ਕਿਸਾਨ ਅੰਦੋਲਨ: ਕਿਤੇ ਪੱਕ ਰਿਹੈ ਲੰਗਰ ਤੇ ਕਿਤੇ ਚੱਲ ਰਿਹੈ ਇਲਾਜ (ਤਸਵੀਰਾਂ)

Thursday, Dec 03, 2020 - 06:34 PM (IST)

ਨਵੀਂ ਦਿੱਲੀ— ਕਿਸਾਨਾਂ ਦਾ ਅੰਦੋਲਨ 8ਵੇਂ ਦਿਨ ਵੀ ਜਾਰੀ ਹੈ। ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨ ਟਰੈਕਟਰ-ਟਰਾਲੀਆਂ ਨਾਲ ਡਟੇ ਹੋਏ ਹਨ। ਦਿੱਲੀ ਚਲੋ ਅੰਦੋਲਨ 'ਚ ਸ਼ਾਮਲ ਹੋਣ ਲਈ ਕਿਸਾਨ ਦਾ ਆਪਣੇ ਨਾਲ ਰਾਸ਼ਨ-ਪਾਣੀ ਲੈ ਕੇ ਆਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਨੂੰ ਆਪਣੇ ਹੱਕ ਨਹੀਂ ਮਿਲ ਜਾਂਦੇ, ਉਹ ਸਰਹੱਦਾਂ 'ਤੇ ਡਟੇ ਰਹਿਣਗੇ।

ਇਹ ਵੀ ਪੜ੍ਹੋ:  ਹੱਕਾਂ ਲਈ ਡਟੇ ਹਾਂ, ਹੁਣ ਤਾਂ ਰੋਕਿਆਂ ਨਹੀਂ ਰੁਕਦੇ, ਵੇਖੋ ਕਿਸਾਨਾਂ ਦਾ ਸੰਘਰਸ਼ ਤਸਵੀਰਾਂ ਦੀ ਜ਼ੁਬਾਨੀ

PunjabKesari

ਕਿਸਾਨ ਅੰਦੋਲਨ ਦੀਆਂ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜਿਸ 'ਚ ਕਿਸਾਨ ਸੜਕਾਂ 'ਤੇ ਡਟੇ ਹੋਏ ਹਨ। ਦਿਨ ਤੋਂ ਰਾਤ ਤੱਕ ਕਿਸਾਨ ਸੜਕਾਂ 'ਤੇ ਹੀ ਡਟੇ ਹਨ। ਇਸ ਦੌਰਾਨ ਸਿੰਘੂ ਬਾਰਡਰ ਤੋਂ ਕਿਸਾਨਾਂ ਵਲੋਂ ਲੰਗਰ ਪਕਾਉਂਦਿਆਂ ਦੀ ਤਸਵੀਰ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: ਕਿਸਾਨਾਂ ਦੇ ਫ਼ੌਲਾਦੀ ਹੌਂਸਲੇ, ਘਰ-ਬਾਰ ਦੀ ਫ਼ਿਕਰ ਲਾਹ, ਸੜਕਾਂ 'ਤੇ ਲਾਏ ਡੇਰੇ (ਤਸਵੀਰਾਂ)

PunjabKesari
ਕਿਸਾਨੀ ਸੰਘਰਸ਼ ਦੀ ਇਕ ਤਸਵੀਰ ਅਜਿਹੀ ਵੀ ਹੈ, ਦਿੱਲੀ-ਹਰਿਆਣਾ ਬਾਰਡਰ 'ਤੇ ਇਕ ਕਿਸਾਨ ਨੂੰ ਮੈਡੀਕਲ ਸਹਾਇਤਾ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ 'ਚ ਡਟੀਆਂ ਬੀਬੀਆਂ ਦੇ ਹੌਂਸਲੇ ਬੁਲੰਦ, ਕਿਹਾ- 'ਹੱਕ ਲੈ ਕੇ ਹੀ ਮੁੜਾਂਗੇ, ਭਾਵੇਂ ਸਾਲ ਲੱਗ ਜਾਏ'

PunjabKesari

ਦੱਸਣਯੋਗ ਹੈ ਕਿ ਕਿਸਾਨ ਅਤੇ ਸਰਕਾਰ ਵਿਚਾਲੇ ਅੱਜ ਚੌਥੇ ਦੌਰ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਕੀ ਕੋਈ ਹੱਲ ਨਿਕਲੇਗਾ, ਇਸ ਨੂੰ ਲੈ ਕੇ ਸਭ ਦੀਆਂ ਨਜ਼ਰਾਂ ਟਿਕੀਆਂ ਹਨ। ਪੰਜਾਬ ਤੋਂ ਆਏ ਕਿਸਾਨਾਂ ਨੂੰ ਹੁਣ ਦੂਜੇ ਸੂਬਿਆਂ ਦੇ ਕਿਸਾਨਾਂ ਦਾ ਸਮਰਥਨ ਵੀ ਮਿਲ ਰਿਹਾ ਹੈ। ਓਧਰ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਮੰਗਾਂ ਨੂੰ ਨਹੀਂ ਮੰਨ ਲੈਂਦੀ, ਅਸੀਂ ਇੱਥੋਂ ਹਿੱਲਣ ਵਾਲੇ ਨਹੀਂ। 

PunjabKesari
ਕਿਸਾਨਾਂ ਨੂੰ ਡਰ ਹੈ ਕਿ ਇਨ੍ਹਾਂ ਕਾਨੂੰਨਾਂ ਕਾਰਨ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਖ਼ਤਮ ਹੋ ਜਾਵੇਗੀ। ਕਿਸਾਨ ਚਾਹੁੰਦੇ ਹਨ ਕਿ ਸਰਕਾਰ ਵਲੋਂ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 'ਤੇ ਲਿਖਤੀ ਭਰੋਸਾ ਦਿੱਤਾ ਜਾਵੇ। ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹਨ।

PunjabKesari

ਨੋਟ: ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਇ, ਕੁਮੈਂਟ ਬਾਕਸ 'ਚ ਦਿਓ ਜਵਾਬ


Tanu

Content Editor

Related News