਦਿੱਲੀ ਚਲੋ ਮਾਰਚ'; ਸਰਹੱਦਾਂ 'ਤੇ ਸਖ਼ਤੀ, ਤਸਵੀਰਾਂ 'ਚ ਵੇਖੋ ਪੁਲਸ ਦੀ ਸਖ਼ਤ ਪਹਿਰੇਦਾਰੀ

ਕਿਸਾਨਾਂ ਨੇ ਇਕ ਵਾਰ ਫਿਰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਦਿੱਲੀ ਦੇ ਸਾਰੇ ਬਾਰਡਰਾਂ ਤੋਂ ਇਲਾਵਾ ਸਿੰਘੂ ਅਤੇ ਟਿਕਰੀ ਬਾਰਡਰ 'ਤੇ ਜ਼ਿਆਦਾ ਸਾਵਧਾਨੀ ਵਰਤੀ ਜਾ ਸਕਦੀ ਹੈ। ਸ਼ੰਭੂ ਬਾਰਡਰ 'ਤੇ ਹਾਲਾਤ ਅਜਿਹੇ ਬਣ ਗਏ ਹਨ ਕਿ ਪੁਲਸ ਨੂੰ ਹੰਝੂ ਗੈਸ ਦੇ ਗੋਲੇ ਦਾਗਣੇ ਪਏ। ਦਰਅਸਲ ਇੱਥੇ ਪਹਿਲਾਂ ਤੋਂ ਹੀ ਲੋਕਾਂ ਦੀ ਭੀੜ ਇਕੱਠੀ ਸੀ ਅਤੇ ਪੁਲਸ ਖਿਲਾਫ਼ ਨਾਅਰੇਬਾਜ਼ੀ ਕਰ ਰਹੀ ਸੀ। ਨਾਅਰੇਬਾਜ਼ੀ ਵੇਖ ਕੇ ਪੁਲਸ ਪ੍ਰਸ਼ਾਸਨ ਨੇ ਕਈ ਵਾਰ ਲੋਕਾਂ ਨੂੰ ਪਿੱਛੇ ਹੱਟਣ ਨੂੰ ਕਿਹਾ ਪਰ ਜਦੋਂ ਉਹ ਨਹੀਂ ਮੰਨੇ ਤਾਂ ਪੁਲਸ ਨੇ ਹੰਝੂ ਗੈਸ ਦੇ ਗੋਲੇ ਦਾਗੇ ਅਤੇ ਭੀੜ ਨੂੰ ਪਿੱਛੇ ਧਕੇਲ ਦਿੱਤਾ।

ਇਹ ਵੀ ਪੜ੍ਹੋ-  ਦਿੱਲੀ ਕੂਚ ਜਾਂ ਨਿਕਲੇਗਾ ਹੱਲ! ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਅਹਿਮ ਮੀਟਿੰਗ ਅੱਜ

ਇਹ ਵੀ ਪੜ੍ਹੋ- ਕਿਸਾਨਾਂ ਦਾ ਦਿੱਲੀ ਕੂਚ; ਸ਼ੰਭੂ ਬਾਰਡਰ ਸੀਲ, ਪ੍ਰਸ਼ਾਸਨ ਨੇ ਲਾ ਦਿੱਤੇ ਸੀਮੈਂਟ ਦੇ ਵੱਡੇ ਬੈਰੀਕੇਡਜ਼

ਓਧਰ ਹਾਈਵੇਅ 'ਤੇ ਬੈਰੀਕੇਡਿੰਗ ਕੀਤੀ ਗਈ ਹੈ, ਜਦਕਿ ਸ਼ੰਭੂ ਬਾਰਡਰ 'ਤੇ  ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਜ਼ ਲਾਏ ਗਏ ਹਨ। ਪੰਜਾਬ ਤੋਂ ਹਰਿਆਣਾ ਵਿਚ ਐਂਟਰੀ ਰੋਕਣ ਲਈ ਸਰਹੱਦ ਪੂਰੀ ਤਰ੍ਹਾਂ ਸੀਲ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਹਰਿਆਣਾ ਦੇ 7 ਜ਼ਿਲ੍ਹਿਆਂ ਵਿਚ ਮੋਬਾਇਲ ਇੰਟਰਨੈੱਟ 'ਤੇ ਪਾਬੰਦੀ ਲਾ ਦਿੱਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News