ਕਿਸਾਨੀ ਘੋਲ ਹੋਰ ਤੇਜ਼, ਭੁੱਖ-ਹੜਤਾਲ ’ਤੇ ਬੈਠੇ 11 ਕਿਸਾਨ ਜਥੇਬੰਦੀਆਂ ਦੇ ਆਗੂ

12/21/2020 12:47:42 PM

ਨਵੀਂ ਦਿੱਲੀ— ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਅੱਜ ਕਿਸਾਨ ਭੁੱਖ-ਹੜਤਾਲ ਵੀ ਕਰ ਰਹੇ ਹਨ। ਜੋ ਹੁਣ ਹਰ 24 ਘੰਟੇ ਦੇ ਹਿਸਾਬ ਨਾਲ ਬਦਲੇਗੀ। ਕਿਸਾਨ ਅੰਦੋਲਨ ਦਾ ਅੱਜ 26ਵਾਂ ਦਿਨ ਹੈ ਅਤੇ ਕਿਸਾਨਾਂ ਵਲੋਂ ਅੰਦੋਲਨ ਨੂੰ ਧਾਰ ਦਿੱਤੀ ਜਾ ਰਹੀ ਹੈ, ਤਾਂ ਕਿ ਲੜਾਈ ਲੰਬੀ ਚੱਲ ਸਕੇ। ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਅੱਜ ਭੁੱਖ-ਹੜਤਾਲ ਬੁਲਾਈ ਗਈ ਹੈ। ਕੜਾਕੇ ਦੀ ਠੰਡ ਦਰਮਿਆਨ ਕਿਸਾਨਾਂ ਨੇ ਭੁੱਖ-ਹੜਤਾਲ ਸ਼ੁਰੂ ਕਰ ਦਿੱਤੀ ਹੈ। ਕਿਸਾਨ ਆਗੂਆਂ ਮੁਤਾਬਕ ਪ੍ਰਦਰਸ਼ਨ ਕਰ ਰਹੇ ਕਿਸਾਨ ਵੱਖ-ਵੱਖ ਸਮੂਹਾਂ ’ਚ ਭੁੱਖ-ਹੜਤਾਲ ਕਰਨਗੇ ਅਤੇ ਪਹਿਲੇ ਸਮੂਹ ਵਿਚ 11 ਲੋਕ ਹੋਣਗੇ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਬੀਤੇ ਕਰੀਬ 4 ਹਫ਼ਤਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਅਤੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। 

ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਦੇ ਵਿਰੋਧ 'ਚ PM ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦੌਰਾਨ ਥਾਲੀ ਵਜਾਉਣਗੇ ਕਿਸਾਨ

24 ਘੰਟੇ ਦੀ ਭੁੱਖ-ਹੜਤਾਲ ’ਤੇ ਅੱਜ ਹੇਠ ਲਿਖੀਆਂ ਜਥੇਬੰਦੀਆਂ ਦੇ ਆਗੂ ਬੈਠਣਗੇ—
1. ਜੈ ਕਿਸਾਨ ਜਥੇਬੰਦੀ ਦੀ ਰਵਿੰਦਰਪਾਲ ਕੌਰ ਗਿੱਲ
2. ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ
3. ਕੁਲਦੀਪ ਸਿੰਘ ਦਿਆਲਾ, ਵਿੱਤ ਸਕੱਤਰ, ਦੋਆਬਾ ਕਿਸਾਨ ਯੂਨੀਅਨ ਪੰਜਾਬ
4. ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਕਿਸਾਨ ਫੁਰਮਾਨ ਸਿੰਘ ਸੰਧੂ
5. ਬੂਟਾ ਸਿੰਘ ਚੱਕਰ, ਰਾਜ ਨੇਤਾ, ਪੰਜਾਬ ਕਿਸਾਨ ਯੂਨੀਅਨ
6. ਡੈਮੋਕ੍ਰੇਟਿਕ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ
7. ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਨੇਤਾ ਅਵਤਾਰ ਸਿੰਘ ਕੌਰਜੀਵਾਲਾ
8. ਕੀਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਸਿੰਘ ਲੌਂਗੋਵਾਲ
9. ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਬੀਰ ਸਿੰਘ ਚੌਹਾਨ
10. ਕੁੱਲ ਹਿੰਦ ਕਿਸਾਨ ਸਭਾ ਦੇ ਬਲਜੀਤ ਸਿੰਘ
11. ਲੋਕ ਇਨਸਾਫ ਵੈੱਲਫੇਅਰ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ

ਇਹ ਵੀ ਪੜ੍ਹੋ: ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਲਿਖੀ ਚਿੱਠੀ, ਗੱਲਬਾਤ ਦਾ ਦਿੱਤਾ ਸੱਦਾ ਅਤੇ ਆਖ਼ੀ ਇਹ ਗੱਲ

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਜਿੱਥੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਖੇਤੀ ਖੇਤਰ ’ਚ ਵੱਡੇ ਸੁਧਾਰ ਦੇ ਤੌਰ ’ਤੇ ਪੇਸ਼ ਕਰ ਰਹੀ ਹੈ, ਉੱਥੇ ਹੀ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਖ਼ਦਸ਼ਾ ਜਤਾਇਆ ਹੈ ਕਿ ਨਵੇਂ ਕਾਨੂੰਨਾਂ ਨਾਲ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਅਤੇ ਮੰਡੀ ਵਿਵਸਥਾ ਖਤਮ ਹੋ ਜਾਵੇਗੀ ਅਤੇ ਉਹ ਵੱਡੇ-ਵੱਡੇ ਕਾਰਪੋਰੇਟਾਂ ’ਤੇ ਨਿਰਭਰ ਹੋ ਜਾਣਗੇ।

ਇਹ ਵੀ ਪੜ੍ਹੋ: PM ਮੋਦੀ ਨੇ ਸ਼ੇਅਰ ਕੀਤੀ ਬੁੱਕਲੇਟ, ਬੋਲੇ- ਖੇਤੀ ਕਾਨੂੰਨਾਂ ਨੂੰ ਸਮਝਣ ’ਚ ਕਿਸਾਨਾਂ ਨੂੰ ਹੋਵੇਗੀ ਆਸਾਨੀ 

— 23 ਦਸੰਬਰ ਨੂੰ ਕਿਸਾਨ ਦਿਵਸ ਹੈ, ਅਜਿਹੇ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਵੱਡੀ ਤਿਆਰੀ ਕੀਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਦਿਨ ਲੋਕ ਆਪਣੇ ਘਰਾਂ ’ਚ ਦੁਪਹਿਰ ਦਾ ਖਾਣਾ ਨਾ ਬਣਾਉਣ ਅਤੇ ਕਿਸਾਨ ਅੰਦੋਲਨ ਦਾ ਸਮਰਥਨ ਕਰਨ।
— 25 ਤੋਂ 27 ਦਸੰਬਰ ਤੱਕ ਹਰਿਆਣਾ ਦੇ ਸਾਰੇ ਟੋਲ ਨਾਕੇ ਪੂਰੀ ਤਰ੍ਹਾਂ ਫਰੀ ਹੋਣਗੇ ਅਤੇ ਕਿਸਾਨਾਂ ਦੇ ਹਵਾਲੇ ਰਹਿਣਗੇ। ਇਸ ਦੌਰਾਨ ਕਿਸੇ ਨੂੰ ਟੋਲ ਦੇਣ ਦੀ ਜ਼ਰੂਰਤ ਨਹੀਂ ਹੋਵੇਗੀ। 
— ਹਰ ਮਹੀਨੇ ਦੇ ਅਖ਼ੀਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਮਨ ਕੀ ਬਾਤ’ ਕਰਦੇ ਹਨ। ਇਸ ਵਾਰ 27 ਦਸੰਬਰ ਨੂੰ ਜਦੋਂ ਇਹ ਹੋਵੇਗਾ ਤਾਂ ਕਿਸਾਨ ਉਸ ਸਮੇਂ ਥਾਲੀਆਂ ਖੜਕਾਉਣਗੇ। ਕਿਸਾਨ ਆਗੂਆਂ ਨੇ ਅਪੀਲ ਕੀਤੀ ਹੈ ਕਿ ਜਦੋਂ ਤੱਕ ਮਨ ਕੀ ਬਾਤ ਵਿਚ ਪੀ. ਐੱਮ. ਬੋਲਣ, ਲੋਕ ਆਪਣੇ ਘਰਾਂ ਵਿਚ ਥਾਲੀਆਂ ਖੜਕਾਉਣ।

ਨੋਟ:  ਅੰਦੋਲਨ ਹੋਰ ਤੇਜ਼, ਭੁੱਖ-ਹੜਤਾਲ ’ਤੇ ਬੈਠੇ ਕਿਸਾਨ, ਕੁਮੈਟ ਬਾਕਸ ਵਿਚ ਦਿਓ ਆਪਣੀ ਰਾਏ


Tanu

Content Editor

Related News