ਕਿਸਾਨ ਅੰਦੋਨਲ: ਕੀ ਝੁਕੇਗੀ ਕੇਂਦਰ ਸਰਕਾਰ? ਅੱਜ ਕਿਸਾਨਾਂ ਨਾਲ 5ਵੇਂ ਦੌਰ ਦੀ ਬੈਠਕ

Saturday, Dec 05, 2020 - 12:11 PM (IST)

ਕਿਸਾਨ ਅੰਦੋਨਲ: ਕੀ ਝੁਕੇਗੀ ਕੇਂਦਰ ਸਰਕਾਰ? ਅੱਜ ਕਿਸਾਨਾਂ ਨਾਲ 5ਵੇਂ ਦੌਰ ਦੀ ਬੈਠਕ

ਨਵੀਂ ਦਿੱਲੀ— ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ 10ਵੇਂ ਦਿਨ ਵੀ ਡਟੇ ਹੋਏ ਹਨ। ਅੱਜ ਯਾਨੀ ਕਿ ਸ਼ਨੀਵਾਰ ਨੂੰ ਕਿਸਾਨਾਂ ਅਤੇ ਸਰਕਾਰ ਵਿਚਾਲੇ 5ਵੇਂ ਦੌਰ ਦੀ ਗੱਲਬਾਤ ਹੋਣੀ ਹੈ। ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ 8 ਦਸੰਬਰ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਜੇਕਰ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਗਏ ਤਾਂ 8 ਦਸਬੰਰ ਨੂੰ ਭਾਰਤ ਬੰਦ ਕੀਤਾ ਜਾਵੇਗਾ। ਓਧਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਨੂੰ ਅੰਦੋਲਨ ਦਾ ਰਾਹ ਛੱਡ ਕੇ ਗੱਲਬਾਤ ਨਾਲ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ। ਤੋਮਰ ਨੇ ਕਿਹਾ ਕਿ ਭਾਰਤ ਬੰਦ ਵੀ ਕੀਤਾ ਜਾਂਦਾ ਹੈ ਤਾਂ ਗੱਲਬਾਤ ਤੋਂ ਹੀ ਰਾਹ ਨਿਕਲ ਸਕਦਾ ਹੈ। 

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸਖ਼ਤ ਸੁਰੱਖਿਆ ਵਿਚਾਲੇ ਲਗਾਤਾਰ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹਨ ਪ੍ਰਦਰਸ਼ਨਕਾਰੀ

ਪਿਛਲੇ 10 ਦਿਨਾਂ ਤੋਂ ਰਾਸ਼ਟਰੀ ਰਾਜਧਾਨੀ ਵਿਚ ਚੱਲ ਰਹੇ ਇਸ ਕਿਸਾਨ ਅੰਦੋਲਨ ਦੀ ਸਫ਼ਲਤਾ ਨੂੰ ਵੇਖਦਿਆਂ ਹੋਰ ਸੂਬਿਆਂ ਵੀ ਅੰਦੋਲਨ ਸ਼ੁਰੂ ਹੋ ਗਿਆ ਹੈ ਜਾਂ ਸੂਬਿਆਂ ਵਲੋਂ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦੀ ਭੀੜ ਵਧਦੀ ਜਾ ਰਹੀ ਹੈ। ਉਹ ਰਾਸ਼ਟਰੀ ਰਾਜਧਾਨੀ ਦੇ ਸਾਰੇ ਰਾਹਾਂ ਨੂੰ ਬੰਦ ਕਰਨ ਦੀ ਧਮਕੀ ਵੀ ਦੇ ਰਹੇ ਹਨ। ਇਸ ਦਰਮਿਆਨ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਕਈ ਹੋਰ ਸੂਬਿਆਂ ਤੋਂ ਕਿਸਾਨਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸ ਅੰਦੋਲਨ ਨੂੰ ਟ੍ਰੇਡ ਯੂਨੀਅਨ ਜਥੇਬੰਦੀਆਂ, ਟਰਾਂਸਪੋਰਟਰ ਯੂਨੀਅਨ ਅਤੇ ਕੁਝ ਹੋਰ ਲੋਕਾਂ ਦਾ ਵੀ ਸਮਰਥਨ ਮਿਲ ਰਿਹਾ ਹੈ।

ਇਹ ਵੀ ਪੜ੍ਹੋ : ਦਿੱਲੀ ਪੁਲਸ ਵਲੋਂ ਲਾਏ ਬੈਰੀਕੇਡਜ਼ ਲੰਘਣ ਲਈ ਕਿਸਾਨਾਂ ਨੇ ਪੰਜਾਬ ਤੋਂ ਮੰਗਵਾਏ ਘੋੜੇ

ਦੱਸਣਯੋਗ ਹੈ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ। ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 'ਤੇ ਗਰੰਟੀ ਚਾਹੁੰਦੇ ਹਨ। ਉੱਥੇ ਹੀ ਕੇਂਦਰ ਸਰਕਾਰ ਕਾਨੂੰਨਾਂ ਨੂੰ ਵਾਪਸ ਲੈਣ ਦੀ ਗੱਲ ਤਾਂ ਨਹੀਂ ਮੰਨ ਰਹੀ ਪਰ ਕਿਸਾਨਾਂ ਦੀਆਂ ਕੁਝ ਮੰਗਾਂ ਹਨ, ਜਿਸ 'ਤੇ ਸਰਕਾਰ ਰਾਜ਼ੀ ਹੁੰਦੀ ਨਜ਼ਰ ਆ ਰਹੀ ਹੈ। ਅੱਜ ਦੀ ਗੱਲਬਾਤ 'ਚ ਕੀ ਸਿੱਟਾ ਨਿਕਲਦਾ ਹੈ? ਕੀ ਕੇਂਦਰ ਸਰਕਾਰ ਝੁਕੇਗੀ? ਇਸ 'ਤੇ ਸਾਰਿਆਂ ਦੀਆਂ ਨਜ਼ਰਾਂ ਹਨ।

ਇਹ ਵੀ ਪੜ੍ਹੋ : ਕਿਸਾਨਾਂ ਨੇ 8 ਦਸੰਬਰ ਨੂੰ ਕੀਤਾ ਭਾਰਤ ਬੰਦ ਦਾ ਐਲਾਨ

ਨੋਟ: ਕਿਸਾਨਾਂ ਦੀ ਮੰਗ ਅੱਗੇ ਝੁਕੇਗੀ ਕੇਂਦਰ ਸਰਕਾਰ? ਕੁਮੈਂਟ ਬਾਕਸ 'ਚ ਦਿਓ ਆਪਣੀ ਰਾਇ


author

Tanu

Content Editor

Related News