ਕੁੰਡਲੀ ਬਾਰਡਰ ’ਤੇ ਕਿਸਾਨੀ ਘੋਲ ’ਚ ਸ਼ਾਮਲ ਕਿਸਾਨ ਦੀ ਮੌਤ, ਕੈਥਲ ਦਾ ਰਹਿਣ ਵਾਲਾ ਸੀ ਮਿ੍ਰਤਕ
Sunday, Nov 14, 2021 - 12:44 PM (IST)
ਸੋਨੀਪਤ (ਪਵਨ ਰਾਠੀ)— ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ’ਤੇ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ। ਸੋਨੀਪਤ ਦੇ ਕੁੰਡਲੀ ਬਾਰਡਰ ’ਤੇ ਕਿਸਾਨ ਅੰਦਲੋਨ ’ਚ ਸ਼ਾਮਲ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮਿ੍ਰਤਕ ਕਿਸਾਨ ਦੀ ਪਹਿਚਾਣ ਨਾਂ 75 ਸਾਲ ਮੇਵਾ ਸਿੰਘ ਪੂਨੀਆ ਦੇ ਰੂਪ ਵਿਚ ਹੋਈ ਹੈ ਅਤੇ ਉਹ ਕੈਥਲ ਦੇ ਪਿੰਡ ਭਾਗਲ ਦਾ ਰਹਿਣ ਵਾਲਾ ਸੀ। ਪਰਿਵਾਰ ਮਿ੍ਰਤਕ ਦੇਹ ਲੈ ਕੇ ਕੈਥਲ ਸਥਿਤ ਪਿੰਡ ਭਾਗਲ ਲਈ ਰਵਾਨਾ ਹੋ ਗਏ ਹਨ, ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਇਆ ਹੈ।
ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ 11 ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਹੱਦਾਂ ’ਤੇ ਅੰਦੋਲਨ ਕਰ ਰਹੇ ਹਨ। ਕਿਸਾਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਨ ਦੀ ਮੰਗ ਅਤੇ ਘੱਟੋ-ਘੱਟੋ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਗਰੰਟੀ ਕਾਨੂੰਨ ਦੀ ਮੰਗ ਕਰ ਰਹੇ ਹਨ।