ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
Thursday, Jul 08, 2021 - 04:29 PM (IST)
ਸਿਰਸਾ— ਪੈਟਰੋਲ, ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ’ਤੇ ਹਰਿਆਣਾ ਕਿਸਾਨ ਸਭਾ ਨੇ ਸਿਰਸਾ ’ਚ ਬਰਨਾਲਾ ਰੋਡ ’ਤੇ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਮਨੁੱਖੀ ਲੜੀ ਬਣਾ ਕੇ ਰਸੋਈ ਗੈਸ ਸਿਲੰਡਰਾਂ ਨਾਲ ਅਤੇ ਟਰੈਕਟਰਾਂ ਸਮੇਤ ਵਾਹਨਾਂ ਦੇ ਹਾਰਨ ਵਜਾ ਕੇ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਹਰਿਆਣਾ ਕਿਸਾਨ ਸਭਾ ਦੇ ਨੇਤਾ ਸਵਰਣ ਸਿੰਘ ਵਿਕਰ ਅਤੇ ਜਗਰੂਪ ਚੌਬੁਰਜਾ ਨੇ ਸਭਾ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਖਾਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਵਧਾ ਕੇ ਦੇਸ਼ ਦੇ ਕਿਸਾਨ, ਮਜ਼ਦੂਰ, ਬੀਬੀਆਂ ਅਤੇ ਆਮ ਜਨਤਾ ਦੇ ਬਜਟ ਨੂੰ ਪੂਰੀ ਤਰ੍ਹਾਂ ਹਿੱਲਾ ਦਿੱਤਾ। ਇਸ ਤੋਂ ਪਹਿਲਾਂ ਸਵੇਰੇ 10 ਵਜੇ ਤੋਂ 12 ਵਜੇ ਤੱਕ ਪ੍ਰਦਰਸ਼ਨਕਾਰੀਆਂ ਵਲੋਂ ਸੜਕਾਂ ’ਤੇ ਟਰੈਕਟਰਾਂ ਅਤੇ ਹੋਰ ਵਾਹਨਾਂ ਨੂੰ ਖੜ੍ਹਾ ਕਰ ਕੇ ਲੱਗਭਗ 8 ਮਿੰਟ ਦਾ ਹਾਰਨ ਵਜਾ ਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਅਤੇ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ।
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਸੀ ਕਿ ਅੱਜ ਮਹਿੰਗਾਈ ਸਿਖਰਾਂ ’ਤੇ ਪਹੁੰਚ ਚੁੱਕੀ ਹੈ। ਜਿੰਨੀ ਮਹਿੰਗਾਈ ਅੱਜ ਹੈ, ਓਨੀਂ ਅੱਜ ਤੱਕ ਕਦੇ ਨਹੀਂ ਹੋਈ। ਸਰਕਾਰ ਲਗਾਤਾਰ ਦੇਸ਼ ਦੀ ਜਨਤਾ ’ਤੇ ਮਹਿੰਗਾਈ ਦਾ ਬੋਝ ਪਾ ਕੇ ਆਪਣੇ ਖਜ਼ਾਨੇ ਭਰਨ ਵਿਚ ਲੱਗੀ ਹੈ। ਦੇਸ਼ ਦੀ ਜਨਤਾ ਤ੍ਰਾਹ-ਤ੍ਰਾਹ ਕਰ ਰਹੀ ਹੈ ਪਰ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਹੋਈ ਹੈ।