8 ਦਸੰਬਰ ਨੂੰ ਭਾਰਤ ਬੰਦ, ਕਿਸਾਨਾਂ ਦਾ ਐਲਾਨ- ਹੁਣ ਮੋਦੀ ਸੁਣੇ ਸਾਡੀ ''ਮਨ ਕੀ ਬਾਤ''

Sunday, Dec 06, 2020 - 06:22 PM (IST)

8 ਦਸੰਬਰ ਨੂੰ ਭਾਰਤ ਬੰਦ, ਕਿਸਾਨਾਂ ਦਾ ਐਲਾਨ- ਹੁਣ ਮੋਦੀ ਸੁਣੇ ਸਾਡੀ ''ਮਨ ਕੀ ਬਾਤ''

ਨਵੀਂ ਦਿੱਲੀ— ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਕੜਾਕੇ ਦੀ ਠੰਡ ਵਿਚ ਵੀ ਦਿੱਲੀ ਦੀਆਂ ਸੜਕਾਂ 'ਤੇ ਡਟੇ ਹੋਏ ਹਨ। ਅੱਜ ਅੰਦੋਲਨ ਦਾ 11ਵਾਂ ਦਿਨ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ ਇਕ ਇੰਚ ਵੀ ਪਿੱਛੇ ਹੱਟਣ ਲਈ ਤਿਆਰ ਨਹੀਂ ਹਨ। ਸ਼ਨੀਵਾਰ ਯਾਨੀ ਕਿ ਕੱਲ੍ਹ ਸਰਕਾਰ ਅਤੇ ਕਿਸਾਨਾਂ ਵਿਚਾਲੇ 5ਵੇਂ ਦੌਰ ਦੀ ਗੱਲਬਾਤ ਹੋਈ, ਜੋ ਕਿ ਬੇਨਤੀਜਾ ਰਿਹਾ। ਕਿਸਾਨ ਜਥੇਬੰਦੀਆਂ ਦੇ ਆਗੂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ 'ਤੇ ਅੜੇ ਰਹੇ ਅਤੇ ਇਸ ਮੁੱਦੇ 'ਤੇ ਸਰਕਾਰ ਤੋਂ 'ਹਾਂ' ਜਾਂ 'ਨਾਂਹ' ਵਿਚ ਜਵਾਬ ਦੀ ਮੰਗ ਕਰਦੇ ਹੋਏ 'ਮੌਨ ਵਰਤ' 'ਤੇ ਚਲੇ ਗਏ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਗਤੀਰੋਧ ਨੂੰ ਖਤਮ ਕਰਨ ਲਈ 9 ਦਸੰਬਰ ਨੂੰ ਇਕ ਹੋਰ ਬੈਠਕ ਬੁਲਾਈ ਹੈ। ਸਰਹੱਦਾਂ 'ਤੇ ਡਟੇ ਕਿਸਾਨਾਂ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਅੰਦੋਲਨ ਨੂੰ ਤੇਜ਼ ਕਰਨਗੇ ਅਤੇ ਬਿਨਾਂ ਮੰਗ ਪੂਰੀ ਹੋਏ ਵਾਪਸ ਨਹੀਂ ਜਾਣਗੇ।

ਇਹ ਵੀ ਪੜ੍ਹੋ: 8 ਦਸੰਬਰ ਭਾਰਤ ਬੰਦ: ਨਾ ਮਿਲੇਗੀ ਸਬਜ਼ੀ ਤੇ ਨਾ ਮਿਲੇਗਾ ਦੁੱਧ

ਹੁਣ ਮੋਦੀ ਸੁਣੇ ਸਾਡੇ 'ਮਨ ਕੀ ਬਾਤ'
ਕਿਸਾਨਾਂ ਦਾ ਇਹ ਅੰਦੋਲਨ ਸਿਰਫ ਪੰਜਾਬ ਦਾ ਨਾ ਹੋ ਕੇ ਪੂਰੇ ਦੇਸ਼ 'ਚ ਫੈਲ ਚੁੱਕਾ ਹੈ। ਸਿੰਘੂ ਸਰਹੱਦ 'ਤੇ ਡਟੀਆਂ ਕਿਸਾਨ ਜਥੇਬੰਦੀਆਂ ਵਿਚੋਂ ਇਕ ਕਿਸਾਨ ਆਗੂ ਬਲਦੇਵ ਸਿੰਘ ਨੇ ਕਿਹਾ ਕਿ 8 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ ਤੱਕ ਭਾਰਤ ਬੰਦ ਰਹੇਗਾ। ਉਨ੍ਹਾਂ ਕਿਹਾ ਕਿ ਦੁਪਹਿਰ 3 ਵਜੇ ਤੱਕ ਕਿਸਾਨਾਂ ਵਲੋਂ ਪੂਰੇ ਦੇਸ਼ 'ਚ ਚੱਕਾ ਜਾਮ ਕੀਤਾ ਜਾਵੇਗਾ। ਐਂਬੂਲੈਂਸ ਦਾ ਰਾਹ ਨਹੀਂ ਰੋਕਿਆ ਜਾਵੇਗਾ। ਵਿਆਹਾਂ ਲਈ ਵੀ ਰਾਹ ਖੁੱਲ੍ਹਾ ਰਹੇਗਾ। ਸਾਡਾ ਪ੍ਰਦਰਸ਼ਨ ਸ਼ਾਂਤੀਪੂਰਨ ਰਹੇਗਾ, ਜਿਵੇਂ ਕਿ ਪਹਿਲਾਂ ਹੀ ਦਿੱਲੀ ਦੀਆਂ ਸੜਕਾਂ 'ਤੇ ਚੱਲ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ ਵਿਚ ਮੰਥਨ ਇਹ ਹੀ ਹੋਇਆ ਹੈ ਕਿ ਅਸੀਂ ਆਪਣੀਆਂ ਮੰਗਾਂ ਨਾਲ ਕੋਈ ਸਮਝੌਤਾ ਨਹੀਂ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਅਸੀਂ ਸੁਣ ਰਹੇ ਹਾਂ, ਹੁਣ ਉਨ੍ਹਾਂ ਨੂੰ ਸਾਡੇ ਮਨ ਕੀ ਬਾਤ ਸੁਣਨੀ ਚਾਹੀਦੀ ਹੈ। ਸਿੰਘੂ ਸਰੱਹਦ 'ਤੇ ਡਟੇ ਕਿਸਾਨ ਆਗੂ ਬਲਦੇਵ ਸਿੰਘ ਨੇ ਕਿਹਾ ਕਿ ਮੈਂ ਸਾਰਿਆਂ ਨੂੰ 8 ਦਸੰਬਰ ਨੂੰ ਭਾਰਤ ਬੰਦ 'ਚ ਹਿੱਸਾ ਲੈਣ ਦੀ ਅਪੀਲ ਕਰਦਾ ਹਾਂ। ਗੁਜਰਾਤ ਤੋਂ 250 ਕਿਸਾਨ ਦਿੱਲੀ ਆਉਣਗੇ। ਇਸ ਅੰਦੋਲਨ ਨੂੰ ਮਜ਼ਬੂਤ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ: ਕਿਸਾਨਾਂ ਦਾ ਸਿਦਕ ਤੇ ਹੌਂਸਲਾ : ‘ਅਸੀਂ ਵੱਡੇ ਦਿਲਾਂ ਵਾਲੇ, ਕਦੇ ਨਹੀਓਂ ਡੋਲਦੇ’ (ਵੇਖੋ ਤਸਵੀਰਾਂ)

ਨੋਟ: ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਇ, ਕੁਮੈਂਟ ਬਾਕਸ 'ਚ ਦਿਓ ਜਵਾਬ


author

Tanu

Content Editor

Related News