ਕਿਸਾਨ ਅੰਦੋਲਨ: ਕਿਸਾਨਾਂ ਨੂੰ ਕੇਂਦਰ ਦਾ ਰਸਮੀ ਸੱਦਾ, ਬੈਠਕ ਦਾ ਬਦਲਿਆ ਸਮਾਂ ਅਤੇ ਦਿਨ

Monday, Dec 28, 2020 - 05:25 PM (IST)

ਨਵੀਂ ਦਿੱਲੀ— ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਦਾ ਦਿੱਲੀ ਦੀਆਂ ਸੜਕਾਂ ’ਤੇ ਧਰਨਾ ਪ੍ਰਦਰਸ਼ਨ ਅੱਜ 33ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨਾਂ ਅਤੇ ਸਰਕਾਰ ਵਿਚਾਲੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਜਾਰੀ ਵਿਵਾਦ ਹੁਣ ਗੱਲਬਾਤ ਵੱਲ ਵਧ ਰਿਹਾ ਹੈ। ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਭੇਜੇ 4 ਸੂਤਰੀ ਏਜੰਡੇ ਮਗਰੋਂ ਅੱਜ ਰਸਮੀ ਸੱਦਾ ਭੇਜਿਆ ਹੈ। ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਦਾ ਸਮਾਂ ਅਤੇ ਦਿਨ ਦੋਵੇਂ ਹੀ ਬਦਲ ਦਿੱਤੇ ਹਨ। ਹੁਣ 29 ਦੀ ਥਾਂ 30 ਦਸੰਬਰ ਦੁਪਹਿਰ 2 ਵਜੇ ਵਿਗਿਆਨ ਭਵਨ ’ਚ ਬੈਠਕ ਹੋਵੇਗੀ, ਜਿਸ ’ਚ ਕਿਸਾਨੀ ਮੁੱਦੇ ’ਤੇ ਚਰਚਾ ਕੀਤੀ ਜਾਵੇਗਾ। ਇਸ ਬਾਬਤ ਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੇ ਕਿਸਾਨਾਂ ਨੂੰ ਇਕ ਚਿੱਠੀ ਵੀ ਲਿਖੀ ਹੈ। ਇਸ ’ਚ ਲਿਖਿਆ ਗਿਆ ਹੈ ਕਿ ਕ੍ਰਿਪਾ ਬੇਨਤੀ ਹੈ ਕਿ 30 ਦਸੰਬਰ 2020 ਨੂੰ ਵਿਗਿਆਨ ਭਵਨ, ਨਵੀਂ ਦਿੱਲੀ ’ਚ ਕੇਂਦਰੀ ਪੱਧਰੀ ਕਮੇਟੀ ਨਾਲ ਮੁਦੇ ਦੇ ਹੱਲ ਲਈ ਬੈਠਕ ’ਚ ਹਿੱਸਾ ਲੈਣ ਦਾ ਕਸ਼ਟ ਕਰੋ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਕਿਸਾਨ ਆਗੂਆਂ ਨੇ ਤੈਅ ਕੀਤਾ ਕੇਂਦਰ ਨਾਲ ਬੈਠਕ ਦਾ ਸਮਾਂ ਅਤੇ ਤਾਰੀਖ਼

PunjabKesari

ਇਹ ਵੀ ਪੜ੍ਹੋ: ਕਿਸਾਨਾਂ ਦਾ ਐਲਾਨ- ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ, ਉਦੋਂ ਤੱਕ ਟੋਲ ਮੁਫ਼ਤ ਰਹਿਣਗੇ

ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ 26 ਦਸੰਬਰ ਨੂੰ ਕੇਂਦਰ ਸਰਕਾਰ ਨੂੰ 4 ਸੂਤਰੀ ਏਜੰਡਾ ਭੇਜਿਆ ਗਿਆ ਸੀ। ਇਸ ਵਿਚ ਕਿਸਾਨਾਂ ਮੋਰਚਾ ਦੇ ਆਗੂਆਂ ਨੇ ਕਿਹਾ ਸੀ ਕਿ ਉਹ ਖੁੱਲ੍ਹੇ ਮਨ ਨਾਲ ਗੱਲਬਾਤ ਕਰਨ ਲਈ ਹਮੇਸ਼ਾ ਤਿਆਰ ਰਹੇ ਹਨ ਅਤੇ ਰਹਿਣਗੇ। ਜਿਸ ਨੂੰ ਸਰਕਾਰ ਨੇ ਮਨਜ਼ੂਰ ਕਰਦੇ ਹੋਏ ਅੱਜ ਉਨ੍ਹਾਂ ਨੂੰ ਰਸਮੀ ਸੱਦਾ ਦਿੱਤਾ ਹੈ। ਭਾਰਤ ਸਰਕਾਰ ਵੀ ਸਾਫ਼ ਨੀਅਤ ਅਤੇ ਖੁੱਲ੍ਹੇ ਮਨ ਨਾਲ ਮੁੱਦਿਆਂ ਦੇ ਤਰਕਪੂਰਨ ਹੱਲ ਕਰਨ ਲਈ ਵਚਨਬੱਧ ਹੈ। ਇਸ ’ਚ ਕਿਸਾਨਾਂ ਵਲੋਂ ਸੁਝਾਏ ਗਏ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕੇਰਲ ਦੇ ਕਿਸਾਨਾਂ ਨੇ ਖੋਲ੍ਹੇ ਦਿਲ ਦੇ ਬੂਹੇ, ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨਾਂ ਲਈ ਭੇਜੇ 16 ਟਨ ਅਨਾਨਾਸ

PunjabKesari

ਕਿਸਾਨ ਆਗੂਆਂ  ਨੇ 4 ਸੂਤਰੀ ਏਜੰਡਾ ਸਰਕਾਰ ਨੂੰ ਭੇਜਿਆ ਸੀ-

1. ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਅਪਣਾਈ ਜਾਣ ਵਾਲੀ ਕ੍ਰਿਆਵਿਧੀ

2. ਸਾਰੇ ਕਿਸਾਨਾਂ ਅਤੇ ਖੇਤੀਬਾੜੀ ਵਸਤੂਆਂ ਲਈ ਰਾਸ਼ਟਰੀ ਕਿਸਾਨ ਕਮਿਸ਼ਨ ਦੁਆਰਾ ਸੁਝਾਏ ਲਾਭਦਾਇਕ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਦੀ ਪ੍ਰਕਿਰਿਆ ਅਤੇ ਵਿਵਸਥਾ

3. ਰਾਸ਼ਟਰੀ ਰਾਜਧਾਨੀ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਏਅਰ ਕੁਆਲਿਟੀ ਮੈਨੇਜਮੈਂਟ ਲਈ ਆਰਡੀਨੈਂਸ, 2020 ਵਿਚ ਸੋਧਾਂ ਜੋ ਕਿ ਕਿਸਾਨਾਂ ਨੂੰ ਜ਼ੁਰਮਾਨੇ ਤੇ ਸਜ਼ਾ ਦੀਆਂ ਧਾਰਾਵਾਂ ਤੋਂ ਬਾਹਰ ਕੱਢਣ ਲਈ ਜ਼ਰੂਰੀ ਹਨ

4. ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ 'ਬਿਜਲੀ ਸੋਧ ਬਿੱਲ 2020' ਦੇ ਖਰੜੇ ਵਿਚ ਲੋੜੀਂਦੀਆਂ ਤਬਦੀਲੀਆਂ

ਇਹ ਵੀ ਪੜ੍ਹੋ : ਸਿੰਘੂ ਸਰਹੱਦ ’ਤੇ ਡਟੇ ਕਿਸਾਨਾਂ ਨੇ ਥਾਲੀਆਂ-ਪੀਪੇ ਖੜਕਾ PM ਮੋਦੀ ਦੀ ‘ਮਨ ਕੀ ਬਾਤ’ ਦਾ ਕੀਤਾ ਵਿਰੋਧ (ਤਸਵੀਰਾਂ)

ਨੋਟ- ਕੀ ਕੇਂਦਰ ਨਾਲ ਕਿਸਾਨਾਂ ਦੀ ਗੱਲਬਾਤ ਦਾ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ ’ਚ ਦਿਓ ਰਾਏ

 

 


Tanu

Content Editor

Related News