ਮਾਂ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਕਿਸਾਨ ਅੰਦੋਲਨ ਨੇ ਵਧਾਈਆਂ ਮੁਸ਼ਕਲਾਂ

Monday, Dec 30, 2024 - 02:33 PM (IST)

ਮਾਂ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਕਿਸਾਨ ਅੰਦੋਲਨ ਨੇ ਵਧਾਈਆਂ ਮੁਸ਼ਕਲਾਂ

ਕੱਟੜਾ- ਪੰਜਾਬ 'ਚ ਚੱਲ ਰਹੇ ਕਿਸਾਨ ਅੰਦੋਲਨ ਦਾ ਅਸਰ ਮਾਂ ਵੈਸ਼ਣੋ ਦੇਵੀ ਦੇ ਦਰਸ਼ਨਾਂ ਨੂੰ ਆਉਣ ਵਾਲੇ ਸ਼ਰਧਾਲੂਆਂ 'ਤੇ ਵੀ ਦੇਖਿਆ ਜਾ ਰਿਹਾ ਹੈ। ਕਿਸਾਨਾਂ ਦੇ ਬੰਦ ਕਾਰਨ ਦਿੱਲੀ ਕੱਟੜਾ ਵਿਚਾਲੇ ਚੱਲਣ ਵਾਲੀਆਂ ਟਰੇਨ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਜਿਸ ਕਾਰਨ ਮਾਂ ਭਗਵਤੀ ਦੇ ਦਰਸ਼ਨ ਤੋਂ ਬਾਅਦ ਆਪਣੀ ਮੰਜ਼ਿਲ ਵੱਲ ਜਾਣ ਵਾਲੇ ਸ਼ਰਧਾਲੂਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਰੇਲਵੇ ਪ੍ਰਸ਼ਾਸਨ ਤੋਂ ਮਿਲੇ ਅੰਕੜਿਆਂ ਅਨੁਸਾਰ ਸੋਮਵਾਰ ਤੋਂ ਕੱਟੜਾ ਜਾਣ ਵਾਲੀਆਂ ਦੋਵੇਂ ਵੰਦੇ ਭਾਰਤ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਉੱਥੇ ਹੀ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਨੂੰ ਕੱਟੜਾ ਤੋਂ ਦਿੱਲੀ ਵਿਚਾਲੇ ਚੱਲਣ ਵਾਲੀ ਸਵਰਾਜ ਐਕਸਪ੍ਰੈੱਸ ਵੀ ਰੱਦ ਕੀਤੀ ਗਈ ਹੈ, ਜਦੋਂ ਕਿ ਦਿੱਲੀ ਤੋਂ ਕੱਟੜਾ ਆਉਣ ਵਾਲੀ ਸਵਰਾਜ ਐਕਸਪ੍ਰੈੱਸ ਨੂੰ ਵੀ ਰੱਦ ਕੀਤਾ ਗਿਆ ਹੈ। ਕਿਸਾਨ ਅੰਦੋਲਨ ਕਾਰਨ ਟਰੇਨਾਂ 'ਤੇ ਪਏ ਪ੍ਰਭਾਵ ਕਾਰਨ ਮਾਂ ਭਗਵਤੀ ਦੇ ਦਰਸ਼ਨਾਂ ਤੋਂ ਬਾਅਦ ਆਪਣੀ ਮੰਜ਼ਿਲ ਵੱਲ ਜਾਣ ਵਾਲੇ ਸ਼ਰਧਾਲੂਆਂ ਕਾਫ਼ੀ ਹੱਦ ਤੱਕ ਪਰੇਸ਼ਾਨ ਨਜ਼ਰ ਆ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News