ਕਿਸਾਨੀ ਘੋਲ ਦਾ 28ਵਾਂ ਦਿਨ, ਅੱਜ ‘ਕਿਸਾਨ ਦਿਹਾੜਾ’ ਮਨਾਉਣਗੀਆਂ ਕਿਸਾਨ ਜਥੇਬੰਦੀਆਂ
Wednesday, Dec 23, 2020 - 10:47 AM (IST)
ਨਵੀਂ ਦਿੱਲੀ— ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ 28ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕੇਂਦਰ ਸਰਕਾਰ ਦੇ ਸੱਦੇ ’ਤੇ ਅੱਜ ਇਕ ਵਾਰ ਫਿਰ ਕਿਸਾਨ ਜਥੇਬੰਦੀਆਂ ਮੰਥਨ ਕਰਨਗੀਆਂ। ਕੱਲ੍ਹ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਸੀ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਅੱਜ ਕਿਸਾਨ ਦਿਹਾੜਾ ਵੀ ਮਨਾਉਣਗੀਆਂ ਅਤੇ ਉਨ੍ਹਾਂ ਵਲੋਂ ਦੇਸ਼ ਵਾਸੀਆਂ ਨੂੰ ਇਕ ਸਮੇਂ ਦਾ ਖਾਣਾ ਛੱਡਣ ਦੀ ਅਪੀਲ ਕੀਤੀ ਗਈ ਹੈ। ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਦੀ 11-11 ਮੈਂਬਰੀ ਟੀਮ ਦੀ ਭੁੱਖ-ਹੜਤਾਲ ਤੀਜੇ ਦਿਨ ਵੀ ਜਾਰੀ ਹੈ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਕੇਂਦਰ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਦਾ ‘ਮੰਥਨ’, ਲਏ ਅਹਿਮ ਫ਼ੈਸਲੇ
ਦਿੱਲੀ ਦੀਆਂ ਸਰਹੱਦਾਂ ’ਤੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ 26 ਨਵੰਬਰ 2020 ਤੋਂ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਸਮਰਥਨ ’ਚ ਕਈ ਸੂਬਿਆਂ ’ਚ ਪ੍ਰਦਰਸ਼ਨ ਹੋ ਰਹੇ ਹਨ। ਉੱਥੇ ਹੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਉਮੀਦ ਜਤਾਈ ਕਿ ਨਵੇਂ ਖੇਤੀ ਕਾਨੂੰਨਾਂ ’ਤੇ ਗਤੀਰੋਧ ਨੂੰ ਖ਼ਤਮ ਕਰਨ ਲਈ ਗੱਲਬਾਤ ਛੇਤੀ ਹੀ ਸ਼ੁਰੂ ਹੋਵੇਗੀ। ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਸਾਰੇ ਮੁੱਦਿਆਂ ’ਤੇ ਚਰਚਾ ਜਾਰੀ ਰੱਖਣ ਦੀ ਇੱਛੁਕ ਹੈ।
ਦਿੱਲੀ ਦੇ ਸਿੰਘੂ ਸਰਹੱਦ ’ਤੇ ਕਿਸਾਨ ਜਥੇਬੰਦੀਆਂ ਦੀ ਅੱਜ ਫਿਰ ਬੈਠਕ ਹੋਵੇਗੀ। ਦੁਪਹਿਰ ਕਰੀਬ 2 ਵਜੇ ਇਹ ਬੈਠਕ ਹੋਵੇਗੀ, ਜਿਸ ਸਰਕਾਰ ਨਾਲ ਗੱਲਬਾਤ ਦਾ ਫੈਸਲਾ ਕਿਸਾਨਾਂ ਵਲੋਂ ਲਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਨੇ ਕੱਲ੍ਹ 5 ਮੈਂਬਰੀ ਕਮੇਟੀ ਬਣਾਈ ਹੈ, ਜੋ ਕਿ ਫ਼ੈਸਲਾ ਲੈਣਗੀਆਂ ਕਿ ਸਰਕਾਰ ਨਾਲ ਗੱਲਬਾਤ ਕਰਨੀ ਹੈ ਜਾਂ ਨਹੀਂ।
ਇਹ ਵੀ ਪੜ੍ਹੋ: ਖੇਤੀ ਕਾਨੂੰਨ ਕਿਸਾਨਾਂ ਨਾਲੋਂ ਵੱਧ ਆਮ ਲੋਕਾਂ ਨੂੰ ਕਰਨਗੇ ਪ੍ਰਭਾਵਿਤ, ਜਾਣੋ ਕਿਵੇਂ
ਕੱਲ੍ਹ ਦੀ ਬੈਠਕ ’ਚ ਇਹ ਲਏ ਗਏ ਅਹਿਮ ਫ਼ੈਸਲੇ—
23 ਦਸੰਬਰ ਨੂੰ ਵੱਡੇ ਸਾਹਿਬਜ਼ਾਦਿਆਂ ਅਤੇ 26-27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸਿੰਘੂ ਅਤੇ ਟਿਕਰੀ ਸਰਹੱਦ ’ਤੇ ਸ਼ਰਧਾਪੂਰਵਕ ਮਨਾਇਆ ਜਾਵੇਗਾ।
25,26 ਅਤੇ 27 ਦਸੰਬਰ ਨੂੰ ਹਰਿਆਣਾ ਦੇ ਟੋਲ ਪਲਾਜ਼ਾ ਫਰੀ ਕੀਤੇ ਜਾਣਗੇ।
ਕਿਸਾਨ ਆਗੂ ਨੇ ਇੰਗਲੈਂਡ ਦੇ ਐੱਮ. ਪੀ. ਤਨਮਨਜੀਤ ਢੇਸੀ ਅਤੇ ਹੋਰ ਪੰਜਾਬੀ ਲੀਡਰਾਂ ਨੂੰ ਅਪੀਲ ਕੀਤੀ ਹੈ ਕਿ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਭਾਰਤ ਨਾ ਆਉਣ ’ਤੇ ਦਬਾਅ ਪਾਉਣ।
ਵਿਦੇਸ਼ਾਂ ’ਚ ਅੰਬੈਂਸੀਆਂ ਦੇ ਬਾਹਰ ਪ੍ਰਦਰਸ਼ਨ ਕੀਤੇ ਜਾਣਗੇ।
ਭਾਜਪਾ ਆਗੂਆਂ ਨੂੰ ਚਿਤਾਵਨੀ ਪੱਤਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ ਬਣਾਈ 5 ਮੈਂਬਰੀ ਕਮੇਟੀ