MSP ’ਤੇ ਕਮੇਟੀ ਗਠਨ ਨੂੰ ਲੈ ਕੇ ਖੇਤੀਬਾੜੀ ਮੰਤਰੀ ਦਾ ਦਾਅਵਾ, ਕਿਹਾ- ਕਿਸਾਨਾਂ ਨੇ ਅਜੇ ਤੱਕ ਨਹੀਂ ਦਿੱਤੇ ਨਾਂ

Thursday, Apr 14, 2022 - 11:56 AM (IST)

MSP ’ਤੇ ਕਮੇਟੀ ਗਠਨ ਨੂੰ ਲੈ ਕੇ ਖੇਤੀਬਾੜੀ ਮੰਤਰੀ ਦਾ ਦਾਅਵਾ, ਕਿਹਾ- ਕਿਸਾਨਾਂ ਨੇ ਅਜੇ ਤੱਕ ਨਹੀਂ ਦਿੱਤੇ ਨਾਂ

ਨਵੀਂ ਦਿੱਲੀ (ਭਾਸ਼ਾ)– ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਮਾਮਲੇ ’ਤੇ ਗੌਰ ਕਰਨ ਲਈ ਕਮੇਟੀ ਦੇ ਗਠਨ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਮੈਂਬਰਾਂ ਦੇ ਨਾਂ ਦੀ ਅਸੀਂ ਉਡੀਕ ਕਰ ਰਹੇ ਹਾਂ। ਤੋਮਰ ਨੇ ਇਕ ਪ੍ਰੋਗਰਾਮ ਮੌਕੇ ਕਿਹਾ, ‘‘ਅਸੀਂ ਐੱਮ. ਐੱਸ. ਪੀ. ’ਤੇ ਕਮੇਟੀ ਦੇ ਗਠਨ ਲਈ ਕਿਸਾਨ ਜਥੇਬੰਦੀਆਂ ਤੋਂ 2-3 ਮੈਂਬਰਾਂ ਦੇ ਨਾਂ ਮੰਗੇ ਸਨ। ਸਾਨੂੰ ਅਜੇ ਤੱਕ ਕੋਈ ਨਾਂ ਨਹੀਂ ਮਿਲਿਆ।’’

ਇਹ ਵੀ ਪੜ੍ਹੋ: ਇਕਬਾਲ ਸਿੰਘ ਲਾਲਪੁਰਾ ਦੇ ਹੱਥਾਂ ’ਚ ਕੌਮੀ ਘੱਟ ਗਿਣਤੀ ਕਮਿਸ਼ਨ ਦੀ ਕਮਾਨ, ਮੁੜ ਬਣਾਏ ਗਏ ਪ੍ਰਧਾਨ

ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ ਕਿ ਕਮੇਟੀ ਦੇ ਗਠਨ ’ਚ ਕੋਈ ਦੇਰੀ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੂੰ ਉਨ੍ਹਾਂ 2-3 ਮੈਂਬਰਾਂ ਦੇ ਨਾਂ ਮਿਲ ਜਾਣ ਮਗਰੋਂ ਛੇਤੀ ਹੀ ਐੱਮ. ਐੱਸ. ਪੀ. ’ਤੇ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਹ ਮੈਂਬਰ ਕਿਸਾਨ ਜਥੇਬੰਦੀਆਂ ਦੀ ਨੁਮਾਇੰਦਗੀ ਕਰਨਗੇ। ਐੱਮ. ਐੱਸ. ਪੀ. ’ਤੇ ਕਮੇਟੀ ਦੇ ਗਠਨ ਨੂੰ ਲੈ ਕੇ ਪਿਛਲੇ ਮਹੀਨੇ ਤੋਮਰ ਨੇ ਲੋਕ ਸਭਾ ’ਚ ਵੀ ਇਕ ਲਿਖਤੀ ਜਵਾਬ ’ਚ ਕਿਹਾ ਸੀ ਕਿ ਸਰਕਾਰ ਇਕ ਕਮੇਟੀ ਬਣਾਉਣ ਦੀ ਪ੍ਰਕਿਰਿਆ ’ਚ ਹੈ। ਇਸ ਕਮੇਟੀ ’ਚ ਕੇਂਦਰ ਸਰਕਾਰ, ਸੂਬਾ ਸਰਕਾਰਾਂ, ਕਿਸਾਨਾਂ, ਖੇਤੀਬਾੜੀ ਵਿਗਿਆਨਕਾਂ ਅਤੇ ਖੇਤੀ ਅਰਥਸ਼ਾਸਤਰੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ: ਹੁਣ ਪੈਨਸ਼ਨ ਲਈ ਨਹੀਂ ਲਾਉਣੇ ਪੈਣਗੇ ਚੱਕਰ, ਕੇਂਦਰ ਸਰਕਾਰ ਦਾ ਪੋਰਟਲ ਦੂਰ ਕਰੇਗਾ ਹਰ ਸਮੱਸਿਆ

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ਮਹੀਨੇ ’ਚ 3 ਵਿਵਾਦਪੂਰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ ਐੱਮ. ਐੱਸ. ਪੀ. ਸਿਸਟਮ ਨੂੰ ਹੋਰ ਵਧੇਰੇ ਪ੍ਰਭਾਵੀ ਅਤੇ ਪਾਰਦਰਸ਼ੀ ਬਣਾਉਣ ਲਈ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਕੁਦਰਤੀ ਖੇਤੀ ਨੂੰ ਹੱਲਾ-ਸ਼ੇਰੀ ਦੇਣ ਦੇ ਤਰੀਕੇ ਵੀ ਸੁਝਾਏ ਜਾਣਗੇ।

ਇਹ ਵੀ ਪੜ੍ਹੋ: ਅਜੀਬ ਬੀਮਾਰੀ ਤੋਂ ਪੀੜਤ 7 ਸਾਲਾ ਬੱਚਾ ਜਾਵੇਗਾ ਮਾਊਂਟ ਐਵਰੈਸਟ ਬੇਸ ਕੈਂਪ, ਵਜ੍ਹਾ ਜਾਣ ਪਿਓ ਨੂੰ ਕਰੋਗੇ ਸਲਾਮ


author

Tanu

Content Editor

Related News