ਪੰਜਾਬ ਤੋਂ ਕਿਸਾਨਾਂ ਦਾ ਦਿੱਲੀ ਕੂਚ, ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਜੰਤਰ-ਮੰਤਰ 'ਤੇ ਧਰਨਾ ਪ੍ਰਦਰਸ਼ਨ

Monday, Mar 13, 2023 - 11:07 AM (IST)

ਨਵੀਂ ਦਿੱਲੀ (ਕਮਲ ਕਾਂਸਲ)- ਕਿਸਾਨ ਇਕ ਵਾਰ ਫਿਰ ਤੋਂ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰ ਆਏ ਹਨ। ਪੰਜਾਬ ਤੋਂ ਆਈਆਂ 5 ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਯਾਨੀ ਕਿ ਸੋਮਵਾਰ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਵੱਡੀ ਗਿਣਤੀ ਵਿਚ ਕਿਸਾਨ ਜੰਤਰ-ਮੰਤਰ 'ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਪੁਲਸ ਵੀ ਵੱਡੀ ਗਿਣਤੀ ਵਿਚ ਤਾਇਨਾਤ ਹੈ।

ਇਹ ਵੀ ਪੜ੍ਹੋ-  'Oxford' 'ਚ ਪੜ੍ਹੀ ਕੁੜੀ ਨੇ ਸੰਭਾਲੀ ਸਿੱਖਿਆ ਮੰਤਰੀ ਦੀ ਕਮਾਨ, ਦਿੱਲੀ ਦੀ ਸਿਆਸੀ ਸ਼ਤਰੰਜ 'ਚ ਮਜ਼ਬੂਤ ਥੰਮ੍ਹ ਹੈ ਆਤਿਸ਼ੀ

PunjabKesari

ਕਿਸਾਨਾਂ ਵਲੋਂ ਆਪਣੀ ਮੰਗਾਂ- ਘੱਟੋ-ਘੱਟ ਸਮਰਥਨ ਮੁੱਲ (MSP), ਪੰਜਾਬ 'ਚ ਪਾਣੀ ਦੀ ਕਿੱਲਤ, ਲਖੀਮਪੁਰ ਖੀਰੀ ਕਾਂਡ ਵਿਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ 'ਤੇ ਕਾਰਵਾਈ, ਵਾਤਾਵਰਣ ਪ੍ਰਦੂਸ਼ਣ ਅਤੇ ਪੈਂਡਿੰਗ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਆਪਣੀਆਂ ਮੰਗਾਂ ਦੇ ਨਾਲ-ਨਾਲ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ 'ਤੇ ਦਰਜ ਮਾਮਲਿਆਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ-  ਉਡੀਕ ਖ਼ਤਮ, ਦਿੱਲੀ ਦੇ ਵਿਧਾਇਕਾਂ ਨੂੰ ਹੁਣ ਹਰ ਮਹੀਨੇ ਮਿਲੇਗੀ 90,000 ਰੁਪਏ ਤਨਖ਼ਾਹ

PunjabKesari

ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ-ਮੰਤਰ ਤੱਕ ਕਿਸਾਨ ਮਾਰਚ ਕਰ ਰਹੇ ਹਨ। ਪੰਜਾਬ ਤੋਂ ਆਈਆਂ 5 ਕਿਸਾਨ ਜਥੇਬੰਦੀਆਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਇਨ੍ਹਾਂ 'ਚ ਭਾਰਤੀ ਕਿਸਾਨ ਸੰਘ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਭਾਰਤੀ ਕਿਸਾਨ ਰਾਜੇਵਾਲ ਸੰਘ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਪ੍ਰਦਰਸ਼ਨ ਕਰ ਰਹੀਆਂ ਹਨ। ਇਹ ਕਿਸਾਨ ਜਥੇਬੰਦੀਆਂ 20 ਮਾਰਚ ਨੂੰ ਦਿੱਲੀ ਕੂਚ ਕਰਨਗੀਆਂ ਅਤੇ ਸੰਸਦ ਤੱਕ ਮਾਰਚ ਵੀ ਕਰਨਗੀਆਂ। 

ਇਹ ਵੀ ਪੜ੍ਹੋ- ਕਾਂਗਰਸ ਮੇਰੀ ਕਬਰ ਪੁੱਟਣ ਦੇ ਸੁਫ਼ਨੇ ਵੇਖ ਰਹੀ ਤੇ ਮੈਂ ਕਰਨਾਟਕ ਦੇ ਵਿਕਾਸ ਦੇ ਸੁਫ਼ਨਿਆਂ 'ਚ ਰੁੱਝਿਆ: PM ਮੋਦੀ

PunjabKesari

ਮੀਡੀਆ ਰਿਪੋਰਟਾਂ ਮੁਤਾਬਕ ਭਾਵੇਂ ਹੀ ਦਿੱਲੀ ਵਿਚ ਇਕ ਦਿਨਾਂ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ ਪਰ ਕਿਸਾਨਾਂ ਵਲੋਂ ਪੱਕੇ ਧਰਨੇ ਦੀ ਤਿਆਰੀ ਨਾਲ ਦਿੱਲੀ ਆਉਣ ਲਈ ਕਿਹਾ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਜੇਕਰ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਇਹ ਧਰਨਾ ਸਥਾਈ ਤੌਰ ਦੇ ਸ਼ੁਰੂ ਕੀਤਾ ਜਾ ਸਕਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਮੰਗਾਂ ਨਾ ਮੰਨ ਕੇ ਮੁੜ ਅੰਦੋਲਨ ਕਰਨ ਲਈ ਮਜਬੂਰ ਕਰਨਾ ਚਾਹੁੰਦੀ ਹੈ।

ਇਹ ਵੀ ਪੜ੍ਹੋ- 'ਸਾਂਸਦ ਖੇਡ ਮਹਾਉਤਸਵ' 'ਚ ਵੱਡੀ ਲਾਪ੍ਰਵਾਹੀ: ਖਿਡਾਰੀਆਂ ਨੂੰ ਪਰੋਸਿਆ ਗਿਆ ਘਟੀਆ ਖਾਣਾ, ਚੌਲਾਂ 'ਚ ਮਿਲੇ ਕੀੜੇ


Tanu

Content Editor

Related News