ਸਿਰਸਾ ’ਚ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਖਦੇੜਨ ਲਈ ਪੁਲਸ ਨੇ ਛੱਡੀਆਂ ਪਾਣੀ ਦੀਆਂ ਬੌਛਾੜਾਂ

04/07/2021 6:00:34 PM

ਸਿਰਸਾ— ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਪੁਲਸ ਨੇ ਕਿਸਾਨਾਂ ਦੇ ਇਕ ਸਮੂਹ ਨੂੰ ਖਦੇੜਨ ਲਈ ਪਾਣੀ ਦੀਆਂ ਬੌਛਾੜਾਂ ਦਾ ਇਸਤੇਮਾਲ ਕੀਤਾ। ਕਿਸਾਨਾਂ ਦਾ ਇਹ ਸਮੂਹ ਜ਼ਿਲ੍ਹੇ ਵਿਚ ਨਗਰਪਾਲਿਕਾ ਪਰੀਸ਼ਦ ਦੇ ਪ੍ਰਧਾਨ ਅਹੁਦੇ ਲਈ ਵੋਟ ਪਾਉਣ ਲਈ ਸਥਾਨਕ ਵਿਧਾਇਕ ਗੋਪਾਲ ਕਾਂਡਾ ਦੇ ਪਹੁੰਚਣ ’ਤੇ ਬੈਰੀਕੇਡ ਤੋਂ ਲੰਘਣ ਦੀ ਕੋਸ਼ਿਸ਼ ਕਰ ਰਿਹਾ ਸੀ। ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨ ਉਸ ਥਾਂ ਕੋਲ ਇਕੱਠੇ ਹੋ ਗਏ, ਜਿੱਥੇ ਪੁਲਸ ਨੇ ਬੈਰੀਕੇਡ ਲਾ ਦਿੱਤੇ ਸਨ। ਕਿਸਾਨਾਂ ਨੇ ਹਰਿਆਣਾ ਲੋਕ ਹਿੱਤ ਪਾਰਟੀ ਦੇ ਪ੍ਰਧਾਨ ਗੋਪਾਲ ਕਾਂਡਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਡਾ ਨੇ ਪਿਛਲੇ ਮਹੀਨੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਵਲੋਂ ਸੂਬਾ ਵਿਧਾਨ ਸਭਾ ’ਚ ਮਨੋਹਰ ਲਾਲ ਖੱਟੜ ਖ਼ਿਲਾਫ਼ ਲਿਆਂਦੇ ਗਏ ਬੇਭਰੋਸਗੀ ਮਤੇ ਖ਼ਿਲਾਫ਼ ਵੋਟਿੰਗ ਕੀਤੀ ਸੀ। 

PunjabKesari

ਕਿਸਾਨ ਆਗੂਆਂ ਨੇ ਪਹਿਲਾਂ ਕਿਹਾ ਸੀ ਕਿ ਉਹ ਭਾਜਪਾ ਪਾਰਟੀ ਅਤੇ ਉਸ ਦੇ ਸਹਿਯੋਗੀ ਦਲਾਂ ਦੇ ਆਗੂਆਂ ਦਾ ਸ਼ਾਂਤੀਪੂਰਨ ਸਮਾਜਿਕ ਬਾਇਕਾਟ ਜਾਰੀ ਰੱਖਣਗੇ। ਦੱਸ ਦੇਈਏ ਕਿ ਕਿਸਾਨਾਂ ਨੇ ਸ਼ਨੀਵਾਰ ਨੂੰ ਰੋਹਤਕ ’ਚ ਮੁੱਖ ਮੰਤਰੀ ਖ਼ਿਲਾਫ਼ ਵੀ ਵਿਰੋਧ ਪ੍ਰਦਰਸ਼ਨ ਕੀਤਾ ਸੀ। ਜਿਸ ਤੋਂ ਬਾਅਦ ਪੁਲਸ ਨੇ ਲਾਠੀਚਾਰਜ ਕੀਤਾ ਸੀ ਅਤੇ ਅਧਿਕਾਰੀਆਂ ਨੂੰ ਖੱਟੜ ਦੇ ਹੈਲੀਕਾਪਟਰ ਨੂੰ ਕਿਤੇ ਹੋਰ ਉਤਾਰਨ ਲਈ ਮਜਬੂਰ ਹੋਣਾ ਪਿਆ।

PunjabKesari

ਇਸ ਦਰਮਿਆਨ ਹਰਿਆਣਾ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਕਿਸਾਨ ਭਾਜਪਾ ਅਤੇ ਉਸ ਦੇ ਸਹਿਯੋਗੀ ਦਲਾਂ ਦੇ ਆਗੂਆਂ ਦਾ ਸਮਾਜਿਕ ਬਾਇਕਾਟ ਜਾਰੀ ਰੱਖਣਗੇ। ਹਾਲਾਂਕਿ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਯਕੀਨੀ ਕਰਨ ਕਿ ਵਿਰੋਧੀ ਸ਼ਾਂਤੀਪੂਰਨ ਹੋਵੇ।


Tanu

Content Editor

Related News