ਦਿੱਲੀ ਸਰਹੱਦ 'ਤੇ ਡਟੇ ਕਿਸਾਨਾਂ ਦਾ ਅੰਦੋਲਨ 16ਵੇਂ ਦਿਨ ਵੀ ਜਾਰੀ, ਕਾਨੂੰਨ ਰੱਦ ਕਰਨ ਦੀ ਮੰਗ 'ਤੇ ਅੜੇ
Friday, Dec 11, 2020 - 10:50 AM (IST)
ਨਵੀਂ ਦਿੱਲੀ- ਦਿੱਲੀ ਸਰਹੱਦ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ ਯਾਨੀ ਸ਼ੁੱਕਰਵਾਰ ਨੂੰ 16ਵਾਂ ਦਿਨ ਹੈ। ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਅੜੇ ਹਨ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਅੱਗੇ ਦੀ ਗੱਲਬਾਤ ਲਈ ਤਿਆਰ ਹੈ ਅਤੇ ਉਨ੍ਹਾਂ ਨੂੰ ਆਪਣਾ ਅੰਦੋਲਨ ਖਤਮ ਕਰਨਾ ਚਾਹੀਦਾ ਪਰ ਕਿਸਾਨ ਖੇਤੀਬਾੜੀ ਬਿੱਲ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ। ਪੰਜਾਬ ਸਮੇਤ ਕਈ ਸੂਬਿਆਂ ਤੋਂ ਹਜ਼ਾਰਾਂ ਦੀ ਗਿਣਤੀ ਕਿਸਾਨ ਸਿੰਘੂ, ਟਿਕਰੀ, ਚਿੱਲਾ ਅਤੇ ਗਾਜੀਪੁਰ ਸਰਹੱਦ 'ਤੇ ਜਮ੍ਹਾ ਹਨ ਅਤੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਨ।
ਇਹ ਵੀ ਪੜ੍ਹੋ : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੀ ਸੋਚਦੀ ਹੈ ਕੇਂਦਰ ਸਰਕਾਰ, PM ਮੋਦੀ ਨੇ ਸ਼ੇਅਰ ਕੀਤਾ ਵੀਡੀਓ
ਦੱਸਣਯੋਗ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 14 ਦਸੰਬਰ ਨੂੰ ਧਰਨੇ-ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨਾਲ ਸਰਕਾਰ ਦੀ 5ਦੌਰ ਦੀ ਵਾਰਤਾ ਹੋ ਚੁਕੀ ਹੈ ਪਰ ਹਾਲੇ ਤੱਕ ਕੋਈ ਹੱਲ ਨਹੀਂ ਨਿਕਲ ਸਕਿਆ ਹੈ। ਕਿਸਾਨ ਆਪਣੀ ਮੰਗ 'ਤੇ ਅੜੇ ਹੋਏ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਕਿਸਾਨਾਂ ਦੀ ਵਾਰਤਾ ਬੇਨਤੀਜਾ ਰਹੀ ਸੀ।
ਇਹ ਵੀ ਪੜ੍ਹੋ : ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਰੋਕਾਂਗੇ ਰੇਲ ਪਟੜੀਆਂ
ਨੋਟ : ਕਿਸਾਨਾਂ ਦੇ ਅੰਦੋਲਨ ਦਾ ਅੱਜ 16ਵਾਂ ਦਿਨ, ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ