ਦਿੱਲੀ ’ਚ ਕਿਸਾਨਾਂ ਅਤੇ ਪੁਲਸ ਵਿਚਾਲੇ ਤਣਾਅ ਜਾਰੀ; ਲਾਲ ਕਿਲ੍ਹੇ ’ਤੇ ਲਹਿਰਾਇਆ ‘ਕੇਸਰੀ ਝੰਡਾ’

Tuesday, Jan 26, 2021 - 09:38 PM (IST)

ਦਿੱਲੀ ’ਚ ਕਿਸਾਨਾਂ ਅਤੇ ਪੁਲਸ ਵਿਚਾਲੇ ਤਣਾਅ ਜਾਰੀ; ਲਾਲ ਕਿਲ੍ਹੇ ’ਤੇ ਲਹਿਰਾਇਆ ‘ਕੇਸਰੀ ਝੰਡਾ’

ਨਵੀਂ ਦਿੱਲੀ— ਕਿਸਾਨ ਵਲੋਂ ਦਿੱਲੀ ’ਚ ਟਰੈਕਟਰ ਪਰੇਡ ਕੱਢੀ ਗਈ, ਪੁਲਸ ਦੀ ਰੋਕ ਦੇ ਬਾਵਜੂਦ ਆਖ਼ਰਕਾਰ ਕਿਸਾਨ ਲਾਲ ਕਿਲ੍ਹੇ ’ਤੇ ਪਹੁੰਚ ਗਏ। ਇਸ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਇਆ ਗਿਆ। ਹਾਲਾਂਕਿ ਬਾਅਦ ’ਚ ਪੁਲਸ ਵਲੋਂ ਇਹ ਕੇਸਰੀ ਝੰਡਾ ਉਤਾਰਿਆ ਗਿਆ। ਇਹ ਝੰਡਾ ਉੱਥੇ ਲਹਿਰਾਇਆ ਗਿਆ ਹੈ, ਜਿੱਥੇ 15 ਅਗਸਤ ਮੌਕੇ ਪ੍ਰਧਾਨ ਮੰਤਰੀ ਤਿਰੰਗਾ ਲਹਿਰਾਉਂਦੇ ਹਨ। 

PunjabKesari

ਦੱਸ ਦੇਈਏ ਕਿ ਲਾਲ ਕਿਲ੍ਹਾ ਕੰਪਲੈਕਸ ’ਚ ਵੱਡੀ ਗਿਣਤੀ ’ਚ ਕਿਸਾਨ ਆਪਣੇ ਟਰੈਕਟਰਾਂ ਨਾਲ ਪਹੁੰਚੇ ਹਨ, ਜਿੱਥੇ ਉਹ ਪ੍ਰਦਰਸ਼ਨ ਕਰ ਰਹੇ ਹਨ। ਪੁਲਸ ਅਤੇ ਕਿਸਾਨਾਂ ਵਿਚਾਲੇ ਟਕਰਾਅ ਦੀ ਸਥਿਤੀ ਬਣੀ ਹੋਈ ਹੈ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਦਿੱਲੀ ਪੁਲਸ ਵਲੋਂ ਦਿੱਤੇ ਤੈਅ ਰੂਟ ’ਤੇ ਜਾ ਰਹੀਆਂ ਹਨ। ਕੁਝ ਕਿਸਾਨ ਜਥੇਬੰਦੀਆਂ ਰਿੰਗ ਰੋਡ ’ਤੇ ਜਾਣ ਦੀ ਜ਼ਿੱਦ ਕਰ ਰਹੀਆਂ ਸਨ, ਜਿਸ ਕਾਰਨ ਸਥਿਤੀ ਤਣਾਅਪੂਰਨ ਹੋਈ ਹੈ।

PunjabKesari

ਜ਼ਿਕਰਯੋਗ ਹੈ ਕਿ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ 11ਵੇਂ ਗੇੜ੍ਹ ਦੀਆਂ ਬੈਠਕਾਂ ਹੋ ਚੁਕੀਆਂ ਹਨ ਪਰ ਸਾਰੀਆਂ ਬੇਸਿੱਟ ਹੀ ਰਹੀਆਂ। ਅਖ਼ਰੀਲੇ ਗੇੜ੍ਹ ਦੀ ਗੱਲਬਾਤ ਦੌਰਾਨ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਅਨੁਸਾਰ ਕਾਨੂੰਨ ਰੱਦ ਕੀਤੇ ਜਾਣ ਤੋਂ ਸਾਫ਼ ਇਨਕਾਰ ਕਰ ਦੇਣ ਨਾਲ ਕਿਸਾਨਾਂ ਵਲੋਂ ਪਹਿਲਾਂ ਤੋਂ ਹੀ ਨਿਰਧਾਰਤ ਪ੍ਰੋਗਰਾਮ ਅਨੁਸਾਰ ਅੱਜ ਕੌਮੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਟਰੈਕਟਰ ਪਰੇਡ ਕਰਕੇ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ।

PunjabKesari

ਦਿੱਲੀ ਦੀਆਂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੱਜ 62ਵਾਂ ਦਿਨ ਹੈ। ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੱਢ ਰਹੇ ਹਨ। ਟਰੈਕਟਰ ਪਰੇਡ ਕੱਢਣ ਦਾ ਕਿਸਾਨਾਂ ਦਾ ਮਕਸਦ ਇਹ ਹੀ ਹੈ ਕਿ  ਉਹ ਜੰਗ ਜਿੱਤਣ ਆਏ ਹਨ ਅਤੇ ਜੰਗ ਜਿੱਤ ਕੇ ਹੀ ਜਾਣਗੇ।  ਇਸ ਟਰੈਕਟਰ ਪਰੇਡ ਜ਼ਰੀਏ ਕਿਸਾਨਾਂ ਵਲੋਂ ਇਤਿਹਾਸ ਸਿਰਜਿਆ ਜਾਵੇਗਾ, ਜਿਸ ਨੂੰ ਪੂਰੀ ਦੁਨੀਆ ਵੇਖੇਗੀ। 

ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ। 


author

Tanu

Content Editor

Related News