ਤਕਰਾਰ ਦੌਰਾਨ ਸਿੱਖ ਨੌਜਵਾਨ ਨੇ ਕਿਸਾਨਾਂ ਦੇ ਰੋਹ ਤੋਂ ਬਚਾਇਆ ਪੁਲਸ ਮੁਲਾਜ਼ਮ, ਹਰ ਪਾਸੇ ਹੋ ਰਹੀ ਹੈ ਤਾਰੀਫ਼

Tuesday, Jan 26, 2021 - 03:15 PM (IST)

ਨਵੀਂ ਦਿੱਲੀ : ਕਿਸਾਨਾਂ ਵੱਲੋਂ ਦਿੱਲੀ ਵਿਚ ਟਰੈਕਟਰ ਪਰੇਡ ਕੱਢੀ ਜਾ ਰਹੀ ਹੈ। ਉਥੇ ਹੀ ਪੁਲਸ ਦੇ ਰੋਕਣ ਦੇ ਬਾਵਜੂਦ ਆਖ਼ਰਕਾਰ ਕਿਸਾਨ ਲਾਲ ਕਿਲ੍ਹੇ ’ਤੇ ਪਹੁੰਚ ਗਏ। ਇਸ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਵੀ ਲਹਿਰਾਇਆ ਗਿਆ। 

ਇਹ ਵੀ ਪੜ੍ਹੋ: ਗਣਤੰਤਰ ਦਿਵਸ ਮੌਕੇ ਪਹਿਲਵਾਨ ਵਰਿੰਦਰ ਸਿੰਘ ਸਮੇਤ 6 ਖਿਡਾਰੀ ਪਦਮ ਸ਼੍ਰੀ ਪੁਰਸਕਾਰ ਲਈ ਨਾਮਜ਼ਦ

ਉਥੇ ਹੀ ਰਾਜਧਾਨੀ ਦਿੱਲੀ ਵਿਚ ਆਈ.ਟੀ.ਓ. ਨੇੜੇ ਹੋਈ ਹਿੰਸਾ ਤੋਂ ਬਾਅਦ ਇਕ ਸਿੱਖ ਨੌਜਵਾਨ ਪੁਲਸ ਮੁਲਾਜ਼ਮ ਦਾ ਬਚਾਅ ਕਰਦਾ ਨਜ਼ਰ ਆਇਆ। ਇਸ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਸਾਫ਼-ਸਾਫ਼ ਵਿਖਾਈ ਦੇ ਰਿਹਾ ਹੈ ਕਿ ਕਿਵੇਂ ਸਿੱਖ ਨੌਜਵਾਨ ਦਿੱਲੀ ਪੁਲਸ ਦੇ ਇਕ ਮੁਲਾਜ਼ਮ ਨੂੰ ਪ੍ਰਦਰਸ਼ਨਕਾਰੀਆਂ ਦੇ ਰੋਹ ਤੋਂ ਬਚਾਅ ਰਿਹਾ ਹੈ, ਜਦੋਂਕਿ ਪ੍ਰਦਰਸ਼ਨ ਕਰ ਰਹੇ ਹੋਰ ਲੋਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ ਕਰਨਾ ਚਾਹੁੰਦੇ ਸਨ।

ਇਹ ਵੀ ਪੜ੍ਹੋ: ਗਣਤੰਤਰ ਦਿਵਸ : ਰਾਜਪਥ ’ਤੇ ਦਿਖੀ ਇਤਿਹਾਸਿਕ ਵਿਰਾਸਤ, ਤਸਵੀਰਾਂ ’ਚ ਵੇਖੋ ਸਮਾਗਮ ਦੀ ਝਲਕ

 

ਦੱਸ ਦੇਈਏ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਜ਼ਾਰੀ ਕਿਸਾਨਾਂ ਦਾ ਪ੍ਰਦਰਸ਼ਨ ਅੱਜ 62ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੱਢ ਰਹੇ ਹਨ। ਟਰੈਕਟਰ ਪਰੇਡ ਕੱਢਣ ਦਾ ਕਿਸਾਨਾਂ ਦਾ ਮਕਸਦ ਇਹੀ ਹੈ ਕਿ ਉਹ ਜੰਗ ਜਿੱਤਣ ਆਏ ਹਨ ਅਤੇ ਜੰਗ ਜਿੱਤ ਕੇ ਹੀ ਜਾਣਗੇ। ਇਸ ਟਰੈਕਟਰ ਪਰੇਡ ਜ਼ਰੀਏ ਕਿਸਾਨਾਂ ਵੱਲੋਂ ਇਤਿਹਾਸ ਸਿਰਜਿਆ ਜਾਵੇਗਾ, ਜਿਸ ਨੂੰ ਪੂਰੀ ਦੁਨੀਆ ਵੇਖੇਗੀ।

ਇਹ ਵੀ ਪੜ੍ਹੋ: ਗਣਤੰਤਰ ਦਿਵਸ ਮੌਕੇ ਵਰਿੰਦਰ ਸਹਿਵਾਗ ਨੇ ਭਾਰਤੀ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ

ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ। 


cherry

Content Editor

Related News