ਕਿਸਾਨੀ ਘੋਲ ਦੇ 100 ਦਿਨ ਪੂਰੇ, KMP ਐਕਸਪ੍ਰੈੱਸ ਵੇਅ ’ਤੇ ਅੱਜ ਕਿਸਾਨ ਕਰਨਗੇ ‘ਨਾਕਾਬੰਦੀ’

03/06/2021 10:43:57 AM

ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਯਾਨੀ ਕਿ ਸ਼ਨੀਵਾਰ ਨੂੰ 100 ਦਿਨ ਪੂਰੇ ਹੋ ਗਏ ਹਨ। ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 6 ਮਾਰਚ ਨੂੰ ‘ਕਾਲਾ ਦਿਵਸ’ ਦੇ ਰੂਪ ਵਿਚ ਮਨਾਉਣ ਦਾ ਫ਼ੈਸਲਾ ਕੀਤਾ ਹੈ। ਪ੍ਰਦਰਸ਼ਨਕਾਰੀ ਕਿਸਾਨ ਅੱਜ 5 ਘੰਟਿਆਂ ਲਈ ਕੁੰਡਲੀ-ਮਾਨੇਸਰ-ਪਲਵਲ (ਕੇ. ਐੱਮ. ਪੀ.) ਐਕਸਪ੍ਰੈੱਸ ਵੇਅ ਨੂੰ ਜਾਮ ਕਰਨਗੇ। ਕੁੰਡਲੀ-ਮਾਨੇਸਰ-ਪਲਵਲ (ਕੇ. ਐੱਮ. ਪੀ.)  ਐਕਸਪ੍ਰੈੱਸ ’ਤੇ ਚੱਕਾ ਜਾਮ ਸਵੇਰੇ 11 ਵਜੇ ਸ਼ੁਰੂ ਹੋਵੇਗਾ ਅਤੇ ਦੁਪਹਿਰ 4 ਵਜੇ ਤੱਕ ਜਾਰੀ ਰਹੇਗਾ। ਪ੍ਰਦਰਸ਼ਨਕਾਰੀ ਕਿਸਾਨ ਜਥੇਬੰਦੀਆਂ ਦਾ ਦਾਅਵਾ ਹੈ ਕਿ ਚੱਕਾ ਜਾਮ ਸ਼ਾਂਤੀਪੂਰਨ ਹੋਵੇਗਾ। 

ਇਹ ਵੀ ਪੜ੍ਹੋ : ਮਹਿੰਗਾਈ ਖ਼ਿਲਾਫ਼ ਰਾਹੁਲ ਨੇ ਸ਼ੁਰੂ ਕੀਤੀ ਸੋਸ਼ਲ ਮੀਡੀਆ ਮੁਹਿੰਮ, ਲੋਕਾਂ ਨੂੰ ਕੀਤੀ ਇਹ ਅਪੀਲ

ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ ਦੁਹਰਾਉਂਦੇ ਹੋਏ, ਸਾਡਾ ਵਿਰੋਧ ਸ਼ਾਂਤੀਪੂਰਨ ਹੋਵੇਗਾ। ਕਿਸੇ ਵੀ ਵਿਅਕਤੀ ਜਾਂ ਸੰਪਤੀ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਚੱਕਾ ਜਾਮ ਸਵੇਰੇ 11 ਵਜੇ ਸ਼ੁਰੂ ਹੋਵੇਗਾ ਅਤੇ 4 ਵਜੇ ਤੱਕ ਖਤਮ ਹੋ ਜਾਵੇਗਾ। ਇਹ ਚੱਕਾ ਜਾਮ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਹੈ, ਅਸੀਂ ਚਾਹੁੰਦੇ ਹਾਂ ਕਿ ਸਰਕਾਰ ਤੁਰੰਤ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ। ਹੁਣ ਤੱਕ ਸਰਕਾਰ ਨਾਲ ਹੋਈਆਂ 11 ਦੌਰ ਦੀਆਂ ਬੈਠਕਾਂ ਬੇਸਿੱਟਾ ਰਹੀਆਂ ਹਨ। ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਲੰਬੇ ਅੰਦੋਲਨ ਨੇ ਏਕਤਾ ਦਾ ਸੰਦੇਸ਼ ਦਿੱਤਾ ਹੈ।

ਇਹ ਵੀ ਪੜ੍ਹੋਖੇਤੀ ਕਾਨੂੰਨਾਂ ਖ਼ਿਲਾਫ਼ ਕੱਲ੍ਹ 5 ਘੰਟੇ ਲਈ ਕੇ.ਐੱਮ.ਪੀ. ਜਾਮ ਕਰਨਗੇ ਕਿਸਾਨ

ਦੱਸਣਯੋਗ ਹੈ ਕਿ ਕਿਸਾਨ ਬੀਤੀ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ- ਸਿੰਘੂ, ਟਿਕਰੀ ਅਤੇ ਗਾਜ਼ੀਪੁਰ ’ਤੇ ਵੱਡੀ ਗਿਣਤੀ ’ਚ ਡਟੇ ਹੋਏ ਹਨ। ਇਨ੍ਹਾਂ ਕਿਸਾਨਾਂ ਵਿਚ ਮੁੱਖ ਰੂਪ ਨਾਲ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਸ਼ਾਮਲ ਹਨ। ਓਧਰ ਭਾਰਤੀ ਕਿਸਾਨ ਯੂਨੀਅਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਤੱਕ ਲੋੜ ਹੋਵੇਗੀ ਉਹ ਪ੍ਰਦਰਸ਼ਨ ਜਾਰੀ ਰੱਖਣ ਲਈ ਤਿਆਰ ਹਨ। 

ਇਹ ਵੀ ਪੜ੍ਹੋ26 ਜਨਵਰੀ ਹਿੰਸਾ ਮਾਮਲੇ 'ਚ ਦਿੱਲੀ ਪੁਲਸ ਦਾ ਕਾਰਾ, ਮ੍ਰਿਤਕ ਕਿਸਾਨ ਨੂੰ ਭੇਜਿਆ ਕਾਨੂੰਨੀ ਨੋਟਿਸ

ਨੋਟ- ਕਿਸਾਨਾਂ ਵਲੋਂ ਕੀਤੀ ਜਾ ਰਹੀ ਨਾਕਾਬੰਦੀ ਨੂੰ ਤੁਸੀਂ ਕਿਸ ਤਰ੍ਹਾਂ ਵੇਖਦੇ ਹੋ, ਕੁਮੈਂਟ ਬਾਕਸ ’ਚ ਦਿਓ ਰਾਏ


Tanu

Content Editor

Related News