ਕਿਸਾਨ ਅੰਦੋਲਨ: ਕਿਸਾਨਾਂ ਨਾਲ ਧਰਨਿਆਂ ''ਚ ਨੰਨ੍ਹੇ ਬੱਚੇ ਵੀ ਡਟੇ
Tuesday, Dec 08, 2020 - 06:29 PM (IST)
ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਡਟੇ ਹੋਏ ਹਨ। ਕਿਸਾਨੀ ਸੰਘਰਸ਼ ਦਾ ਅੱਜ 13ਵਾਂ ਦਿਨ ਹੈ। ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਪੂਰੇ ਭਾਰਤ 'ਚ ਕਿਸਾਨਾਂ ਵਲੋਂ ਭਾਰਤ ਬੰਦ ਦੀ ਕਾਲ ਦਿੱਤੀ ਗਈ। ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਭਾਰਤ ਬੰਦ ਦਾ ਵਿਆਪਕ ਅਸਰ ਵੇਖਣ ਨੂੰ ਮਿਲਿਆ। ਦਿੱਲੀ ਤੋਂ ਇਲਾਵਾ ਯੂ. ਪੀ, ਉੱਤਰਾਖੰਡ, ਜੰਮੂ, ਓਡੀਸ਼ਾ, ਮਹਾਰਾਸ਼ਟਰ ਆਦਿ ਸੂਬਿਆਂ 'ਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ।
ਕਿਸਾਨਾਂ ਦੀ ਇਹ ਲੜਾਈ ਹੁਣ ਜਨ ਅੰਦੋਲਨ ਬਣ ਕੇ ਉੱਭਰ ਰਹੀ ਹੈ। ਕਿਸਾਨ ਆਪਣੇ ਹੱਕਾਂ ਦੀ ਲੜਾਈ ਲਈ ਪਿਛਲੇ 12 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹਨ। ਇਸ ਅੰਦੋਲਨ 'ਚ ਇਕੱਲੇ ਕਿਸਾਨ ਹੀ ਨਹੀਂ ਸਗੋਂ ਬੱਚੇ ਅਤੇ ਬੀਬੀਆਂ ਦੀ ਵੀ ਭਾਰੀ ਸ਼ਮੂਲੀਅਤ ਹੈ।
ਦਿੱਲੀ ਸਥਿਤ ਸਿੰਘੂ ਸਰਹੱਦ ਤੋਂ ਦੋ ਤਸਵੀਰਾਂ ਅਜਿਹੀਆਂ ਸਾਹਮਣੇ ਆਈਆਂ ਹਨ, ਜਿੱਥੇ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਛੋਟੇ ਸਿੱਖ ਬੱਚੇ ਵੀ ਡਟੇ ਹਨ। ਸਿੱਖੀ ਦੇ ਪਹਿਰਾਵੇ 'ਚ ਇਕ ਛੋਟਾ ਜਿਹਾ ਬੱਚਾ ਖੇਤੀ ਕਾਨੂੰਨਾਂ ਖ਼ਿਲਾਫ਼ ਡਟਿਆ ਹੈ। ਇਸ ਤੋਂ ਇਲਾਵਾ ਸਿਰ 'ਤੇ ਦਸਤਾਰ ਸਜਾਈ ਜਜ਼ਬੇ ਨਾਲ ਭਰਿਆ ਹੋਇਆ ਇਕ ਬੱਚਾ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਨਾਅਰੇਬਾਜ਼ੀ ਕਰਦਾ ਹੋਇਆ ਨਜ਼ਰ ਆਇਆ। ਉਹ ਕਿਸਾਨਾਂ ਨਾਲ ਖੇਤੀ ਕਾਨੂੰਨਾਂ ਵਿਰੁੱਧ ਨਾਅਰੇਬਾਜ਼ੀ ਕਰ ਰਿਹਾ ਹੈ।
ਨੋਟ: ਖੇਤੀ ਕਾਨੂੰਨਾਂ ਖ਼ਿਲਾਫ਼ ਛੋਟੇ ਬੱਚੇ ਵੀ ਡਟੇ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ