ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ''ਤੇ
Wednesday, Aug 04, 2021 - 05:57 PM (IST)
ਨਵੀਂ ਦਿੱਲੀ- ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰ ਨੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦੇ ਸੰਬੰਧ 'ਚ ਪੁਲਸ ਨੇ 183 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਹ ਸਾਰੇ ਹਾਲੇ ਜ਼ਮਾਨਤ 'ਤੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਕਿਹਾ ਕਿ ਅੰਦੋਲਨ ਕਰ ਰਹੇ ਕਿਸਾਨਾਂ ਵਿਰੁੱਧ ਦਰਜ ਕਿਸੇ ਵੀ ਮਾਮਲੇ 'ਚ ਰਾਜਧ੍ਰੋਹ ਜਾਂ ਅੱਤਵਾਦ ਰੋਕੂ ਕਾਨੂੰਨ ਦੇ ਪ੍ਰਬੰਧਾਂ ਨੂੰ ਲਾਗੂ ਨਹੀਂ ਕੀਤਾ ਗਿਆ ਹੈ।
ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਇਕ ਸਵਾਲ ਦੇ ਲਿਖਤੀ ਜਵਾਬ 'ਚ ਰਾਜ ਸਭਾ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਲ 2020 ਤੋਂ 20 ਜੁਲਾਈ 2021 ਤੱਕ ਦਿੱਲੀ ਪੁਲਸ ਨੇ ਕਿਸਾਨ ਅੰਦੋਲਨ ਦੇ ਸੰਬੰਧ 'ਚ 183 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਹ ਸਾਰੇ ਜ਼ਮਾਨਤ 'ਤੇ ਹਨ। ਰਾਏ ਨੇ ਕਿਹਾ ਕਿ ਦਿੱਲੀ ਪੁਲਸ ਅਨੁਸਾਰ ਅੰਦੋਲਨ ਕਰ ਰਹੇ ਕਿਸਾਨਾਂ ਵਿਰੁੱਧ ਦਰਜ ਕਿਸੇ ਵੀ ਮਾਮਲੇ 'ਚ ਰਾਜਧ੍ਰੋਹ ਜਾਂ ਕਿਸੇ ਹੋਰ ਅੱਤਵਾਦ ਰੋਕੂ ਕਾਨੂੰਨ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨਿਪਟਾਰਾ ਕਾਨੂੰਨ (ਯੂ.ਏ.ਪੀ.ਏ.) ਦੇ ਪ੍ਰਬੰਧਾਂ ਨੂੰ ਲਾਗੂ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਕੋਰੋਨਾ ਕਾਰਨ ਨੌਕਰੀ ਗਈ ਤਾਂ ਲੋਕਾਂ ਨੇ ਸ਼ੁਰੂ ਕੀਤੀ ਜੈਵਿਕ ਖੇਤੀ, ਆਮਦਨੀ ਵਧੀ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ