ਕਿਸਾਨੀ ਘੋਲ ਦਾ ਅੱਜ 36ਵਾਂ ਦਿਨ, ਸੜਕਾਂ ’ਤੇ ਹੀ ‘ਨਵਾਂ ਸਾਲ’ ਮਨਾਉਣਗੇ ਕਿਸਾਨ

Thursday, Dec 31, 2020 - 03:01 PM (IST)

ਕਿਸਾਨੀ ਘੋਲ ਦਾ ਅੱਜ 36ਵਾਂ ਦਿਨ, ਸੜਕਾਂ ’ਤੇ ਹੀ ‘ਨਵਾਂ ਸਾਲ’ ਮਨਾਉਣਗੇ ਕਿਸਾਨ

ਨਵੀਂ ਦਿੱਲੀ— ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਦਾ ਅੰਦੋਲਨ ਅੱਜ ਯਾਨੀ ਕਿ ਵੀਰਵਾਰ ਨੂੰ 36ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਬੁੱਧਵਾਰ ਨੂੰ 6ਵੇਂ ਦੌਰ ਦੀ ਗੱਲਬਾਤ ਹੋਈ। ਇਸ ਗੱਲਬਾਤ ’ਚ ਬਿਜਲੀ ਸੋਧ ਬਿੱਲ 2020 ਅਤੇ ਪਰਾਲੀ ਸਾੜਨ ਨਾਲ ਸਬੰਧਤ ਕਾਨੂੰਨੀ ਵਿਵਸਥਾਵਾਂ ’ਤੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ’ਤੇ ਸਹਿਮਤੀ ਬਣੀ। ਹਾਲਾਂਕਿ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਕਾਨੂੰਨੀ ਦਾਇਰੇ ’ਚ ਲਿਆਉਣ ਦੀ ਉਨ੍ਹਾਂ ਦੀ ਮੁੱਖ ਮੰਗ ’ਤੇ ਕੁਝ ਫ਼ੈਸਲਾ ਨਹੀਂ ਹੋ ਸਕਿਆ। ਹੁਣ 4 ਜਨਵਰੀ 2021 ਨੂੰ ਮੁੜ ਤੋਂ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੁੱਖ ਮੰਗਾਂ ਨੂੰ ਲੈ ਕੇ ਚਰਚਾ ਹੋਵੇਗੀ।

ਇਹ ਵੀ ਪੜ੍ਹੋ: ਕੀ ਤੁਸੀਂ ਅਜੇ ਵੀ ਨਹੀਂ ਜਾਣਦੇ ਕੀ ਨੇ ਖੇਤੀਬਾੜੀ ਕਾਨੂੰਨ ਤੇ ਕਿਉਂ ਹੋ ਰਿਹੈ ਵਿਰੋਧ ਤਾਂ ਪੜ੍ਹੋ ਇਹ ਖ਼ਾਸ ਰਿਪੋਰਟ

ਦਿੱਲੀ ਦੀਆਂ ਸਰਹੱਦਾਂ ’ਤੇ ਡਟੀਆਂ ਕਿਸਾਨ ਜਥੇਬੰਦੀਆਂ ਨਵੇਂ ਸਾਲ ’ਤੇ ਮੁੜ ਬੈਠਕ ਕਰਨਗੀਆਂ, ਜਿਸ ਵਿਚ ਅੱਗੇ ਦੀ ਰਣਨੀਤੀ ਬਣਾਉਣਗੇ। ਉੱਥੇ ਹੀ ਅੱਜ ਕਿਸਾਨਾਂ ਨੇ ਟਰੈਕਟਰ ਮਾਰਚ ਨੂੰ ਰੱਦ ਕਰ ਦਿੱਤਾ ਹੈ। ਹੱਡ ਕੰਬਾਅ ਦੇਣ ਵਾਲੀ ਠੰਡ ਵਿਚ ਪੰਜਾਬ, ਹਰਿਆਣਾ ਸਮੇਤ ਕਈ ਸੂਬਿਆਂ ਦੇ ਕਿਸਾਨ ਦਿੱਲੀ ਨਾਲ ਲੱਗਦੀਆਂ ਸਰਹੱਦਾਂ ’ਤੇ ਪਿਛਲੇ 35 ਦਿਨਾਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਨਾਲ ਲੱਗਦੀਆਂ ਸਰਹੱਦਾਂ ’ਤੇ ਸੁਰੱਖਿਆ ਸਖ਼ਤ ਹੈ, ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਸੈਂਕੜੇ ਸੁਰੱਖਿਆ ਕਾਮੇ ਤਾਇਨਾਤ ਹਨ। ਪ੍ਰਦਰਸ਼ਨ ਕਾਰਨ ਕਈ ਥਾਵਾਂ ’ਤੇ ਜਾਮ ਵੀ ਲੱਗਾ ਅਤੇ ਪੁਲਸ ਨੂੰ ਕੁਝ ਹਾਈਵੇਅ ’ਤੇ ਆਵਾਜਾਈ ਰੂਟ ’ਚ ਤਬਦੀਲੀ ਵੀ ਕਰਨੀ ਪਈ।

ਇਹ ਵੀ ਪੜ੍ਹੋ:  ‘ਪਹਿਲਾਂ ਨਾਲੋਂ ਵੀ ਇਕ ਕਦਮ ਪਿਛਾਂਹ ਹਟੀ ਸਰਕਾਰ, ਫ਼ਿਲਹਾਲ ਕੋਈ ਸਕਾਰਾਤਮਕ ਜਵਾਬ ਨਹੀਂ’

ਦਿੱਲੀ ਟ੍ਰੈਫਿਕ ਪੁਲਸ ਨੇ ਵੀਰਵਾਰ ਯਾਨੀ ਕਿ ਅੱਜ ਟਵੀਟ ਕਰ ਕੇ ਲੋਕਾਂ ਨੂੰ ਬੰਦ ਹਾਈਵੇਅ ਦੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਦੂਜੇ ਮਾਰਗਾਂ ਤੋਂ ਹੋ ਕੇ ਲੰਘਣ ਨੂੰ ਕਿਹਾ ਗਿਆ। ਉਨ੍ਹਾਂ ਨੇ ਟਵੀਟ ਕੀਤਾ ਕਿ ਟਿਕਰੀ, ਢਾਂਸਾ ਸਰਹੱਦ ’ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਹੈ। ਇਸ ਤੋਂ ਇਲਾਵਾ ਚਿੱਲਾ ਅਤੇ ਗਾਜ਼ੀਪੁਰ ਸਰਹੱਦ, ਨੋਇਡਾ ਅਤੇ ਗਾਜ਼ੀਪੁਰ ਤੋਂ ਦਿੱਲੀ ਆਉਣ ਵਾਲੇ ਲੋਕਾਂ ਲਈ ਬੰਦ ਹੈ। 

ਇਹ ਵੀ ਪੜ੍ਹੋ: ਬੈਠਕ ਤੋਂ ਬਾਅਦ ਬੋਲੇ ਖੇਤੀ ਮੰਤਰੀ ਤੋਮਰ, ਕਿਹਾ- ਚਾਰ ਵਿਸ਼ਿਆ ਚੋਂ ਦੋ ‘ਤੇ ਬਣੀ ਰਜ਼ਾਮੰਦੀ


author

Tanu

Content Editor

Related News