ਵੱਡੀ ਖਬਰ: ਸਰਕਾਰ ਨਾਲ ਬੈਠਕ ’ਚ ਸ਼ਾਮਲ ਹੋਣ ਜਾ ਰਹੇ ਕਿਸਾਨ ਆਗੂ ਦੀ ਗੱਡੀ ’ਤੇ ਹੋਇਆ ਹਮਲਾ

Friday, Jan 22, 2021 - 01:47 PM (IST)

ਨਵੀਂ ਦਿੱਲੀ– ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਯਾਨੀ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਵਿਚਾਲੇ 11ਵੇਂ ਗੇੜ੍ਹ ਦੀ ਬੈਠਕ ਸ਼ੁਰੂ ਚੁੱਕੀ ਹੈ। ਇਸ ਦਰਮਿਆਨ ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਗੱਡੀ ਉੱਪਰ ਹਮਲਾ ਹੋਇਆ ਹੈ। ਇਸ ਹਮਲੇ ਦੌਰਾਨ ਉਨ੍ਹਾਂ ਦੀ ਕਾਰ ਦਾ ਸ਼ੀਸ਼ਾ ਟੁੱਟਿਆ ਹੈ। ਕਿਸਾਨ ਆਗੂ ਨੇ ਦੋਸ਼ ਲਾਇਆ ਹੈ ਕਿ ਪੁਲਸ ਵੱਲੋਂ ਉਨ੍ਹਾਂ ਦੀ ਕਾਰ 'ਤੇ ਕੁਝ ਸੁੱਟਿਆ ਗਿਆ, ਜਿਸ ਕਾਰਨ ਕਾਰ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਅੱਜ ਜੋ ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਵਿਚਾਲੇ 11ਵੇਂ ਗੇੜ੍ਹ ਦੀ ਬੈਠਕ ਹੋ ਰਹੀ ਹੈ ਦਰਅਸਲ, ਇਸ ਬੈਠਕ 'ਚ ਸ਼ਾਮਲ ਹੋਣ ਲਈ ਜਦੋਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਆਪਣੀ ਗੱਡੀ 'ਚ ਆ ਰਹੇ ਸਨ ਤਾਂ ਦਿੱਲੀ ਪੁਲਸ ਨੇ ਉਨ੍ਹਾਂ ਨੂੰ ਨਾਕੇ 'ਤੇ ਰੋਕ ਲਿਆ। ਰੁਲਦੂ ਸਿੰਘ ਮਾਨਸਾ ਮੁਤਾਬਕ, ਇਸੇ ਦੌਰਾਨ ਦਿੱਲੀ ਪੁਲਸ ਵੱਲੋਂ ਉਨ੍ਹਾਂ ਦੀ ਕਾਰ 'ਤੇ ਕੁਝ ਸੁੱਟਿਆ ਗਿਆ, ਜਿਸ ਕਾਰਨ ਉਨ੍ਹਾਂ ਦੀ ਕਾਰ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ। ਇਸ ਮਗਰੋਂ ਵਿਗਿਆਨ ਭਵਨ ਬਾਹਰ ਪਹੁੰਚੇ ਮਾਨਸਾ ਨਾਰਾਜ਼ ਹੋ ਕੇ ਆਪਣੀ ਗੱਡੀ 'ਚ ਹੀ ਬੈਠੇ ਰਹੇ ਤੇ ਉਨ੍ਹਾਂ ਨੇ ਅੱਜ ਦੀ ਬੈਠਕ 'ਚ ਜਾਣ ਤੋਂ ਇਨਕਾਰ ਕਰ ਦਿੱਤਾ। ਇਸ ਮਗਰੋਂ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੇ ਬਲਬੀਰ ਸਿੰਘ ਰਾਜੇਵਾਲ ਉਨ੍ਹਾਂ ਨੂੰ ਮਨਾ ਕੇ ਵਿਗਿਆਨ ਭਵਨ ਅੰਦਰ ਲੈ ਕੇ ਗਏ।


Rakesh

Content Editor

Related News