ਕਿਸਾਨ ਅੰਦੋਲਨ ਵਿਚਾਲੇ ਸਰਕਾਰ ਦਾ ਵੱਡਾ ਫ਼ੈਸਲਾ, ਇੰਟਰਨੈੱਟ ਬੰਦ ਕਰਨ ਦੇ ਹੁਕਮ
Friday, Dec 06, 2024 - 05:40 PM (IST)
ਨੈਸ਼ਨਲ ਡੈਸਕ- ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਬੀਤੇ 11 ਮਹੀਨਿਆਂ ਤੋਂ ਡਟੇ ਕਿਸਾਨ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਲੀ ਕੂਚ ਕਰਨਗੇ। ਅੰਬਾਲਾ ਦੇ ਸ਼ੰਭੂ ਬਾਰਡਰ, ਜੀਂਦ ਦੇ ਖਨੌਰੀ ਅਤੇ ਸੋਨੀਪਤ ਦੇ ਸਿੰਘੂ ਬਾਰਡਰ ਕੋਲ ਪੁਲਸ ਸੁਰੱਖਿਆ ਵਧਾਈ ਗਈ ਹੈ। ਇਸ ਵਿਚ ਕਿਸਾਨ ਅੰਦੋਲਨ ਕਾਰਨ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇੰਟਰਨੈੱਟ ਸੇਵਾਵਾਂ 9 ਦਸੰਬਰ ਤੱਕ ਬੰਦ ਰਹਿਣਗੀਆਂ। ਪੰਜਾਬ ਨਾਲ ਲੱਗਦੇ ਅੰਬਾਲਾ ਦੇ ਪਿੰਡਾਂ 'ਚ 9 ਦਸੰਬਰ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ, ਪ੍ਰਾਈਵੇਟ-ਸਰਕਾਰੀ ਸਕੂਲ ਬੰਦ ਕਰਨ ਦੇ ਹੁਕਮ!
ਦੱਸਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਬੀਤੇ 11 ਮਹੀਨਿਆਂ ਕਿਸਾਨ ਧਰਨਾ ਦੇ ਰਹੇ ਹਨ। ਕਿਸਾਨ ਇੱਥੇ ਹੀ ਟਰੈਕਟਰ ਟਰਾਲੀਆਂ 'ਚ ਹੀ ਸੌਂਦੇ ਹਨ ਅਤੇ ਖਾਣਾ-ਪੀਣਾ ਵੀ ਇੱਥੇ ਹੀ ਹੋ ਰਿਹਾ ਹੈ। ਹੁਣ ਕਿਸਾਨਾਂ ਨੇ ਦਿੱਲੀ ਜਾਣ ਦਾ ਐਲਾਨ ਕੀਤਾ ਹੈ। ਹਾਲਾਂਕਿ ਸਰਕਾਰ ਨੇ ਮਨਜ਼ੂਰੀ ਨਹੀਂ ਦਿੱਤੀ ਹੈ। ਮਾਮਲਾ ਸੁਪਰੀਮ ਕੋਰਟ 'ਚ ਵੀ ਪਹੁੰਚਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8