ਕਿਸਾਨ ਅੰਦੋਲਨ: ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ ਬਣਾਈ 5 ਮੈਂਬਰੀ ਕਮੇਟੀ

12/22/2020 9:12:31 PM

ਨਵੀਂ ਦਿੱਲੀ– ਬੀਤੇ ਦਿਨੀਂ ਕੇਂਦਰ ਸਰਕਾਰ ਵਲੋਂ ਕਿਸਾਨ ਜੱਥੇਬੰਦੀਆਂ ਨੂੰ ਗੱਲਬਾਤ ਕਰਨ ਲਈ ਸੱਦਾ ਦਿੱਤਾ ਗਿਆ ਸੀ ਜਿਸ ਕਿਸਾਨ ਜੱਥੇਬੰਦੀਆਂ ਨੇ ਵਿਚਾਰ-ਵਟਾਂਦਰਾ ਕੀਤਾ। ਕੇਂਦਰ ਵਲੋਂ ਭੇਜੇ ਗਏ ਸੱਦੇ ’ਤੇ ਅੱਜ ਜੱਥੇਬੰਦੀਆਂ ਨੇ ਕਰੀਬ 7 ਘੰਟਿਆਂ ਤਕ ਮੰਥਨ ਕੀਤਾ ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਪ੍ਰੈੱਸ ਕਾਨਫਰੰਸ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਉਨ੍ਹਾਂ ਨੇ 32 ਕਿਸਾਨ ਜੱਥੇਬੰਦੀਆਂ ’ਚੋਂ ਹੀ ਇਕ 5 ਮੈਂਬਰੀ ਕਮੇਟੀ ਬਣਾਈ ਹੈ। ਇਹ 5 ਮੈਂਬਰੀ ਕਮੇਟੀ ਇਕ ਵਾਰ ਫਿਰ ਇਸ ਮੁੱਦੇ ’ਤੇ ਵਿਚਾਰ ਕਰੇਗੀ ਅਤੇ ਕੱਲ੍ਹ ਦੁਪਹਿਰ 2 ਵਜੇ ਇਸ ’ਤੇ ਆਪਣਾ ਫ਼ੈਸਲਾ ਦੱਸੇਗੀ ਕਿ ਸਰਕਾਰ ਨਾਲ ਬੈਠਕ ਕਰਨੀ ਹੈ ਜਾਂ ਨਹੀਂ। 

ਇਹ ਵੀ ਪੜ੍ਹੋ: ਖੇਤੀ ਕਾਨੂੰਨ ਕਿਸਾਨਾਂ ਨਾਲੋਂ ਵੱਧ ਆਮ ਲੋਕਾਂ ਨੂੰ ਕਰਨਗੇ ਪ੍ਰਭਾਵਿਤ, ਜਾਣੋ ਕਿਵੇਂ

ਇਸ ਤੋਂ ਇਲਾਵਾ ਜੱਥੇਬੰਦੀਆਂ ਵਲੋਂ ਹੋਰ ਵੀ ਅਹਿਮ ਫ਼ੈਸਲੇ ਲਏ ਗਏ। ਜਥੇਬੰਦੀਆਂ ਨੇ ਕਿਹਾ ਕਿ 23, 26 ਅਤੇ 27 ਦਸੰਬਰ ਨੂੰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ ਜਾਵੇਗਾ। ਸ਼ਹੀਦੀ ਦਿਹਾੜਾ ਸਿੰਘੂ ਅਤੇ ਟਿਕਰੀ ਸਰਹੱਦ ’ਤੇ ਹੀ ਮਨਾਇਆ ਜਾਵੇਗਾ। ਇਸ ਤੋਂ ਇਲਾਵਾ 25, 26 ਅਤੇ 27 ਦਸੰਬਰ ਨੂੰ ਹਰਿਆਣਾ ਦੇ ਟੋਲ ਨਾਕੇ ਫਰੀ ਕੀਤੇ ਜਾਣਗੇ। ਭਾਜਪਾ ਆਗੂਆਂ ਨੂੰ ਚਿਤਾਵਨੀ ਪੱਤਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ’ਚ ਨਿਹੰਗ ਸਿੰਘ ਦਾ ਅਨੋਖਾ ਝੰਡਾ, ਵੱਖਰੇ ਢੰਗ ਨਾਲ ਕੇਂਦਰ ਨੂੰ ਦਿੱਤੀ ਚਿਤਾਵਨੀ

ਇਸ ਤੋਂ ਇਲਾਵਾ ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਵਿਦੇਸ਼ਾਂ ’ਚ ਅੰਬੈਂਸੀਆਂ ਦੇ ਬਾਹਰ ਪ੍ਰਦਰਸ਼ਨ ਕੀਤੇ ਜਾਣਗੇ। ਪੰਜਾਬ ਤੋਂ ਸਿੰਘੂ ਸਰਹੱਦ ’ਤੇ ਕਿਸਾਨ ਆਗੂ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ 26 ਜਨਵਰੀ ਨੂੰ ਭਾਰਤ ਆਉਣ ਵਾਲੇ ਹਨ। ਅਸੀਂ ਬ੍ਰਿਟਿਸ਼ ਸੰਸਦ ਮੈਂਬਰਾਂ ਨੂੰ ਲਿਖ ਰਹੇ ਹਾਂ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਭਾਰਤ ਆਉਣ ’ਚ ਉਦੋਂ ਤੱਕ ਰੋਕ ਦੇਣ, ਜਦੋਂ ਤੱਕ ਕਿ ਕਿਸਾਨਾਂ ਦੀਆਂ ਮੰਗਾਂ ਭਾਰਤ ਸਰਕਾਰ ਪੂਰੀਆਂ ਨਹੀਂ ਕਰ ਦਿੰਦੀ। ਕਿਸਾਨ ਆਗੂ ਨੇ ਇੰਗਲੈਂਡ ਦੇ ਐੱਮ. ਪੀ. ਤਨਮਨਜੀਤ ਢੇਸੀ ਅਤੇ ਹੋਰ ਪੰਜਾਬੀ ਲੀਡਰਾਂ ਨੂੰ ਅਪੀਲ ਕੀਤੀ ਹੈ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਭਾਰਤ ਨਾ ਆਉਣ ’ਤੇ ਦਬਾਅ ਪਾਉਣ। 

ਨੋਟ: ਕੀ ਕਿਸਾਨੀ ਮੁੱਦੇ ਦਾ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


Rakesh

Content Editor

Related News