ਜੰਤਰ-ਮੰਤਰ ’ਤੇ ‘ਕਿਸਾਨ ਸੰਸਦ’ ਅੱਜ ਹੋਵੇਗੀ ਖ਼ਤਮ, ਦਿੱਲੀ ਦੀਆਂ ਸਰਹੱਦਾਂ ’ਤੇ ਜਾਰੀ ਰਹੇਗਾ ਅੰਦੋਲਨ

08/09/2021 5:10:55 PM

ਨਵੀਂ ਦਿੱਲੀ (ਭਾਸ਼ਾ)— ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਜੰਤਰ-ਮੰਤਰ ’ਤੇ ਕਿਸਾਨਾਂ ਦੀ ‘ਕਿਸਾਨ ਸੰਸਦ’ ਕੇਂਦਰ ਸਰਕਾਰ ਖ਼ਿਲਾਫ਼ ਇਕ ‘ਅਵਿਸ਼ਵਾਸ ਪ੍ਰਸਤਾਵ’ ਪਾਸ ਕਰਨ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਖਤਮ ਹੋ ਜਾਵੇਗੀ। ਕਿਸਾਨਾਂ ਵਲੋਂ ਆਪਣਾ ਵਿਰੋਧ ਪ੍ਰਦਰਸ਼ਨ ਵਧਾਉਣ ਲਈ ਪੁਲਸ ਤੋਂ ਕੋਈ ਆਗਿਆ ਨਹੀਂ ਮੰਗੀ। ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਦੇ ਇਕ ਅਹੁਦਾ ਅਧਿਕਾਰੀ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੇ 3 ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ 8 ਮਹੀਨੇ ਪਹਿਲਾਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਹਾਲਾਂਕਿ ਦਿੱਲੀ ਦੀਆਂ ਸਰਹੱਦਾਂ ’ਤੇ ਜਾਰੀ ਰਹੇਗਾ। 

ਕਿਸਾਨ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਵਲੋਂ ਜੰਤਰ-ਮੰਤਰ ’ਤੇ ‘ਕਿਸਾਨ ਸੰਸਦ’ ’ਚ ਤਿੰਨੋਂ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਨੂੰ ਲੈ ਕੇ ਕੇਂਦਰ ਸਰਕਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਕਿਸਾਨ ਜਥੇਬੰਦੀ ਭਾਜਪਾ ਅਗਵਾਈ ਵਾਲੀ ਸਰਕਾਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਆਪਣੀ ‘ਕਿਸਾਨ ਸੰਸਦ’ ਵਿਚ ਸਰਕਾਰ ਖ਼ਿਲਾਫ਼ ਇਕ ‘ਅਵਿਸ਼ਵਾਸ ਪ੍ਰਸਤਾਵ’ ਪਾਸ ਕੀਤਾ। ਇਸ ਪ੍ਰਸਤਾਵ ’ਚ ਸਰਕਾਰ ’ਤੇ ਕਿਸਾਨਾਂ ਸਮੇਤ ਲੋਕਾਂ ਦਾ ਹੁਣ ਹੋਰ ਵਿਸ਼ਵਾਸ ਨਹੀਂ ਰਹਿ ਗਿਆ ਹੈ। ਇਸ ਨੂੰ ਸੱਤਾ ’ਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ, ਇਹ ਪ੍ਰਸਤਾਵ ਪਾਸ ਕੀਤਾ ਗਿਆ।

ਦੱਸ ਦੇਈਏ ਕਿ ਦਿੱਲੀ ਪੁਲਸ ਨੇ ਕਿਸਾਨਾਂ ਨੂੰ 22 ਜੁਲਾਈ ਤੋਂ 9 ਅਗਸਤ ਤੱਕ ਵੱਧ ਤੋਂ ਵੱਧ 200 ਲੋਕਾਂ ਨਾਲ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਸੀ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਜੰਤਰ-ਮੰਤਰ ’ਤੇ ਅੱਜ ਕਿਸਾਨਾਂ ਦਾ ਆਖ਼ਰੀ ਦਿਨ ਸੀ। ਉਨ੍ਹਾਂ ਨੇ ਕਿਸਾਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕੀਤਾ ਅਤੇ ਉਹ ਅੱਜ ਸ਼ਾਮ ਪ੍ਰਦਰਸ਼ਨ ਮਗਰੋਂ ਜੰਤਰ-ਮੰਤਰ ਤੋਂ ਚਲੇ ਜਾਣਗੇ।
ਜ਼ਿਕਰਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੈਂਕੜੇ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਇੱਥੇ ਡਟੇ ਹੋਏ ਹਨ। ਸਰਕਾਰ, ਕਿਸਾਨ ਆਗੂਆਂ ਨਾਲ 11ਦੌਰ ਦੀ ਗੱਲਬਾਤ ਕਰ ਚੁੱਕੀ ਹੈ ਪਰ ਹੁਣ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ। 


Tanu

Content Editor

Related News