Live: ਸਿੰਘੂ ਬਾਰਡਰ ’ਤੇ ਕਿਸਾਨ ਸੰਗਠਨਾਂ ਦਾ ਐਲਾਨ, ‘ਅੰਦੋਲਨ ਤੋਂ ਪਿੱਛੇ ਨਹੀਂ ਹਟਾਂਗੇ’

11/30/2020 5:15:34 PM

ਨਵੀਂ ਦਿੱਲੀ– ਨਵੇਂ ਖੇਤੀ ਕਾਨੂੰਨੀ ਖ਼ਿਲਾਫ ਕਿਸਾਨਾਂ ਦਾ ਅੰਦੋਲਨ ਸੋਮਵਾਰ ਨੂੰ ਪੰਜਵੇ ਦਿਨ ਵੀ ਜਾਰੀ ਹੈ। ਕਿਸਾਨ ਸੰਗਠਨਾਂ ਨੇ ਸਿੰਘੂ ਬਾਰਡਰ ’ਤੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਇਹ ਅੰਦੋਲਨ ਕਿਸੇ ਇਕ ਦੇਸ਼ ਦਾ ਨਹੀਂ ਹੈ। ਦੱਸ ਦੇਈਏ ਕਿ ਕਿਸਾ ਪਿਛਲੇ 4 ਦਿਨਾਂ ਤੋਂ ਦਿੱਲੀ ਬਾਰਡਰ ’ਤੇ ਡਟੇ ਹੋਏ ਹਨ ਅਤੇ ਉਹ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ’ਤੇ ਅੜੇ ਹਨ। ਕਿਸਾਨਾਂ ਨੂੰ ਮਨਾਉਣ ਲਈ ਦੇਰ ਰਾਤ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਦੇ ਘਰ ’ਚ ਹਾਈ ਲੈਵਲ ਬੈਠਕ ਹੋਈ ਜੋ ਕਰੀਬ 2 ਘੰਟਿਆਂ ਤਕ ਚੱਲੀ। 

LIVE - ਅਪਡੇਟ
- ਕਿਸਾਨ ਨੇਤਾ ਯੋਗੇਂਦਰ ਯਾਦਵ ਨੇ ਕਿਹਾ ਕਿ ਕਿਸਾਨ ਸੰਗਠਨ ਗੱਲਬਾਤ ਲਈ ਸਰਕਾਰ ਦੀ ਕਿਸੇ ਵੀ ਸ਼ਰਤ ਨੂੰ ਮੰਨਣ ਲਈ ਤਿਆਰ ਨਹੀਂ ਹਨ। ਪੰਜਾਬ ਦੇ 20 ਤੋਂ ਜ਼ਿਆਦਾ ਕਿਸਾਨ ਸੰਗਠਨਾਂ ਨੇ ਅੰਦਾਲੋਨ ਸਥਾਨ ’ਤੇ ਹੀ ਗੱਲਬਾਤ ਕਰਨ ’ਤੇ ਜ਼ੋਰ ਦਿੱਤਾ। 

- ਤੋਮਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਖੁੱਲੇ ਮੰਨ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ ਅਤੇ ਖੇਤੀ ਸੁਧਾਰ ਕਾਨੂੰਨਾਂ ਦਾ ਖੇਤੀ ਉਤਪਾਦਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

- ਕਿਸਾਨ ਸੰਗਠਨ ਦਿੱਲੀ ਦੀ ਸਰਹੱਦ ’ਤੇ ਜੰਮੇ ਹਨ ਜਿਸ ਨਾਲ ਕਈ ਪ੍ਰਮੁੱਖ ਰਸਤੇ ਪਿਛਲੇ ਚਾਰ ਦਿਨਾਂ ਤੋਂ ਬੰਦ ਹਨ ਅਤੇ ਵੱਡੀ ਗਿਣਤੀ ’ਚ ਵਾਹਨ ਫਸੇ ਹੋਏ ਹਨ। ਕੁਝ ਕਿਸਾਨ ਸੰਗਠਨ ਰਾਜਧਾਨੀ ਦੇ ਰਾਮਲੀਲਾ ਮੈਦਾਨ ਜਾਂ ਜੰਤਰ-ਮੰਤਰ ਆ ਕੇ ਅੰਦੋਲਨ ਕਰਨਾ ਚਾਹੁੰਦੇ ਹਨ। 

- ਕਿਸਾਨ ਸੰਗਠਨ ਆਪਣੇ ਨਾਲ ਰਾਸ਼ਨ ਪਾਣੀ ਲੈ ਕੇ ਆਏ ਹਨ ਅਤੇ ਲੰਬੇ ਸਮੇਂ ਤਕ ਅੰਦੋਲਨ ਦੀ ਤਿਆਰੀ ’ਚ ਹਨ। 

- ਹਰਿਆਣਾ ਦੇ ਖਾਪ ਪੰਚਾਇਤਾਂ ਨੇ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨ ਅਤੇ ਅੱਜ ਦਿੱਲੀ ਮਾਰਚ ਕਰਨ ਦਾ ਫੈਸਲਾ ਕੀਤਾ ਹੈ। 

ਦਿੱਲੀ ਦੇ ਸਾਰੇ ਪ੍ਰਵੇਸ਼ ਮਾਰਗ ਕਰਾਂਗੇ ਬੰਦ : ਕਿਸਾਨ
ਰਾਜਧਾਨੀ ਦੀਆਂ ਸਰਹੱਦਾਂ ’ਤੇ ਪਿਛਲੇ ਚਾਰ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਨੇ ਪ੍ਰਦਰਸ਼ਨਕਾਰੀਆਂ ਦੇ ਉੱਤਰੀ ਦਿੱਲੀ ਦੇ ਬੁਰਾੜੀ ਸਥਿਤ ਮੈਦਾਨ ’ਚ ਜਾਣ ਤੋਂ ਬਾਅਦ ਗੱਲਬਾਤ ਸ਼ੁਰੂ ਕਰਨ ਦੇ ਕੇਂਦਰ ਦੇ ਪ੍ਰਸਤਾਵ ਨੂੰ ਅਸਵਿਕਾਰ ਕਰ ਦਿੱਤਾ ਅਤੇ ਕਿਹਾ ਕਿ ਉਹ ਕੋਈ ਸ਼ਰਤ ਸਵਿਕਾਰ ਨਹੀਂ ਕਰਨਗੇ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਉਹ ਰਸ਼ਟਰੀ ਰਾਜਧਾਨੀ ’ਚ ਆਉਣ ਵਾਲੇ ਸਾਰੇ ਪੰਜ ਪ੍ਰਵੇਸ਼ ਮਾਰਗਾਂ ਨੂੰ ਬੰਦ ਕਰ ਦੇਵਾਂਗੇ। 


Rakesh

Content Editor

Related News