ਸ਼ੰਭੂ ਬਾਰਡਰ ''ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ''ਚ ਸੁੱਟੇ

Thursday, Nov 26, 2020 - 06:27 PM (IST)

ਸ਼ੰਭੂ ਬਾਰਡਰ ''ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ''ਚ ਸੁੱਟੇ

ਅੰਬਾਲਾ— ਖੇਤੀ ਬਿੱਲਾਂ ਨੂੰ ਲੈ ਕੇ ਦਿੱਲੀ ਕੂਚ ਕਰ ਰਹੇ ਕਿਸਾਨ ਅੰਬਾਲਾ ਨੇੜੇ ਸ਼ੰਭੂ ਬਾਰਡਰ 'ਤੇ ਡਟੇ ਹੋਏ ਹਨ। ਪੁਲਸ ਉਨ੍ਹਾਂ ਕਿਸਾਨਾਂ ਨੂੰ ਅੱਗੇ ਵਧਣ ਨਹੀਂ ਦੇ ਰਹੀ ਹੈ। ਹਰਿਆਣਾ ਪੁਲਸ ਵਲੋਂ ਕਿਸਾਨਾਂ 'ਤੇ ਪਾਣੀ ਦੀਆਂ ਤੋਪਾਂ ਚਲਾਈਆਂ ਹਨ ਅਤੇ ਹੰਝੂ ਗੈਸ ਦੇ ਗੋਲੇ ਦਾਗ਼ੇ ਗਏ ਤਾਂ ਕਿ ਕਿਸਾਨ ਅੱਗੇ ਨਾ ਵੱਧ ਸਕਣ। ਕਿਸਾਨ ਵੀ ਦਿੱਲੀ ਜਾਣ ਦੀ ਜ਼ਿੱਦ 'ਤੇ ਅੜੇ ਹੋਏ ਹਨ ਅਤੇ ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ 'ਚ ਸੁੱਟ ਦਿੱਤੇ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਚਾਹੇ ਜੋ ਮਰਜ਼ੀ ਕਰਨਾ ਪਵੇ ਪਰ ਉਹ ਦਿੱਲੀ ਜ਼ਰੂਰ ਜਾਣਗੇ। 

PunjabKesari


ਇਹ ਵੀ ਪੜ੍ਹੋ : ਕਿਸਾਨਾਂ ਦਾ 'ਦਿੱਲੀ ਚਲੋ' ਅੰਦੋਲਨ: ਸ਼ੰਭੂ ਬਾਰਡਰ 'ਤੇ ਹੰਗਾਮਾ, ਪੁਲਸ ਨੇ ਚਲਾਈਆਂ ਪਾਣੀ ਦੀਆਂ ਤੋਪਾਂ

ਦੱਸ ਦੇਈਏ ਕਿ ਅੰਬਾਲਾ-ਪਟਿਆਲਾ ਬਾਰਡਰ 'ਤੇ ਦਿੱਲੀ ਪੁਲਸ ਨੇ ਕੁਝ ਟਰੱਕਾਂ ਨੂੰ ਵੀ ਖੜ੍ਹਾ ਕੀਤਾ ਹੈ ਤਾਂ ਕਿ ਕਿਸਾਨ ਅੱਗੇ ਨਾ ਜਾ ਸਕਣ ਪਰ ਕਿਸਾਨਾਂ ਨੇ ਉਸ ਨੂੰ ਵੀ ਭੰਨਣਾ ਸ਼ੁਰੂ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੁਲਸ ਨੇ ਹੰਝੂ ਗੈਸ ਦੇ ਗੋਲੇ ਦਾਗੇ ਅਤੇ ਪਾਣੀ ਦੀਆਂ ਤੋਪਾਂ ਵੀ ਚਲਾਈਆਂ। ਇੱਥੇ ਸਥਿਤੀ ਕਾਫ਼ੀ ਤਣਾਅਪੂਰਨ ਬਣੀ ਹੋਈ ਹੈ। ਕਿਸਾਨ ਆਪਣੇ ਟਰੈਕਟਰਾਂ 'ਤੇ ਚੜ੍ਹ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਲਗਾਤਾਰ ਨਾਅਰੇਬਾਜ਼ੀ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ : ਕਿਸਾਨਾਂ ਦਾ ਦਿੱਲੀ ਕੂਚ: ਰਾਸ਼ਨ-ਪਾਣੀ ਲੈ ਕੇ ਹਰਿਆਣਾ ਬਾਰਡਰ 'ਤੇ ਪੁੱਜੇ ਪੰਜਾਬ ਦੇ ਕਿਸਾਨ

ਦੱਸਣਯੋਗ ਹੈ ਕਿ 'ਦਿੱਲੀ ਚਲੋ' ਅੰਦਲੋਨ ਲਈ ਕਿਸਾਨ ਰਾਸ਼ਨ-ਪਾਣੀ ਲੈ ਕੇ ਆਏ ਹਨ ਅਤੇ ਉਨ੍ਹਾਂ ਦੀ ਯੋਜਨਾ ਹੈ ਕਿ ਜਿੱਥੇ ਵੀ ਪੁਲਸ ਰੋਕੇਗੀ, ਉੱਥੇ ਹੀ ਧਰਨੇ 'ਤੇ ਬੈਠ ਜਾਣਗੇ। ਪੰਜਾਬ ਤੋਂ ਲੱਗਭਗ 3 ਲੱਖ ਕਿਸਾਨ 26 ਨਵੰਬਰ ਤੋਂ 'ਦਿੱਲੀ ਚਲੋ' ਅੰਦੋਲਨ ਤਹਿਤ ਦਿੱਲੀ ਰਵਾਨਾ ਹੋਣ ਲਈ ਤਿਆਰ ਹਨ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਕਈ ਥਾਵਾਂ 'ਤੇ ਭਾਰੀ ਜਾਮ ਹਨ। ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਰਮਿਆਨ ਰੋਹ ਹੈ। ਉਨ੍ਹਾਂ ਦੇ ਮਨਾਂ 'ਚ ਖ਼ਦਸ਼ਾ ਹੈ ਕਿ ਘੱਟ ਤੋਂ ਘੱਟ ਸਮਰਥਨ ਮੁੱਲ ਦੀ ਵਿਵਸਥਾ ਖ਼ਤਮ ਹੋ ਜਾਵੇਗੀ ਅਤੇ ਉਹ ਵੱਡੇ ਕਾਰੋਬਾਰੀਆਂ ਦੇ ਰਹਿਮ 'ਤੇ ਨਿਰਭਰ ਹੋ ਜਾਣਗੇ।


author

Tanu

Content Editor

Related News