ਜੇ ਤਾਲਾਬੰਦੀ ਵੀ ਲੱਗ ਜਾਂਦੀ ਹੈ ਤਾਂ ਵੀ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਰਹਾਂਗੇ: ਟਿਕੈਤ

04/08/2021 2:15:08 PM

ਸਹਾਰਨਪੁਰ— ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਮੁੜ ਦੋਹਰਾਇਆ ਹੈ ਕਿ ਖੇਤੀ ਕਾਨੂੰਨਾਂ ਦੇ ਵਾਪਸ ਹੋਣ ਤੱਕ ਇਸ ਦੇ ਖ਼ਿਲਾਫ਼ ਚੱਲ ਰਿਹਾ ਅੰਦੋਲਨ ਚੱਲਦਾ ਰਹੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਜੇਕਰ ਪੂਰੀ ਤਰ੍ਹਾਂ ਤਾਲਾਬੰਦੀ ਵੀ ਲਾਈ ਜਾਂਦੀ ਹੈ ਤਾਂ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਰਹਿਣਗੇ। ਕਿਸਾਨ ਹੁਣ ਪੂਰੀ ਤਰ੍ਹਾਂ ਨਾਲ ਕਾਨੂੰਨਾਂ ਨੂੰ ਲੈ ਕੇ ਆਰ-ਪਾਰ ਦੇ ਮੂਡ ਵਿਚ ਹਨ। 

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਲਈ ‘ਸ਼ਹੀਦ ਸਮਾਰਕ’ ਦੀ ਰੱਖੀ ਗਈ ਨੀਂਹ

ਸ਼ਹੀਦ ਭਗਤ ਸਿੰਘ ਦੇ ਭਤੀਜੇ ਕਿਰਨਜੀਤ ਸਿੰਘ ਦੀ ਧੀ ਦੇ ਵਿਆਹ ਵਿਚ ਸ਼ਿਰਕਤ ਕਰਨ ਪੁੱਜੇ ਰਾਕੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨ ਹੁਣ ਪਿੰਡ-ਪਿੰਡ ਤੱਕ ਫੈਲ ਚੁੱਕਾ ਹੈ। ਕਿਸਾਨ ਅੰਦੋਲਨ ਦੇ ਸਮਰਥਨ ਵਿਚ ਭਾਜਪਾ ਆਗੂ ਪਿ੍ਰਯਵੰਦਾ ਤੋਮਰ ਦੇ ਪਾਰਟੀ ਤੋਂ ਅਸਤੀਫ਼ਾ ਦੇਣ ਦੇ ਸਵਾਲ ’ਤੇ ਉਨ੍ਹਾਂ ਨੇ ਕਿਹਾ ਕਿ ਲੋਕ ਹੁਣ ਸਮਝ ਰਹੇ ਹਨ ਕਿ ਕਾਨੂੰਨ ਕਿਸਾਨਾਂ ਦੇ ਖ਼ਿਲਾਫ਼ ਹੈ। ਦੱਸ ਦੇਈਏ ਕਿ ਰਾਕੇਸ਼ ਟਿਕੈਤ ਨੇ ਬੁੱਧਵਾਰ ਭਾਵ ਕੱਲ੍ਹ ਕਿਹਾ ਸੀ ਕਿ ਸਰਕਾਰ, ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ, ਇਹ ਅੰਦੋਲਨ ਹੁਣ ਪੂਰੇ ਦੇਸ਼ ਵਿਚ ਫੈਲ ਰਿਹਾ ਹੈ। ਕਿਸਾਨ ਅੰਦੋਲਨ ਦਾ ਹੱਲ ਤਾਂ ਸਰਕਾਰ ਨੇ ਕੱਢਣਾ ਹੈ, ਸਾਡਾ ਕੰਮ ਤਾਂ ਅੰਦੋਲਨ ਕਰਨਾ ਹੈ। ਸਰਕਾਰ ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ। 
ਇਹ ਵੀ ਪੜ੍ਹੋ : ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ, ਇਹ ਅੰਦੋਲਨ ਹੁਣ ਪੂਰੇ ਦੇਸ਼ 'ਚ ਫੈਲ ਰਿਹੈ : ਟਿਕੈਤ

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ਨਵੇਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੂੰ ਅੰਦੋਲਨ ਕਰਦਿਆਂ ਕਰੀਬ 4 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕਿਸੇ ਵੀ ਸੂਰਤ ’ਚ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਹੀ ਪੈਣਗੇ, ਉਦੋਂ ਤੱਕ ਸਾਡਾ ਅੰਦੋਲਨ ਜਾਰੀ ਰਹੇਗਾ। ਇਸ ਦੇ ਨਾਲ ਹੀ ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਰੰਟੀ ਦੀ ਮੰਗ ਕੀਤੀ ਹੈ। ਕਿਸਾਨਾਂ ਨੂੰ ਡਰ ਹੈ ਕਿ ਜੇਕਰ ਇਹ ਕਾਨੂੰਨ ਲਾਗੂ ਹੋ ਜਾਂਦੇ ਹਨ ਤਾਂ ਮੰਡੀਆਂ ਖ਼ਤਮ ਹੋ ਜਾਣਗੀਆਂ ਅਤੇ ਉਨ੍ਹਾਂ ਨੂੰ ਵੱਡੇ-ਵੱਡੇ ਕਾਰਪੋਰੇਟ ਘਰਾਣਿਆਂ ਦੀ ਰਹਿਮ ’ਤੇ ਨਿਰਭਰ ਹੋਣਾ ਪਵੇਗਾ। 

ਇਹ ਵੀ ਪੜ੍ਹੋ: 26 ਨਵੰਬਰ 2020 ਤੋਂ ਹੁਣ ਤੱਕ ਜਾਣੋ ਕਿਸਾਨ ਅੰਦੋਲਨ ਦੇ ‘100 ਦਿਨ’ ਦਾ ਪੂਰਾ ਘਟਨਾਕ੍ਰਮ, ਤਸਵੀਰਾਂ ਦੀ ਜ਼ੁਬਾਨੀ

ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ

 

Tanu

This news is Content Editor Tanu