ਸਰਕਾਰ ਤੋਂ ਨਹੀਂ ਮਿਲਿਆ ਬੈਠਕ ਦਾ ਸੱਦਾ, ਕਾਨੂੰਨ ਵਾਪਸ ਨਾ ਲੈਣ ਤੱਕ ਜਾਰੀ ਰਹੇਗਾ ਅੰਦੋਲਨ : ਰਾਕੇਸ਼ ਟਿਕੈਤ

12/22/2020 11:08:15 AM

ਨਵੀਂ ਦਿੱਲੀ- ਕਿਸਾਨਾਂ ਦੇ ਅੰਦੋਲਨ ਨੂੰ ਅੱਜ ਯਾਨੀ ਮੰਗਲਵਾਰ ਨੂੰ 27ਵਾਂ ਦਿਨ ਹੋ ਗਿਆ ਹੈ। ਕਿਸਾਨਾਂ ਨੇ ਹੱਡ ਕੰਬਾਉਣ ਵਾਲੀ ਠੰਡ 'ਚ ਵੀ ਆਪਣਾ ਹੌਂਸਲਾ ਬੁਲੰਦ ਰੱਖਿਆ ਹੋਇਆ ਹੈ। ਇਸ ਵਿਚਾਲੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਨੂੰ ਖੇਤੀ ਮੰਤਰੀ ਤੋਂ ਹਾਲੇ ਤੱਕ ਬੈਠਕ ਦਾ ਕੋਈ ਸੱਦਾ ਨਹੀਂ ਮਿਲਿਆ ਹੈ। ਕਿਸਾਨਾਂ ਨੇ ਫੈਸਲਾ ਲਿਆ ਹੈ ਕਿ ਜਦੋਂ ਤੱਕ ਸਰਕਾਰ ਸਾਰੇ 3 ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਉਹ ਵਾਪਸ ਨਹੀਂ ਜਾਣਗੇ। ਸਾਰੇ ਮੁੱਦਿਆਂ ਨੂੰ ਹੱਲ ਕਰਨ 'ਚ ਇਕ ਮਹੀਨੇ ਤੋਂ ਵੱਧ ਸਮਾਂ ਲੱਗੇਗਾ। ਸਰਕਾਰ ਸਾਡੇ ਕੋਲ ਆਏਗੀ।

PunjabKesari

ਦੱਸਣਯੋਗ ਹੈ ਕਿ ਖੇਤੀ ਮੰਤਰਾਲਾ ਦੇ ਸੰਯੁਕਤ ਸਕੱਤਰ ਵਿਵੇਕ ਅਗਰਵਾਲ ਨੇ ਕਰੀਬ 40 ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਨੂੰ ਐਤਵਾਰ ਨੂੰ ਚਿੱਠੀ ਲਿਖ ਕੇ ਕਾਨੂੰਨ 'ਚ ਸੋਧ ਦੇ ਪ੍ਰਸਤਾਵ 'ਤੇ ਆਪਣੀਆਂ ਪਰੇਸ਼ਾਨੀਆਂ ਬਾਰੇ ਦੱਸਣ ਅਤੇ ਅਗਲੇ ਪੜਾਅ ਦੀ ਗੱਲਬਾਤ ਲਈ ਸਹੂਲਤਜਨਕ ਤਾਰੀਖ਼ ਤੈਅ ਕਰਨ ਲਈ ਕਿਹਾ ਹੈ ਤਾਂ ਕਿ ਜਲਦ ਤੋਂ ਜਲਦ ਅੰਦੋਲਨ ਖ਼ਤਮ ਹੋਵੇ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਹੁਣ ਤੱਕ 33 ਕਿਸਾਨਾਂ ਦੀ ਮੌਤ, ਫਿਰ ਵੀ ਪੀ. ਐੱਮ. ਮੋਦੀ ਚੁੱਪ ਕਿਉਂ?

ਨੋਟ : ਕੀ ਸਰਕਾਰ ਵਾਪਸ ਲਵੇਗੀ ਕਾਨੂੰਨ ਜਾਂ ਜਾਰੀ ਰਹੇਗਾ ਕਿਸਾਨੀ ਘੋਲ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News