ਅੰਦੋਲਨ ਦਾ ਇਕ ਸਾਲ ਪੂਰਾ : ਦਿੱਲੀ ਦੀ ਸਰਹੱਦ ’ਤੇ ਇਕੱਠੇ ਹੋਏ ਕਿਸਾਨ

11/26/2021 2:55:04 PM

ਨਵੀਂ ਦਿੱਲੀ (ਵਾਰਤਾ)- ਕਿਸਾਨ ਅੰਦੋਲਨ ਨੂੰ ਇਕ ਸਾਲ ਪੂਰੇ ਹੋਣ ’ਤੇ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਦੇਸ਼ ਦੇ ਹੋਰ ਹਿੱਸਿਆਂ ਤੋਂ ਕਿਸਾਨ ਸ਼ੁੱਕਰਵਾਰ ਨੂੰ ਦਿੱਲੀ ਦੀ ਸਰਹੱਦ ’ਤੇ ਜਮ੍ਹਾ ਹੋਏ। ਕਿਸਾਨ ਸਮੂਹਾਂ ਨੇ ਇਸ ਦੌਰਾਨ ਮੁੜ ਕਿਹਾ ਕਿ ਉਨ੍ਹਾਂ ਦਾ ਵਿਰੋਧ ਜਾਰੀ ਰਹੇਗਾ। ਅੱਜ ਸੈਂਕੜੇ ਦੀ ਗਿਣਤੀ ’ਚ ਕਿਸਾਨ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮਨਾਉਣ ਲਈ ਸਿੰਘੂ, ਟਿਕਰੀ, ਗਾਜ਼ੀਪੁਰ ਅਤੇ ਹੋਰ ਸਰਹੱਦਾਂ ’ਤੇ ਪਹੁੰਚੇ ਹੋਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪਿਛਲੇ ਹਫ਼ਤੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਨ ਤੋਂ ਬਾਅਦ ਵੀ ਕਿਸਾਨਾਂ ਦਾ ਵਿਰੋਧ ਜਾਰੀ ਹੈ। ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਇਸ ਨੂੰ ਸਵੀਕਾਰਨ ਦੀ ਗੱਲ ’ਤੇ ਅੜੇ ਹੋਏ ਹਨ। ਇਨ੍ਹਾਂ ’ਚ ਐੱਮ.ਐੱਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ’ਤੇ ਗਾਰੰਟੀ ਕਾਨੂੰਨ ਬਣਾਉਣਾ ਵੀ ਸ਼ਾਮਲ ਹੈ, ਜੋ ਕਿ ਐੱਮ.ਐੱਸ. ਸਵਾਮੀਨਾਥਨ ਕਮਿਸ਼ਨ ਵਲੋਂ ਦਿੱਤੀਆਂ ਗਈਆਂ ਸਿਫ਼ਾਰਿਸ਼ਾਂ ਅਨੁਸਾਰ ਤੈਅ ਹੈ। 

PunjabKesari

ਇਸ ਤੋਂ ਇਲਾਵਾ ਬਿਜਲੀ ਸੋਧ ਬਿੱਲ ਰੱਦ ਕਰਨਾ, ਅੰਦੋਲਨਕਾਰੀ ਕਿਸਾਨਾਂ ਵਿਰੁੱਧ ਮਾਮਲੇ ਵਾਪਸ ਲੈਣਾ ਅਤੇ ਵਿਰੋਧ ਪ੍ਰਦਰਸ਼ਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਦਦ ਰਾਸ਼ੀ ਦੇਣਾ ਵੀ ਉਨ੍ਹਾਂ ਦੀ ਮੰਗ ਦਾ ਹਿੱਸਾ ਹੈ। ਦੱਸਣਯੋਗ ਹੈ ਕਿ ਅੱਗੇ ਦੀ ਕਾਰਵਾਈ ਤੈਅ ਕਰਨ ਲਈ ਸਿੰਘੂ ਸਰਹੱਦ ’ਤੇ ਕਿਸਾਨਾਂ ਦੀ ਮਹਾਪੰਚਾਇਤ ਚੱਲ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਕਿ ਐੱਮ.ਐੱਸ.ਪੀ. ’ਤੇ ਗਾਰੰਟੀ ਕਾਨੂੰਨ ਬਣਾਉਣਾ ਕਿਸਾਨਾਂ ਦਾ ਅਧਿਕਾਰ ਹੈ। ਉੱਥੇ ਹੀ ਕਿਸਾਨਾਂ ਨੇ ਵੀ 29 ਨਵੰਬਰ ਤੋਂ ਹਰ ਦਿਨ ਸੰਸਦ ਤੱਕ ਟਰੈਕਟਰ ਮਾਰਚ ਕੱਢਣ ਦੀ ਵੀ ਯੋਜਨਾ ਬਣਾਈ ਹੈ। ਇਸ ਦਿਨ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਵੇਗਾ। ਇਸ ਵਿਚ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੇ ਇਕੱਠ ਨੂੰ ਦੇਖਦੇ ਹੋਏ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਦਿੱਲੀ ਪੁਲਸ ਨੇ ਸਰਹੱਦਾਂ ’ਤੇ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਹੈ।

PunjabKesari


DIsha

Content Editor

Related News