ਕਿਸਾਨਾਂ ਨੇ ਲੱਭ ਲਿਆ ਪੁਲਸ ਵਲੋਂ ਲਾਈਆਂ ਰੋਕਾਂ ਦਾ ਰਾਹ, ਵੀਡੀਓ 'ਚ ਵੇਖੋ 'ਦਿੱਲੀ ਕੂਚ' ਦੀ ਤਿਆਰੀ

Tuesday, Feb 20, 2024 - 04:11 PM (IST)

ਅੰਬਾਲਾ- ਕਿਸਾਨਾਂ ਵਲੋਂ ਕੇਂਦਰ ਦੇ ਮਤੇ ਨੂੰ ਰੱਦ ਕਰਨ ਮਗਰੋਂ ਭਲਕੇ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਗਿਆ ਹੈ। ਸਵੇਰੇ 11 ਵਜੇ ਕਿਸਾਨ ਟਰੈਕਟਰ-ਟਰਾਲੀਆਂ ਨਾਲ ਦਿੱਲੀ ਵੱਲ ਕੂਚ ਕਰਨਗੇ। ਸ਼ੰਭੂ ਬਾਰਡਰ 'ਤੇ ਪੁਲਸ ਵਲੋਂ ਬੈਰੀਕੇਡਿੰਗ ਹੋਰ ਸਖ਼ਤ ਕਰ ਦਿੱਤੀ ਗਈ ਹੈ, ਤਾਂ ਜੋ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਿਆ ਜਾ ਸਕੇ। ਦਰਅਸਲ ਘੱਗਰ ਦਰਿਆ ਦੇ ਉੱਪਰ ਪੈਰਾਮਿਲਟੀ ਫੋਰਸ ਲੱਗੀ ਹੋਈ ਹੈ। ਵਾਟਰ ਕੈਨਨ ਦੀਆਂ ਗੱਡੀਆਂ ਇੱਥੇ ਲੱਗੀਆਂ ਹੋਈਆਂ ਹਨ। ਕਿਸਾਨਾਂ ਨੂੰ ਰੋਕਣ ਲਈ ਪ੍ਰਬੰਧ ਕੀਤੇ ਹੋਏ ਹਨ। 

ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਡਟੇ ਕਿਸਾਨ; ਕੇਂਦਰ ਦੇ ਮਤੇ 'ਤੇ ਕੋਰੀ ਨਾਂਹ, ਭਲਕੇ ਕਰਨਗੇ 'ਦਿੱਲੀ ਕੂਚ'

ਇਸ ਦਰਮਿਆਨ ਸਵਾਲ ਇਹ ਉਠਦਾ ਹੈ ਕਿ ਕਿਸਾਨ, ਪੁਲਸ ਵਲੋਂ ਲਾਏ ਗਏ ਵੱਡੇ- ਵੱਡੇ ਬੈਰੀਕੇਡ ਨੂੰ ਕਿਵੇਂ ਪਾਰ ਕਰਨਗੇ? ਜਿੱਥੇ ਇਕ ਪਾਸੇ ਪੁਲਸ ਫੋਰਸ ਪੂਰੀ ਤਰ੍ਹਾਂ ਚੌਕਸ ਹਨ, ਉੱਥੇ ਹੀ ਕਿਸਾਨ ਸ਼ਾਂਤਮਈ ਤਰੀਕੇ ਨਾਲ ਡਟੇ ਹੋਏ ਹਨ। ਜੇਕਰ ਸੜਕੀ ਰਸਤੇ ਵੱਲ ਨਹੀਂ ਜਾਇਆ ਜਾਂਦਾ ਤਾਂ ਕਿਸਾਨ ਕਿਵੇਂ ਜਾਣਗੇ। ਦਰਅਸਲ ਕਿਸਾਨਾਂ ਨੇ ਆਪਣੀਆਂ ਟਰਾਲੀਆਂ 'ਚ ਮਿੱਟੀ ਅਤੇ ਰੇਤਾਂ ਪਾ ਕੇ ਗੱਟੇ ਭਰੇ ਗਏ ਹਨ। ਇਸ ਦਰਿਆ ਵਿਚ ਗੱਟੇ ਸੁੱਟੇ ਜਾਣਗੇ ਅਤੇ ਇਹ ਗੱਟੇ ਸੁੱਟ ਕੇ ਅੱਗੇ ਕੂਚ ਕੀਤਾ ਜਾਵੇਗਾ। 

ਇਹ ਵੀ ਪੜ੍ਹੋ-  PM ਮੋਦੀ ਸੰਸਦ 'ਚ ਇਕ ਦਿਨ ਦਾ ਸੈਸ਼ਨ ਬੁਲਾਉਣ ਅਤੇ MSP ਦੀ ਗਾਰੰਟੀ 'ਤੇ ਕਾਨੂੰਨ ਲਿਆਉਣ : ਪੰਧੇਰ

ਦੱਸ ਦੇਈਏ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਚੌਥੇ ਗੇੜ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕੇਂਦਰ ਸਰਕਾਰ ਦੇ ਮੰਤਰੀਆਂ ਵਲੋਂ ਕਪਾਹ ਅਤੇ ਮੱਕੀ ਤੋਂ ਇਲਾਵਾ ਤਿੰਨ ਦਾਲਾਂ - ਅਰਹਰ, ਤੁਅਰ ਅਤੇ ਉੜਦ ਨੂੰ  MSP 'ਤੇ ਖਰੀਦਣ ਦਾ ਪ੍ਰਸਤਾਵ ਰੱਖਿਆ ਗਿਆ। ਕਿਸਾਨਾਂ ਵਲੋਂ ਕੇਂਦਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਗਿਆ ਹੈ। ਹੁਣ ਕਿਸਾਨ ਭਲਕੇ ਯਾਨੀ ਕਿ 21 ਫਰਵਰੀ ਨੂੰ ਦਿੱਲੀ ਕੂਚ ਕਰਨਗੇ। ਇਸ ਸਮੇਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਵੱਡੀ ਗਿਣਤੀ ਵਿਚ ਕਿਸਾਨ ਡਟੇ ਹੋਏ ਹਨ।

ਇਹ ਵੀ ਪੜ੍ਹੋ- ਕਿਸਾਨ ਆਗੂ ਪੰਧੇਰ ਬੋਲੇ- ਕੇਂਦਰ ਦੇ ਪ੍ਰਸਤਾਵ 'ਤੇ ਕਰਾਂਗੇ ਵਿਚਾਰ, ਦਿੱਲੀ ਜਾਣ ਦਾ ਫੈਸਲਾ 'ਸਟੈਂਡਬਾਏ'

ਕੀ ਹਨ ਕਿਸਾਨਾਂ ਦੀਆਂ ਮੰਗਾਂ

ਕਿਸਾਨ 23 ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਾਰੰਟੀ ਅਤੇ ਉਨ੍ਹਾਂ ਦੇ ਕਰਜ਼ੇ ਦੀ ਮੁਆਫੀ ਦੀ ਮੰਗ ਕਰ ਰਹੇ ਹਨ। ਉਹ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਬਿਜਲੀ ਦਰਾਂ ਵਿਚ ਕੋਈ ਵਾਧਾ ਨਾ ਕਰਨ, ਪੁਲਸ ਕੇਸ ਵਾਪਸ ਲੈਣ ਅਤੇ 2021 ਦੇ ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਲਈ “ਇਨਸਾਫ਼”, ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਦੀ ਮੰਗ ਕਰਦੇ ਹਨ। ਇਸ ਤੋਂ ਇਲਾਵਾ 2020-21 ਵਿਚ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਮਿਲੇ।
 


Tanu

Content Editor

Related News