ਜਿੱਦ 'ਤੇ ਅੜੇ ਕਿਸਾਨ, ਕਿਹਾ- 'ਬੁਰਾੜੀ ਕਦੇ ਨਹੀਂ ਜਾਵਾਂਗੇ, ਉਹ ਖੁੱਲ੍ਹੀ ਜੇਲ੍ਹ ਹੈ'

Sunday, Nov 29, 2020 - 06:29 PM (IST)

ਜਿੱਦ 'ਤੇ ਅੜੇ ਕਿਸਾਨ, ਕਿਹਾ- 'ਬੁਰਾੜੀ ਕਦੇ ਨਹੀਂ ਜਾਵਾਂਗੇ, ਉਹ ਖੁੱਲ੍ਹੀ ਜੇਲ੍ਹ ਹੈ'

ਨਵੀਂ ਦਿੱਲੀ— ਦਿੱਲੀ ਸਥਿਤ ਸਿੰਘੂ ਬਾਰਡਰ 'ਤੇ ਡਟੀਆਂ ਕਿਸਾਨ ਜਥੇਬੰਦੀਆਂ ਨੇ ਐਤਵਾਰ ਸ਼ਾਮ ਯਾਨੀ ਕਿ ਅੱਜ ਪ੍ਰੈੱਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ 'ਚ ਉਨ੍ਹਾਂ ਕਿਹਾ ਕਿ ਉਹ ਸਰਕਾਰ ਵਲੋਂ ਬੁਰਾੜੀ 'ਚ ਪ੍ਰਦਰਸ਼ਨ ਕਰਨ ਦੇ ਪ੍ਰਸਤਾਵ ਨੂੰ ਨਾ-ਮਨਜ਼ੂਰ ਕਰਦੇ ਹਨ। ਅਸੀਂ ਬਿਨਾਂ ਸ਼ਰਤ ਸਰਕਾਰ ਨਾਲ ਗੱਲਬਾਤ ਚਾਹੁੰਦੇ ਹਾਂ। ਬੁਰਾੜੀ ਖੁੱਲ੍ਹੀ ਜੇਲ੍ਹ ਵਾਂਗ ਹੈ ਅਤੇ ਉਹ ਅੰਦੋਲਨ ਦੀ ਥਾਂ ਨਹੀਂ ਹੈ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਸਾਡੇ ਕੋਲ ਵੱਡੀ ਮਾਤਰਾ 'ਚ ਰਾਸ਼ਨ ਹੈ ਅਤੇ ਅਸੀਂ 4 ਮਹੀਨਿਆਂ ਤੱਕ ਸੜਕ 'ਤੇ ਬੈਠ ਸਕਦੇ ਹਾਂ। ਜੇਕਰ ਸਰਕਾਰ ਸਾਡੀਆਂ ਮੰਗਾਂ ਨੂੰ ਨਹੀਂ ਮੰਨਦੀ ਤਾਂ ਅਸੀਂ ਅੰਦੋਲਨ ਹੋਰ ਤੇਜ਼ ਕਰਾਂਗੇ ਅਤੇ ਇਸ ਲਈ ਅਸੀਂ ਦਿੱਲੀ ਦੇ 5 ਕੌਮੀ ਮਾਰਗਾਂ ਨੂੰ ਜਾਮ ਕਰਨ ਦਾ ਫ਼ੈਸਲਾ ਲਿਆ ਹੈ। ਇਸ ਦੇ ਨਾਲ ਹੀ ਪ੍ਰੈੱਸ ਕਾਨਫਰੰਸ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ ਦੀ ਵੀ ਨਿੰਦਾ ਕੀਤੀ ਹੈ। 

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਸਿੰਘੂ ਅਤੇ ਟਿਕਰੀ ਬਾਰਡਰ 'ਤੇ ਹੀ ਡਟੇ ਕਿਸਾਨ, ਕਿਹਾ- ਬੁਰਾੜੀ ਨਹੀਂ ਜਾਵਾਂਗੇ


PunjabKesari

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਦਿੱਲੀ ਬਾਰਡਰ 'ਤੇ ਚੱਲ ਰਹੀ ਕਿਸਾਨਾਂ ਦੀ ਬੈਠਕ ਖ਼ਤਮ, ਲਿਆ ਗਿਆ ਇਹ ਫ਼ੈਸਲਾ

ਕਿਸਾਨ ਜਥੇਬੰਦੀਆਂ ਵਲੋਂ ਰੱਖੀਆਂ ਗਈਆਂ ਇਹ ਮੰਗਾਂ—
ਕੇਂਦਰ ਸਰਕਾਰ ਦਾ ਬੁਰਾੜੀ ਦੇ ਮੈਦਾਨ 'ਚ ਜਾ ਕੇ ਧਰਨਾ ਲਾਉਣਾ ਸਾਨੂੰ ਮਨਜ਼ੂਰ ਨਹੀਂ, ਇਸ ਨੂੰ ਅਸੀਂ ਠੁਕਰਾਇਆ ਹੈ। ਉਨ੍ਹਾਂ ਕਿਹਾ ਕਿ ਬੁਰਾੜੀ ਦਾ ਮੈਦਾਨ ਓਪਨ (ਖੁੱਲ੍ਹੀ) ਜੇਲ੍ਹ ਹੈ।
ਕੇਂਦਰ ਦੀ ਕਿਸੇ ਵੀ ਸ਼ਰਤ 'ਤੇ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਨਾਲ ਗੱਲਬਾਤ ਨਹੀਂ ਕਰਨਗੀਆਂ।
ਖੇਤੀ ਕਾਨੂੰਨ ਵਾਪਸ ਲਏ ਜਾਣ ਅਤੇ ਪਰਾਲੀ ਨੂੰ ਅੱਗ ਲਾਉਣ 'ਤੇ ਲਾਏ ਗਏ ਇਕ ਕਰੋੜ ਦੇ ਜੁਰਮਾਨੇ ਅਤੇ ਪੰਜ ਸਾਲ ਦੀ ਸਜ਼ਾ ਵਾਲਾ ਫੁਰਮਾਨ ਵਾਪਸ ਲਿਆ ਜਾਵੇ।
ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਅਤੇ ਫ਼ਸਲਾਂ ਨੂੰ ਕਿਸੇ ਵੀ ਕੀਮਤ 'ਤੇ ਖਰੀਦਣ ਦੀ ਵੀ ਗਰੰਟੀ ਦਿੱਤੀ ਜਾਵੇ।
ਦਿੱਲੀ ਨਾਲ ਲੱਗਦੇ ਸਾਰੇ 5 ਕੌਮੀ ਮਾਰਗਾਂ ਨੂੰ ਸੀਲ ਕੀਤਾ ਜਾਵੇਗਾ।
ਕਿਸਾਨਾਂ ਦੀਆਂ ਸਟੇਜ਼ਾਂ 'ਤੇ ਕਿਸੇ ਵੀ ਸਿਆਸੀ ਆਗੂ ਨੂੰ ਨਾ ਆਉਣ ਦਿੱਤਾ ਜਾਵੇਗਾ ਅਤੇ ਨਾ ਹੀ ਬੋਲਣ ਦਿੱਤਾ ਜਾਵੇਗਾ।

PunjabKesari
ਦੱਸ ਦੇਈਏ ਕਿ ਹਜ਼ਾਰਾਂ ਕਿਸਾਨਾਂ ਦਾ ਲਗਾਤਾਰ ਤੀਜੇ ਦਿਨ ਸਿੰਘੂ ਅਤੇ ਟਿਕਰੀ ਬਾਰਡਰ 'ਤੇ ਵਿਰੋਧ ਪ੍ਰਦਰਸ਼ਨ ਜਾਰੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਬੁਰਾੜੀ ਦੇ ਸੰਤ ਨਿਰੰਕਾਰੀ ਮੈਦਾਨ ਚਲੇ ਜਾਣ। ਸ਼ਾਂਤੀਪੂਰਨ ਪ੍ਰਦਰਸ਼ਨ ਲਈ ਕਿਸਾਨਾਂ ਨੂੰ ਇਸ ਮੈਦਾਨ ਦੀ ਪੇਸ਼ਕਸ਼ ਕੀਤੀ ਗਈ ਸੀ, ਜਿਸ ਨੂੰ ਉਨ੍ਹਾਂ ਨੇ ਠੁਕਰਾ ਦਿੱਤਾ ਹੈ। ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਫ਼ੈਸਲਾ ਲਿਆ ਹੈ ਕਿ ਪ੍ਰਦਰਸ਼ਨਕਾਰੀ ਬੁਰਾੜੀ ਮੈਦਾਨ ਨਹੀਂ ਜਾਣਗੇ। 

ਇਹ ਵੀ ਪੜ੍ਹੋ: ਜਿੱਦ 'ਤੇ ਅੜੇ ਕਿਸਾਨ, ਕਿਹਾ- 'ਬੁਰਾੜੀ ਕਦੇ ਨਹੀਂ ਜਾਵਾਂਗੇ, ਉਹ ਖੁੱਲ੍ਹੀ ਜੇਲ੍ਹ ਹੈ'

PunjabKesari


 


author

Tanu

Content Editor

Related News