ਕਿਸਾਨ ਅੰਦੋਲਨ: ਸੁਪਰੀਮ ਕੋਰਟ ’ਚ ਸੁਣਵਾਈ ਸ਼ੁਰੂ, ਕੇਂਦਰ ਸਰਕਾਰ ਨੂੰ ਲਾਈ ਫਟਕਾਰ

Monday, Jan 11, 2021 - 12:36 PM (IST)

ਕਿਸਾਨ ਅੰਦੋਲਨ: ਸੁਪਰੀਮ ਕੋਰਟ ’ਚ ਸੁਣਵਾਈ ਸ਼ੁਰੂ, ਕੇਂਦਰ ਸਰਕਾਰ ਨੂੰ ਲਾਈ ਫਟਕਾਰ

ਨਵੀਂ ਦਿੱਲੀ— ਸੁਪਰੀਮ ਕੋਰਟ ’ਚ ਕਿਸਾਨ ਅੰਦੋਲਨ ਨਾਲ ਜੁੜੀਆਂ ਪਟੀਸ਼ਨਾਂ ’ਤੇ ਸੁਣਵਾਈ ਸ਼ੁਰੂ ਹੋ ਗਈ ਹੈ। ਚੀਫ਼ ਜਸਟਿਸ ਬੋਬੜੇ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਕੀ ਉਨ੍ਹਾਂ ਨੇ ਕਾਨੂੰਨ ਬਣਾਉਣ ਮੌਕੇ ਕਿਸਾਨ ਆਗੂਆਂ ਨਾਲ ਕਿਸੇ ਤਰ੍ਹਾਂ ਦੀ ਵਿਚਾਰ-ਚਰਚਾ ਕੀਤੀ? 47ਵੇਂ ਦਿਨ ’ਚ ਪੁੱਜੇ ਇਸ ਅੰਦੋਲਨ ’ਚ ਦੋਵੇਂ ਧਿਰਾਂ ਸਰਕਾਰ ਅਤੇ ਕਿਸਾਨ ਆਪੋ-ਆਪਣੀ ਮੰਗ ’ਤੇ ਅੜੀਆਂ ਹਨ। ਇਸ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਰ ਕਰਦਿਆਂ ਆਖਿਆ ਕਿ ਸਰਕਾਰ ਇਸ ਮਾਮਲੇ ਨੂੰ ਠੀਕ-ਢੰਗ ਨਾਲ ਨਿਪਟਾ ਨਹੀਂ ਰਹੀ। ਸੁਪਰੀਮ ਕੋਰਟ ਨੇ ਸਿੱਧੇ ਤੌਰ ’ਤੇ ਕੇਂਦਰ ਸਰਕਾਰ ਕੋਲੋਂ ਪੁੱਛਿਆ ਕਿ ਉਹ ਕਾਨੂੰਨ ਨੂੰ ਹੋਲਡ (ਵਕਤੀ ਰੋਕ) ਕਰ ਰਹੀ ਹੈ ਜਾਂ ਫਿਰ ਅਸੀਂ ਕਰੀਏ। ਕੋਰਟ ਨੇ ਕਿਹਾ ਕਿ ਅਸੀਂ ਕਿਸਾਨ ਮਾਮਲੇ ’ਚ ਮਾਹਰ ਨਹੀਂ ਹਾਂ ਪਰ ਹਾਲਾਤ ਲਗਾਤਾਰ ਖਰਾਬ ਹੁੰਦੇ ਜਾ ਰਹੇ ਹਨ, ਲੋਕ ਮਰ ਰਹੇ ਹਨ ਅਤੇ ਠੰਡ ’ਚ ਬੈਠੇ ਹਨ। 

ਇਹ ਵੀ ਪੜ੍ਹੋ: ਕਿਸਾਨੀ ਘੋਲ: ਸੁਪਰੀਮ ਕੋਰਟ ਦੀ ਕੇਂਦਰ ਸਰਕਾਰ ਨੂੰ ਦੋ-ਟੁੱਕ, ਤੁਸੀਂ ਕਾਨੂੰਨ ਹੋਲਡ ਕਰ ਰਹੇ ਹੋ ਜਾਂ ਅਸੀਂ ਕਰੀਏ

ਸੁਪਰੀਮ ਕੋਰਟ ਨੇ ਇਹ ਵੀ ਪੁੱਛਿਆ ਕਿ ਸਾਨੂੰ ਨਹੀਂ ਪਤਾ ਕਿ ਬੀਬੀਆਂ, ਬਜ਼ੁਰਗਾਂ ਨੂੰ ਉੱਥੇ ਕਿਉਂ ਰੋਕਿਆ ਜਾ ਰਿਹਾ ਹੈ, ਇੰਨੀ ਠੰਡ ’ਚ ਅਜਿਹਾ ਕਿਉਂ ਹੋ ਰਿਹਾ ਹੈ। ਅਸੀਂ ਮਾਹਰ ਕਮੇਟੀ ਬਣਾਉਣਾ ਚਾਹੁੰਦੇ ਹਨ, ਉਦੋਂ ਤੱਕ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੋਕੇ ਨਹੀਂ ਤਾਂ ਅਸੀਂ ਐਕਸ਼ਨ ਲਵਾਂਗੇ। ਅਸੀਂ ਕਾਨੂੰਨ ਵਾਪਸੀ ਦੀ ਗੱਲ ਨਹੀਂ ਕਰ ਰਹੇ, ਅਸੀਂ ਇਹ ਪੁੱਛ ਰਹੇ ਹਾਂ ਕਿ ਤੁਸੀਂ ਇਸ ਨੂੰ ਕਿਵੇਂ ਨਿਪਟਾ ਰਹੇ ਹੋ। ਕੋਰਟ ਨੇ ਇਹ ਵੀ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਤੁਸੀਂ ਸਮੱਸਿਆ ਦਾ ਹਿੱਸਾ ਹੋ ਜਾਂ ਹੱਲ ਦਾ। ਅਸੀਂ ਬਸ ਇਹ ਹੀ ਚਾਹੁੰਦੇ ਹਾਂ ਕਿ ਤੁਸੀਂ ਇਸ ਮਾਮਲੇ ਨੂੰ ਗੱਲਬਾਤ ਰਾਹੀਂ ਸੁਲਝਾ ਸਕਦੇ ਹੋ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ : ਸੁਪਰੀਮ ਕੋਰਟ 'ਚ ਸੁਣਵਾਈ ਤੋਂ ਬਾਅਦ HS ਫੂਲਕਾ ਨੇ ਲਾਈਵ ਹੋ ਦੱਸੀ ਸਾਰੀ ਗੱਲ (ਵੀਡੀਓ)

ਦੱਸ ਦੇਈਏ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 8 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਹੱਲ ਨਹੀਂ ਨਿਕਲਿਆ। ਬੀਤੀ 8 ਜਨਵਰੀ ਨੂੰ ਹੋਈ ਬੈਠਕ ’ਚ ਕੇਂਦਰ ਨੇ ਕਾਨੂੰਨ ਨੂੰ ਰੱਦ ਕਰਨ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ, ਜਦਕਿ ਕਿਸਾਨ ਆਗੂਆਂ ਨੇ ਕਿਹਾ ਕਿ ‘ਜਿੱਤਾਂਗੇ ਜਾਂ ਮਰਾਂਗੇ’।  ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਦੋ-ਟੁੱਕ ਆਖਿਆ ਸੀ ਕਿ ਉਹ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਘਰ ਵਾਪਸੀ ਕਰਨਗੇ। ਹੁਣ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅਗਲੀ ਬੈਠਕ 15 ਜਨਵਰੀ ਨੂੰ ਤੈਅ ਹੈ। 

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ‘ਮੀਂਹ, ਠੰਡੇ ਮੌਸਮ ’ਚ ਟਰਾਲੀ-ਟਰੈਕਟਰ ਕਿਸਾਨਾਂ ਦੀ ਬਣੇ ਢਾਲ’

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


author

Tanu

Content Editor

Related News