‘ਪਹਿਲਾਂ ਨਾਲੋਂ ਵੀ ਇਕ ਕਦਮ ਪਿਛਾਂਹ ਹਟੀ ਸਰਕਾਰ, ਫ਼ਿਲਹਾਲ ਕੋਈ ਸਕਾਰਾਤਮਕ ਜਵਾਬ ਨਹੀਂ’

Wednesday, Dec 30, 2020 - 05:03 PM (IST)

‘ਪਹਿਲਾਂ ਨਾਲੋਂ ਵੀ ਇਕ ਕਦਮ ਪਿਛਾਂਹ ਹਟੀ ਸਰਕਾਰ, ਫ਼ਿਲਹਾਲ ਕੋਈ ਸਕਾਰਾਤਮਕ ਜਵਾਬ ਨਹੀਂ’

ਨਵੀਂ ਦਿੱਲੀ— ਕੇਂਦਰ ਅਤੇ ਕਿਸਾਨਾਂ ਵਿਚਾਲੇ 6ਵੇਂ ਦੌਰ ਦੀ ਗੱਲਬਾਤ ਜਾਰੀ ਹੈ। ਪਹਿਲੀਆਂ 5 ਬੈਠਕਾਂ ’ਚ ਨਵੇਂ ਬਣੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੋਹਾਂ ਧਿਰਾਂ ਵਿਚਕਾਰ ਰੇੜਕਾ ਉਸੇ ਤਰ੍ਹਾਂ ਕਾਇਮ ਹੈ। ਜਿੱਥੇ ਇਕ ਪਾਸੇ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਆਪਣੀਆਂ ਸੁਝਾਈਆਂ ਤਜਵੀਜ਼ਾਂ ’ਤੇ ਸਹਿਮਤ ਹੋਣ ਲਈ ਦਬਾਅ ਬਣਾਇਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਕਿਸਾਨ ਆਗੂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਕਾਨੂੰਨ ਬਣਾਉਣ ਤੇ ਫ਼ਸਲ ਖਰੀਦਣ ’ਤੇ ਗਰੰਟੀ ਦੇਣ ਦੀਆਂ ਮੰਗਾਂ ’ਤੇ ਅੜੇ ਹੋਏ ਹਨ। 

PunjabKesari

ਜ਼ਿਕਰਯੋਗ ਹੈ ਕਿ 29 ਤਾਰੀਖ਼ ਨੂੰ ਹੋਣ ਵਾਲੀ ਬੈਠਕ ਅੱਜ ਯਾਨੀ ਕਿ 30 ਦਸੰਬਰ ਨੂੰ ਹੋ ਰਹੀ ਹੈ। ਉਮੀਦ ਕੀਤੀ ਜਾਂਦੀ ਸੀ ਕਿ ਇਹ ਬੈਠਕ ਮੁੱਦੇ ਦੇ ਹੱਲ ਵੱਲ ਵਧੇਗੀ ਪਰ ਫ਼ਿਲਹਾਲ ਇਸ ਦਾ ਹੱਲ ਹੁੰਦਾ ਨਹੀਂ ਨਜ਼ਰ ਆ ਰਿਹਾ। ਪਹਿਲੇ ਗੇੜ ਦੀ ਬੈਠਕ ’ਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਮੁੜ ਦੁਹਰਾਇਆ ਪਰ ਸਰਕਾਰ ਦਾ ਇਸ ਪ੍ਰਤੀ ਕੋਈ ਵੀ ਸਕਾਰਾਤਮਕ ਪ੍ਰਤੀਕਰਮ ਨਜ਼ਰ ਨਹੀਂ ਆਇਆ। ਇਸ ਗੱਲ ਦਾ ਖ਼ੁਲਾਸਾ ਕਰਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਪਹਿਲੀਆਂ 5 ਬੈਠਕਾਂ ਸਮੇਂ ਜਿਨ੍ਹਾਂ ਤਰਕਾਂ ’ਤੇ ਗੱਲ ਕਰ ਰਹੀ ਸੀ ਇਸ ਬੈਠਕ ’ਚ ਉਹ ਇਕ ਕਦਮ ਪਿਛਾਂਹ ਹੁੰਦੀ ਨਜ਼ਰ ਆ ਰਹੀ ਹੈ। ਫ਼ਿਲਹਾਲ ਬੈਠਕ ਜਾਰੀ ਹੈ। ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਦੀ ਹੈ ਜਾਂ ਹੋਲਡ ਕਰਦੀ ਹੈ, ਇਹ ਪੂਰੀ ਬੈਠਕ ਤੋਂ ਬਾਅਦ ਹੀ ਸਾਫ਼ ਹੋ ਸਕੇਗਾ। 

PunjabKesari

ਦੱਸ ਦੇਈਏ ਕਿ ਕਿਸਾਨਾਂ ਅਤੇ ਕੇਂਦਰ ਵਿਚਾਲੇ 6ਵੇਂ ਦੌਰ ਦੀ ਗੱਲਬਾਤ ਚੱਲ ਰਹੀ ਹੈ, ਜਿਸ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ ਮੰਤਰੀ ਪਿਊਸ਼ ਗੋਇਲ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਇੱਥੇ ਵਿਗਿਆਨ ਭਵਨ ’ਚ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰ ਰਹੇ ਹਨ। ਪਿਛਲੀ ਬੈਠਕ 5 ਦਸੰਬਰ ਨੂੰ ਹੋਈ ਸੀ। ਪ੍ਰਦਰਸ਼ਨਕਾਰੀ ਕਿਸਾਨ ਆਪਣੀਆਂ ਮੰਗਾਂ ’ਤੇ ਡਟੇ ਹੋਏ ਹਨ ਕਿ ਸਿਰਫ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ’ਤੇ ਅੜੇ ਹੋਏ ਹਨ। ਅੱਜ ਕਿਸਾਨ ਅੰਦੋਲਨ ਦਾ 35ਵਾਂ ਦਿਨ ਹੈ। 


author

Tanu

Content Editor

Related News