ਦਿੱਲੀ-ਗਾਜ਼ੀਪੁਰ ਸਰਹੱਦ ''ਤੇ ਵੀ ਕਿਸਾਨਾਂ ਦੇ ਡੇਰੇ, ਰੋਕੀਆਂ ਸੜਕਾਂ (ਵੇਖੋ ਤਸਵੀਰਾਂ)
Saturday, Dec 12, 2020 - 04:04 PM (IST)
ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ 'ਚ ਅੰਦੋਲਨ 'ਤੇ ਬੈਠੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਅੱਜ ਯਾਨੀ ਕਿ ਸ਼ਨੀਵਾਰ ਨੂੰ 17ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਸਿੰਘੂ, ਟਿਕਰੀ ਸਰਹੱਦ ਦੇ ਨਾਲ-ਨਾਲ ਕਿਸਾਨਾਂ ਨੇ ਦਿੱਲੀ-ਗਾਜ਼ੀਪੁਰ ਸਰਹੱਦ 'ਤੇ ਵੀ ਡਟੇ ਲਾਏ ਹੋਏ ਹਨ, ਜੋ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਵੱਡੀ ਗਿਣਤੀ 'ਚ ਕਿਸਾਨ ਸੜਕਾਂ 'ਤੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਨਜ਼ਰ ਆ ਰਹੇ ਹਨ।
ਓਧਰ ਕੁੰਡਲੀ ਸਰਹੱਦ 'ਤੇ ਵੀ ਕਿਸਾਨ ਆਪਣੇ ਟਰੈਕਟਰਾਂ 'ਤੇ ਸਵਾਰ ਹੋ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਦੇ ਨਜ਼ਰ ਆਏ।
ਗਾਜ਼ੀਪੁਰ 'ਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਸਾਨ ਅੰਦਲੋਨ ਦੌਰਾਨ ਕਿਸਾਨਾਂ ਨੂੰ ਸੰਬੋਧਿਤ ਕਰਦੇ ਹੋਏ।
ਗਾਜ਼ੀਪੁਰ ਸਰਹੱਦ 'ਤੇ ਡਟੇ ਕਿਸਾਨਾਂ ਦਾ ਅਨੋਖਾ ਵਿਰੋਧ ਪ੍ਰਦਰਸ਼ਨ।
ਗਾਜ਼ੀਪੁਰ ਸਰਹੱਦ 'ਤੇ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਵੱਡੀ ਗਿਣਤੀ 'ਚ ਫੋਰਸ ਤਾਇਨਾਤ ਹੈ।
ਦੱਸ ਦੇਈਏ ਇਕ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਹੁਣ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ 'ਤੇ ਅੜੇ ਹੋਏ ਹਨ। ਸਰਕਾਰ ਨੇ 5 ਦੌਰ ਦੀ ਗੱਲਬਾਤ ਹੋਈ ਪਰ ਬੇਸਿੱਟਾ ਰਹੀ, ਜਿਸ ਕਾਰਨ ਕਿਸਾਨਾਂ ਨੇ ਅੰਦੋਲਨ ਨੂੰ ਤੇਜ਼ ਕਰਦੇ ਹੋਏ ਸ਼ਨੀਵਾਰ ਯਾਨੀ ਕਿ 12 ਦਸੰਬਰ ਨੂੰ ਟੋਲ ਪਲਾਜ਼ਾ 'ਤੇ ਟੋਲ ਫਰੀ ਕਰਵਾਇਆ। ਇਸ ਤੋਂ ਇਲਾਵਾ ਦਿੱਲੀ-ਜੈਪੁਰ ਹਾਈਵੇਅ ਜਾਮ ਕਰ ਦਿੱਤਾ।