ਕਿਸਾਨ ਜਥੇਬੰਦੀਆਂ ਦਾ ਫੈਸਲਾ, ਹੁਣ 6 ਦੀ ਜਗ੍ਹਾ 7 ਜਨਵਰੀ ਨੂੰ ਹੋਵੇਗਾ ਟਰੈਕਟਰ ਮਾਰਚ
Tuesday, Jan 05, 2021 - 06:06 PM (IST)
ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 41ਵੇਂ ਦਿਨ ਵੀ ਜਾਰੀ ਹੈ। ਇਸ ਵਿਚ ਕਿਸਾਨਾਂ ਨੇ 6 ਜਨਵਰੀ ਨੂੰ ਹੋਣ ਵਾਲਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਹੈ। ਹੁਣ ਇਹ ਟਰੈਕਟਰ ਮਾਰਚ 7 ਤਾਰੀਖ਼ ਨੂੰ ਕੱਢਿਆ ਜਾਵੇਗਾ। ਕਿਸਾਨ ਜਥੇਬੰਦੀਆਂ ਨੇ ਇਹ ਫ਼ੈਸਲਾ ਖ਼ਰਾਬ ਮੌਸਮ ਕਾਰਨ ਲਿਆ ਹੈ। ਦੱਸਣਯੋਗ ਹੈ ਕਿ ਦਿੱਲੀ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਬਾਵਜੂਦ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ ਅਤੇ ਉਹ ਮੀਂਹ ਤੇ ਠੰਡ 'ਚ ਵੀ ਆਪਣਾ ਧਰਨਾ ਜਾਰੀ ਰੱਖੇ ਹੋਏ ਹਨ।
ਇਹ ਵੀ ਪੜ੍ਹੋ : ਕਿਸਾਨੀ ਘੋਲ: 26 ਜਨਵਰੀ ਨੂੰ ‘ਟਰੈਕਟਰ ਪਰੇਡ’ ’ਚ ਹਿੱਸਾ ਲੈਣਗੀਆਂ ਕਿਸਾਨ ਧੀਆਂ, ਲੈ ਰਹੀਆਂ ਸਿਖਲਾਈ
ਦੱਸਣਯੋਗ ਹੈ ਕਿ ਕੇਂਦਰ ਦੇ ਨਵੇਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਨੂੰ ਲੈ ਕੇ ਦਿੱਲੀ ’ਚ ਕਿਸਾਨ ਅੰਦੋਲਨ ਜਾਰੀ ਹੈ। ਸੋਮਵਾਰ ਯਾਨੀ ਕਿ 4 ਜਨਵਰੀ ਨੂੰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੋਈ ਬੈਠਕ ਬੇਸਿੱਟਾ ਰਹੀ। ਸਰਕਾਰ ਨੇ ਸਪੱਸ਼ਟ ਤੌਰ ’ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਕਿਹਾ ਕਿ ਕਾਨੂੰਨ ਰੱਦ ਨਹੀਂ ਹੋਣਗੇ। ਉੱਥੇ ਹੀ ਕਿਸਾਨ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਰਹੇ। ਬੈਠਕ ਵਿਚ ਕਿਸੇ ਵੀ ਮੁੱਦੇ ’ਤੇ ਸਹਿਮਤੀ ਨਹੀਂ ਬਣੀ। ਹੁਣ ਅਗਲੀ ਬੈਠਕ 8 ਜਨਵਰੀ 2021 ਨੂੰ ਹੋਵੇਗੀ। \
ਨੋਟ : ਮੀਂਹ ਤੇ ਠੰਡ ਦੇ ਬਾਵਜੂਦ ਕਿਸਾਨਾਂ ਦੇ ਹੌਂਸਲੇ ਬੁਲੰਦ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ