ਕਿਸਾਨਾਂ ਦਾ ਦਿੱਲੀ ਕੂਚ : ਝੱਜਰ ਪੁਲਸ ਅਲਰਟ 'ਤੇ, SP ਨੇ ਕਿਹਾ- ਕਿਸਾਨਾਂ ਦੀ ਹਰ ਮੂਵਮੈਂਟ 'ਤੇ ਰੱਖੀ ਜਾ ਰਹੀ ਨਜ਼ਰ

Thursday, Feb 08, 2024 - 02:04 PM (IST)

ਕਿਸਾਨਾਂ ਦਾ ਦਿੱਲੀ ਕੂਚ : ਝੱਜਰ ਪੁਲਸ ਅਲਰਟ 'ਤੇ, SP ਨੇ ਕਿਹਾ- ਕਿਸਾਨਾਂ ਦੀ ਹਰ ਮੂਵਮੈਂਟ 'ਤੇ ਰੱਖੀ ਜਾ ਰਹੀ ਨਜ਼ਰ

ਬਹਾਦੁਰਗੜ੍ਹ- ਕਿਸਾਨਾਂ ਵੱਲੋਂ ਦਿੱਲੀ ਕੂਚ ਦੇ ਐਲਾਨ ਨੂੰ ਦੇਖਦੇ ਹੋਏ ਝੱਜਰ ਪੁਲਸ ਵੀ ਅਲਰਟ ਹੋ ਗਈ ਹੈ। ਝੱਜਰ ਜ਼ਿਲ੍ਹੇ ਦੇ ਐੱਸ.ਪੀ. ਅਰਪਿਤ ਜੈਨ ਦਾ ਕਹਿਣਾ ਹੈ ਕਿ ਕਿਸੇ ਵੀ ਕੀਮਤ 'ਤੇ ਕਿਸਾਨਾਂ ਨੂੰ ਹਾਈਵੇ ਜਾਮ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਸੰਗਠਨਾਂ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਰਾਹੀਂ ਹੱਲ ਕੱਢਣ ਦੀ ਕੋਸ਼ਿਸ਼ ਜਾਰੀ ਹੈ। 

ਉਨ੍ਹਾਂ ਦੱਸਿਆ ਕਿ ਬਹਾਦੁਰਗੜ੍ਹ ਦੇ ਉਦਯੋਗਪਤੀਆਂ ਨੇ ਵੀ ਇਕ ਮੰਗ ਪੱਤਰ ਸੌਂਪਿਆ ਹੈ ਜਿਸ ਵਿਚ ਉਨ੍ਹਾਂ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਚਿੰਤਾਵਾਂ ਜ਼ਾਹਿਰ ਕੀਤੀਆਂ ਹਨ। ਹਾਲਾਂਕਿ ਐੱਸ.ਪੀ. ਅਰਪਿਤ ਜੈਨ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਹਰ ਇਕ ਮੂਵਮੈਂਟ 'ਤੇ ਪੁਲਸ ਦੀ ਪੂਰੀ ਨਜ਼ਰ ਹੈ। ਅਜਿਹੇ 'ਚ ਆਉਣ ਵਾਲੇ ਸਮੇਂ 'ਚ ਕਿਸਾਨਾਂ ਦਾ ਰੁਖ ਕਿਹੋ ਜਿਹਾ ਰਹਿੰਦਾ ਹੈ ਅਤੇ ਪੁਲਸ ਪ੍ਰਸ਼ਾਸਨ ਦੇ ਨਾਲ-ਨਾਲ ਸਰਕਾਰ ਕਿਸਾਨਾਂ ਨੂੰ ਮਨਾਉਣ 'ਚ ਕਾਮਯਾਬ ਹੋ ਪਾਉਂਦੀ ਹੈ ਜਾਂ ਨਹੀਂ ਇਹ ਦੇਖਣ ਵਾਲੀ ਗੱਲ ਹੋਵੇਗੀ। 


author

Rakesh

Content Editor

Related News