ਕਿਸਾਨਾਂ ਦੀ ਪਰੇਸ਼ਾਨੀ ਸੁਣਨ ਦੀ ਬਜਾਏ ਮੋਦੀ ਸਰਕਾਰ ਉਨ੍ਹਾਂ ਨੂੰ ਕਹਿੰਦੀ ਹੈ ਅੱਤਵਾਦੀ : ਰਾਹੁਲ

01/24/2021 4:23:16 PM

ਤਾਮਿਲਨਾਡੂ- ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਵਿਵਾਦ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਐਤਵਾਰ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਰਾਹੁਲ ਨੇ ਤਾਮਿਲਨਾਡੂ ਦੇ ਇਰੋਡ 'ਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਭਾਰਤ ਦੇ ਮਜ਼ਦੂਰ, ਕਿਸਾਨ ਅਤੇ ਬੁਨਕਰ ਮਜ਼ਬੂਤ ਹੁੰਦੇ ਤਾਂ ਚੀਨ ਭਾਰਤ 'ਚ ਦਾਖ਼ਲ ਹੋਣ ਦੀ ਹਿੰਮਤ ਨਹੀਂ ਕਰਦਾ। ਰਾਹੁਲ ਨੇ ਕਿਹਾ,''ਤੁਸੀਂ ਅਖ਼ਬਾਰ 'ਚ ਪੜ੍ਹਿਆ ਹੋਵੇਗਾ ਕਿ ਚੀਨ ਭਾਰਤ ਦੀ ਜ਼ਮੀਨ 'ਤੇ ਕਬਜ਼ਾ ਕਰ ਰਿਹਾ ਹੈ। ਚੀਨ ਦੇਖ ਸਕਦਾ ਹੈ ਕਿ ਭਾਰਤ ਅੱਜ ਕਮਜ਼ੋਰ ਹੈ। ਮੈਂ ਤੁਹਾਨੂੰ ਗਾਰੰਟੀ ਦਿੰਦਾ ਹਾਂ ਕਿ ਜੇਕਰ ਭਾਰਤ ਦੇ ਮਜ਼ਦੂਰ, ਕਿਸਾਨ, ਬੁਨਕਰ ਮਜ਼ਬੂਤ ਅਤੇ ਸੁਰੱਖਿਅਤ ਹੁੰਦੇ ਤਾਂ ਚੀਨ ਭਾਰਤ 'ਚ ਆਉਣ ਦੀ ਹਿੰਮਤ ਕਦੇ ਨਹੀਂ ਕਰਦਾ।''

PunjabKesariਇਸ ਦੇ ਨਾਲ ਹੀ ਰਾਹੁਲ ਨੇ ਕਿਹਾ,''ਕਿਸਾਨਾਂ ਦੀਆਂ ਪਰੇਸ਼ਾਨੀਆਂ ਨੂੰ ਸੁਣਨ, ਸਮਝਣ ਦੀ ਬਜਾਏ ਮੌਜੂਦਾ ਸਰਕਾਰ ਉਨ੍ਹਾਂ ਨੂੰ ਅੱਤਵਾਦੀ ਕਹਿੰਦੀ ਹੈ। ਇਨ੍ਹਾਂ ਤਾਕਤਾਂ ਨਾਲ ਅਸੀਂ ਮਿਲ ਕੇ ਲੜਾਂਗੇ। ਅਸੀਂ ਆਪਣੇ ਇਤਿਹਾਸ 'ਚ ਪਹਿਲੀ ਵਾਰ ਦੇਖ ਰਹੇ ਹਾਂ ਕਿ ਕਿਸਾਨ 26 ਜਨਵਰੀ ਨੂੰ ਰੈਲੀ ਕਰ ਰਹੇ ਹਨ, ਕਿਉਂਕਿ ਉਹ ਦੁਖੀ ਹਨ ਅਤੇ ਇਸ ਗੱਲ ਨੂੰ ਸਮਝਦੇ ਹਨ ਕਿ ਜੋ ਉਨ੍ਹਾਂ ਦਾ ਹੈ, ਉਹ ਉਨ੍ਹਾਂ ਤੋਂ ਖੋਹਿਆ ਜਾ ਰਿਹਾ ਹੈ।''

PunjabKesariਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਰਾਹੁਲ ਨੇ ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ,''ਮੋਦੀ ਜੀ ਨੇ ਜੀ.ਡੀ.ਪੀ. ਯਾਨੀ ਗੈਸ-ਡੀਜ਼ਲ-ਪੈਟਰੋਲ ਦੀਆਂ ਕੀਮਤਾਂ 'ਚ ਜ਼ਬਰਦਸਤ ਵਿਕਾਸ ਕਰ ਕੇ ਦਿਖਾਇਆ ਹੈ! ਜਨਤਾ ਮਹਿੰਗਾਈ ਤੋਂ ਪੀੜਤ, ਮੋਦੀ ਸਰਕਾਰ ਟੈਕਸ ਵਸੂਲੀ 'ਚ ਮਸਤ!'' ਦੱਸਣਯੋਗ ਹੈ ਕਿ ਕੀਮਤਾਂ 'ਚ ਵਾਧੇ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ ਕੀਮਤ 85.70 ਰੁਪਏ ਪ੍ਰਤੀ ਲੀਟਰ ਅਤੇ ਮੁੰਬਈ 'ਚ 92.28 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸੇ ਤਰ੍ਹਾਂ ਦਿੱਲੀ 'ਚ ਡੀਜ਼ਲ ਦੀ ਕੀਮਤ 75.88 ਰੁਪਏ ਪ੍ਰਤੀ ਲੀਟਰ ਅਤੇ ਮੁੰਬਈ 'ਚ 82.66 ਰੁਪਏ ਪ੍ਰਤੀ ਲੀਟਰ ਹੋ ਗਏ ਹਨ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News