ਕਿਸਾਨ ਅੰਦੋਲਨ: ਸਰਕਾਰ 'ਚ ਮੰਥਨ ਜਾਰੀ, ਅਮਿਤ ਸ਼ਾਹ ਦੇ ਘਰ ਅਹਿਮ ਬੈਠਕ

12/02/2020 2:11:29 PM

ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਬੀਤੇ ਕੱਲ੍ਹ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਹੋਈ ਗੱਲਬਾਤ 'ਚ ਕੋਈ ਠੋਸ ਨਤੀਜਾ ਨਹੀਂ ਨਿਕਲ ਸਕਿਆ। ਅਜਿਹੇ ਵਿਚ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਵੱਡੀ ਗਿਣਤੀ ਵਿਚ ਕਿਸਾਨ ਪੰਜਾਬ-ਹਰਿਆਣ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਰਾਜਧਾਨੀ ਦਿੱਲੀ ਕੂਚ ਕਰ ਰਹੇ ਹਨ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ, ਕੱਲ ਮੁੜ ਹੋਵੇਗੀ ਕੇਂਦਰ ਨਾਲ ਗੱਲਬਾਤ

ਕਿਸਾਨ ਅੰਦੋਲਨ ਨੂੰ ਵੇਖਦਿਆਂ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ, ਰੇਲ ਮੰਤਰੀ ਪਿਊਸ਼ ਗੋਇਲ ਵੀ ਮੌਜਦੂ ਹਨ। ਦਰਅਸਲ ਇਹ ਬੈਠਕ ਇਸ ਲਈ ਹੋ ਰਹੀ ਹੈ, ਕਿਉਂਕਿ ਕਿਸਾਨਾਂ ਨੂੰ ਲਿਖਤੀ 'ਚ ਆਪਣੀਆਂ ਸ਼ਿਕਾਇਤਾਂ ਦੇਣੀਆਂ ਹਨ, ਜਿਸ ਤੋਂ ਬਾਅਦ ਕੱਲ੍ਹ ਯਾਨੀ ਕਿਸਾਨ-ਕੇਂਦਰ ਸਰਕਾਰ ਵਿਚਾਲੇ ਚਰਚਾ ਹੋਵੇਗੀ। ਗੱਲਬਾਤ ਮਗਰੋਂ ਹੀ ਇਸ ਮੁੱਦੇ ਦਾ ਹੱਲ ਕੱਢਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਕਿਸਾਨਾਂ ਦੇ ਫ਼ੌਲਾਦੀ ਹੌਂਸਲੇ, ਘਰ-ਬਾਰ ਦੀ ਫ਼ਿਕਰ ਲਾਹ, ਸੜਕਾਂ 'ਤੇ ਲਾਏ ਡੇਰੇ (ਤਸਵੀਰਾਂ)

ਦਰਅਸਲ ਬੀਤੇ ਕੱਲ੍ਹ ਹੋਈ ਕਿਸਾਨ ਅਤੇ ਕੇਂਦਰ ਦੀ ਬੈਠਕ 'ਚ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮੁੱਦਿਆਂ 'ਤੇ ਸਲਾਹ-ਮਸ਼ਵਰੇ ਲਈ ਕੇਂਦਰ ਨੇ ਇਕ ਕਮੇਟੀ ਬਣਾਉਣ ਦੀ ਪੇਸ਼ਕਸ਼ ਕੀਤੀ ਸੀ, ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਠੁਕਰਾ ਦਿੱਤਾ। ਦੋਵੇਂ ਪੱਖ ਵੀਰਵਾਰ ਯਾਨੀ ਕਿ 3 ਦਸੰਬਰ ਨੂੰ ਮੁੜ ਬੈਠਕ ਕਰਨਗੇ। ਸਰਕਾਰ ਵਲੋਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਖਾਰਜ ਕਰ ਦਿੱਤਾ ਗਿਆ। ਇਸ ਲਈ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਦੇਸ਼ ਭਰ 'ਚ ਅੰਦੋਲਨ ਤੇਜ਼ ਕੀਤਾ ਜਾਵੇਗਾ। ਕਿਸਾਨਾਂ ਨੇ ਆਪਣੀਆਂ ਮੰਗਾਂ ਮੰਨਣ ਤੱਕ ਅੰਦੋਲਨ ਤੋਂ ਪਿਛੇ ਹਟਣ ਤੋਂ ਇਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਦਿੱਲੀ ਚਲੋ ਅੰਦੋਲਨ: ਗਾਜ਼ੀਪੁਰ ਸਰਹੱਦ 'ਤੇ ਵੀ ਡਟੇ ਕਿਸਾਨ, ਬੈਰੀਕੇਡ ਹਟਾਉਣ ਲਈ ਕਰ ਰਹੇ ਸੰਘਰਸ਼

ਨੋਟ: ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਕਿੰਨੀ ਕੁ ਸਰਗਰਮ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਇ

Tanu

This news is Content Editor Tanu